ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਹਾਲ ਹੀ `ਚ ਰਿਲੀਜ਼ ਹੋਈ ਉਨ੍ਹਾਂ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ` ਸੁਪਰਹਿੱਟ ਹੋ ਗਈ ਹੈ। ਇਸ ਫ਼ਿਲਮ ਨੂੰ ਦਰਸ਼ਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਫ਼ਿਲਮ ਆਪਣੇ ਚੌਥੇ ਹਫ਼ਤੇ `ਚ ਵੀ ਲੋਕਾਂ ਦੀ ਪਸੰਦ ਬਣੀ ਹੋਈ ਹੈ। ਇਸ ਦੇ ਨਾਲ ਗਰੇਵਾਲ ਆਪਣੀ ਅਗਲੇ ਸਾਲ ਰਿਲੀਜ਼ ਹੋਣ ਵਾਲੀ ਫ਼ਿਲਮ `ਕੈਰੀ ਆਨ ਜੱਟਾ 3` ਨੂੰ ਲੈਕੇ ਵੀ ਖੂਬ ਸੁਰਖੀਆਂ ਬਟੋਰ ਰਹੇ ਹਨ।


ਇਸੇ ਦਰਮਿਆਨ ਗਿੱਪੀ ਗਰੇਵਾਲ ਨੇ ਆਪਣੀ ਇੱਕ ਹੋਰ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ਿਲਮ ਹੈ `ਹਨੀਮੂਨ`, ਜੋ ਕਿ ਅਗਲੇ ਮਹੀਨੇ ਦੀ 25 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਗਿੱਪੀ ਗਰੇਵਾਲ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਤੇ ਫ਼ਿਲਮ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਫ਼ਿਲਮ ਦਾ ਪੋਸਟਰ ਜਾਰੀ ਕਰ ਦਿਤਾ ਹੈ। 









ਦਸ ਦਈਏ ਕਿ ਇਸ ਫ਼ਿਲਮ `ਚ ਗਿੱਪੀ ਦੇ ਨਾਲ ਜੈਸਮੀਨ ਭਸੀਨ ਵੀ ਮੁੱਖ ਭੂਮਿਕਾ `ਚ ਨਜ਼ਰ ਆਉਣ ਵਾਲੀ ਹੈ। ਫ਼ਿਲਮ ਨੂੰ ਲੈਕੇ ਐਕਟਰ ਵੱਲੋਂ ਹਾਲੇ ਜ਼ਿਆਦਾ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ, ਪਰ ਫ਼ਿਲਮ ਦੀ ਰਿਲੀਜ਼ ਡੇਟ ਦਾ ਐਲਾਨ ਜ਼ਰੂਰ ਕਰ ਦਿਤਾ ਗਿਆ ਹੈ। 


ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਇਸ ਸਮੇਂ ਲੰਡਨ ਵਿੱਚ ਆਪਣੀ ਆਉਣ ਵਾਲੀ ਫ਼ਿਲਮ ਕੈਰੀ ਆਨ ਜੱਟਾ 3 ਦੀ ਸ਼ੂਟਿੰਗ ਕਰ ਰਹੇ ਹਨ। ਇਹ ਫ਼ਿਲਮ ਅਗਲੇ ਸਾਲ ਯਾਨਿ 29 ਜੂਨ 2023 ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਣ ਜਾ ਰਹੀ ਹੈ।