Diljit Dosanjh: ਦਿਲਜੀਤ ਦੋਸਾਂਝ ਗੋਆ 'ਚ ਮਨਾ ਰਹੇ ਛੁੱਟੀਆਂ, ਗੋਆ ਦੇ ਪੁਰਾਣੇ ਮੰਦਰ ਕੀਤੇ ਦਰਸ਼ਨ, ਦੇਖੋ ਖੂਬਸੂਰਤ ਤਸਵੀਰਾਂ
Diljit Dosanjh In Goa: ਦਿਲਜੀਤ ਦੋਸਾਂਝ ਕੰਮ ਤੋਂ ਥੋੜ੍ਹੀ ਛੁੱਟੀ ਲੈਕੇ ਗੋਆ ਪਹੁੰਚੇ ਹਨ। ਇੱਥੇ ਕਲਾਕਾਰ ਖੂਬ ਮਜ਼ੇ ਕਰਦਾ ਨਜ਼ਰ ਆ ਰਿਹਾ ਹੈ। ਦਿਲਜੀਤ ਨੇ ਗੋਆ ਵਕੇਸ਼ਨ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ;ਤੇ ਸ਼ੇਅਰ ਕੀਤੀਆਂ ਹਨ
Diljit Dosanjh On Goa Vacation: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਬਣੇ ਹੋਏ ਹਨ। ਉਨ੍ਹਾਂ ਦੀ ਫਿਲਮ 'ਜੋੜੀ' 5 ਮਈ ਨੂੰ ਰਿਲੀਜ਼ ਹੋਈ ਹੈ ਅਤੇ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੀ ਹੈ। ਇਸ ਫਿਲਮ 'ਚ ਦਿਲਜੀਤ ਦੋਸਾਂਝ ਨਿਮਰਾ ਖਹਿਰਾ ਨਾਲ ਰੋਮਾਂਸ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਨਾਲ ਦਿਲਜੀਤ ਨੇ ਪਿਛਲੇ ਮਹੀਨੇ ਕੈਲੀਫੋਰਨੀਆ ਦੇ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਖੂਬ ਧਮਾਲਾਂ ਪਾਈਆਂ ਸੀ, ਇਸ ਤੋਂ ਬਾਅਦ ਉਹ ਪੂਰੀ ਦੁਨੀਆ 'ਚ ਹੋਰ ਜ਼ਿਆਦਾ ਪ੍ਰਸਿੱਧ ਹੋ ਗਏ ਹਨ।
ਇਹ ਵੀ ਪੜ੍ਹੋ: ਨੀਰੂ ਬਾਜਵਾ ਨੇ ਕੀਤਾ 'ਕਲੀ ਜੋਟਾ 2' ਦਾ ਐਲਾਨ? ਜਾਣੋ ਕਿਸ ਦਿਨ ਰਿਲੀਜ਼ ਹੋ ਰਹੀ ਫਿਲਮ
ਹੁਣ ਦਿਲਜੀਤ ਦੋਸਾਂਝ ਕੰਮ ਤੋਂ ਥੋੜ੍ਹੀ ਛੁੱਟੀ ਲੈਕੇ ਗੋਆ ਪਹੁੰਚੇ ਹਨ। ਇੱਥੇ ਕਲਾਕਾਰ ਖੂਬ ਮਜ਼ੇ ਕਰਦਾ ਨਜ਼ਰ ਆ ਰਿਹਾ ਹੈ। ਦਿਲਜੀਤ ਨੇ ਗੋਆ ਵਕੇਸ਼ਨ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ;ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਦਿਲਜੀਤ ਗੋਆ ਦੇ ਪ੍ਰਾਚੀਨ ਸ਼ਿਵ ਮੰਦਰ 'ਚ ਵੀ ਦਰਸ਼ਨ ਕਰਦੇ ਨਜ਼ਰ ਆ ਰਹੇ ਹਨ। ਦੇਖੋ ਇਹ ਤਸਵੀਰਾਂ:
View this post on Instagram
ਇਸ ਦੇ ਨਾਲ ਨਾਲ ਦਿਲਜੀਤ ਨੇ ਗੋਆ ਤੋਂ ਇੱਕ ਵੀਡੀਓ ਵੀ ਸ਼ੇਅਰ ਕੀਤਾ ਹੈ, ਜਿਸ ਨੂੰ ਦੇਖ ਕੇ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਉਹ ਗੋਆ 'ਚ ਕਿੰਨੇ ਮਜ਼ੇ ਕਰ ਰਹੇ ਹਨ।
View this post on Instagram
ਕਾਬਿਲੇਗ਼ੌਰ ਹੈ ਕਿ ਦਿਲਜੀਤ ਦੋਸਾਂਝ ਹਾਲ ਹੀ 'ਚ 'ਜੋੜੀ' ਫਿਲਮ 'ਚ ਨਿਮਰਤ ਖਹਿਰਾ ਨਾਲ ਰੋਮਾਂਸ ਕਰਦੇ ਨਜ਼ਰ ਆਏ ਹਨ। ਇਸ ਫਿਲਮ 'ਚ ਦਿਲਜੀਤ-ਨਿਮਰਤ ਦੀ ਲਵ ਕੈਮਿਸਟਰੀ ਨੂੰ ਖੂਬ ਪਸੰਦ ਕੀਤਾ ਗਿਆ ਹੈ। ਇਹ ਫਿਲਮ 5 ਮਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਈ ਸੀ। ਫਿਲਮ ਨੇ ਹੁਣ ਤੱਕ 20 ਕਰੋੜ ਤੋਂ ਜ਼ਿਆਦਾ ਦਾ ਕਾਰੋਬਾਰ ਕੀਤਾ ਹੈ। ਫਿਲਮ ਦਰਸ਼ਕਾਂ ਨੂੰ ਖੂਬ ਰੁਆਉਂਦੀ ਵੀ ਹੈ ਤੇ ਹਸਾਉਂਦੀ ਵੀ ਹੈ।
ਇਹ ਵੀ ਪੜ੍ਹੋ: ਪਰਮੀਸ਼ ਵਰਮਾ ਨੇ ਧੀ ਸਦਾ ਲਈ ਲਿਖਿਆ ਖਾਸ ਗਾਣਾ, ਕੁੜੀਆਂ ਨੂੰ ਸਿਖਾ ਰਹੇ ਜਿਉਣ ਦੀ ਕਲਾ, ਜਾਣੋ ਰਿਲੀਜ਼ ਡੇਟ