Gippy Grewal: ਗਿੱਪੀ ਗਰੇਵਾਲ ਨੇ ਆਪਣੀ ਮਾਂ ਨਾਲ ਤਸਵੀਰ ਕੀਤੀ ਸ਼ੇਅਰ, ਮਾਂ ਨੂੰ ਇੰਜ ਦਿੱਤੀ ਜਨਮਦਿਨ ਦੀ ਵਧਾਈ
Gippy Grewal Mother: ਗਿੱਪੀ ਗਰੇਵਾਲ ਦੀ ਮਾਂ ਦਾ ਅੱਜ ਜਨਮਦਿਨ ਹੈ। ਗਾਇਕ ਨੇ ਸੋਸ਼ਲ ਮੀਡੀਆ 'ਤੇ ਆਪਣੀ ਮਾਂ ਨਾਲ ਤਸਵੀਰ ਸ਼ੇਅਰ ਕਰਕੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।
![Gippy Grewal: ਗਿੱਪੀ ਗਰੇਵਾਲ ਨੇ ਆਪਣੀ ਮਾਂ ਨਾਲ ਤਸਵੀਰ ਕੀਤੀ ਸ਼ੇਅਰ, ਮਾਂ ਨੂੰ ਇੰਜ ਦਿੱਤੀ ਜਨਮਦਿਨ ਦੀ ਵਧਾਈ punjabi singer actor gippy grewal shares photo with his mom wishes her a very happy birthday Gippy Grewal: ਗਿੱਪੀ ਗਰੇਵਾਲ ਨੇ ਆਪਣੀ ਮਾਂ ਨਾਲ ਤਸਵੀਰ ਕੀਤੀ ਸ਼ੇਅਰ, ਮਾਂ ਨੂੰ ਇੰਜ ਦਿੱਤੀ ਜਨਮਦਿਨ ਦੀ ਵਧਾਈ](https://feeds.abplive.com/onecms/images/uploaded-images/2023/03/04/0cea7619e3ffb11bdab2a65d34476f841677916149652469_original.jpg?impolicy=abp_cdn&imwidth=1200&height=675)
Gippy Grewal Family: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਕਾਫੀ ਜ਼ਿਆਦਾ ਲਾਈਮਲਾਈਟ 'ਚ ਬਣੇ ਹੋਏ ਹਨ। ਉਨ੍ਹਾਂ ਦੀ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' 8 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਮੌਕੇ ਕਲਾਕਾਰ ਜ਼ੋਰ ਸ਼ੋਰ ਨਾਲ ਪ੍ਰਮੋਸ਼ਨ ਕਰ ਰਿਹਾ ਹੈ। ਇਸ ਦੇ ਨਾਲ ਨਾਲ ਗਿੱਪੀ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਵੀ ਚਰਚਾ ਵਿੱਚ ਰਹਿੰਦੇ ਹਨ।
ਗਿੱਪੀ ਗਰੇਵਾਲ ਦੀ ਮਾਂ ਦਾ ਅੱਜ ਜਨਮਦਿਨ ਹੈ। ਗਾਇਕ ਨੇ ਸੋਸ਼ਲ ਮੀਡੀਆ 'ਤੇ ਆਪਣੀ ਮਾਂ ਨਾਲ ਤਸਵੀਰ ਸ਼ੇਅਰ ਕਰਕੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਇਸ ਤਸਵੀਰ 'ਚ ਗਿੱਪੀ ਗਰੇਵਾਲ ਤੇ ਉਨ੍ਹਾਂ ਦਾ ਭਰਾ ਸਿੱਪੀ ਗਰੇਵਾਲ ਆਪਣੀ ਮਾਂ ਨਾਲ ਨਜ਼ਰ ਆ ਰਹੇ ਹਨ। ਤਸਵੀਰ ਸ਼ੇਅਰ ਕਰਦਿਆਂ ਗਿੱਪੀ ਨੇ ਕੈਪਸ਼ਨ ਲਿਖੀ, 'ਹੈੱਪੀ ਬਰਥਡੇ ਮੌਮ'।
ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਦੀ ਫਿਲਮ 'ਮਿੱਤਰਾਂ ਦਾ ਨਾਂ ਚੱਲਦਾ' ਰਿਲੀਜ਼ ਹੋਣ ਲਈ ਤਿਆਰ ਹੈ। ਇਸ ਦੇ ਨਾਲ ਨਾਲ ਗਿੱਪੀ ਦੀਆਂ ਕਈ ਫਿਲਮਾਂ ਇਸ ਸਾਲ ਆ ਰਹੀਆਂ ਹਨ। ਇਨ੍ਹਾਂ ਵਿੱਚ ਉਨ੍ਹਾਂ ਦੀ ਫਿਲਮ 'ਕੈਰੀ ਆਨ ਜੱਟਾ 3' ਵੀ ਇੱਕ ਹੈ, ਜਿਸ ਦਾ ਦੁਨੀਆ ਭਰ 'ਚ ਬੇਸਵਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ।
View this post on Instagram
ਇਸ ਦੇ ਨਾਲ ਨਾਲ ਗਿੱਪੀ 'ਮੌਜਾਂ ਹੀ ਮੌਜਾਂ' ਤੇ 'ਜੱਟ ਨੂੰ ਚੁੜੇਲ ਟੱਕਰੀ' ਵਰਗੀਆਂ ਫਿਲਮਾਂ 'ਚ ਵੀ ਐਕਟਿੰਗ ਕਰਦੇ ਨਜ਼ਰ ਆਉਣਗੇ। ਇਸ ਤੋਂ ਇਲਾਵਾ ਗਿੱਪੀ ਇਸ ਸਾਲ ਓਟੀਟੀ ਪਲੇਟਫਾਰਮ 'ਤੇ ਵੀ ਡੈਬਿਊ ਕਰਨ ਜਾ ਰਹੇ ਹਨ। ਗਿੱਪੀ ਗਰੇਵਾਲ ਦੀ ਪਹਿਲੀ ਵੈੱਬ ਸੀਰੀਜ਼ 'ਆਊਟਲਾਅ' ਜਲਦ ਰਿਲੀਜ਼ ਹੋਣ ਜਾ ਰਹੀ ਹੈ।
ਇਹ ਵੀ ਪੜ੍ਹੋ: ਮਨਕੀਰਤ ਔਲਖ ਨੂੰ ਐਨਆਈਏ ਨੇ ਦੁਬਈ ਜਾਣ ਤੋਂ ਰੋਕਿਆ, ਸਿੱਧੂ ਮੂਸੇਵਾਲਾ ਦੇ ਕਤਲ ਨਾਲ ਜੁੜਿਆ ਹੈ ਮਾਮਲਾ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)