Gurnam Bhullar Announces His New Movie: ਪੰਜਾਬੀ ਸਿੰਗਰ ਤੇ ਐਕਟਰ ਗੁਰਨਾਮ ਭੱੁਲਰ ਇੰਨੀਂ ਦਿਨੀਂ ਕਾਫੀ ਸੁਰਖੀਆ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ 'ਨਿਗ੍ਹਾ ਮਾਰਦਾ ਆਈ ਵੇ' ਜਲਦ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ 'ਚ ਗੁਰਨਾਮ ਤੇ ਸਰਗੁਣ ਮਹਿਤਾ ਦੀ ਜੋੜੀ ਪਰਦੇ 'ਤੇ ਮੁੜ ਰੋਮਾਂਸ ਕਰਦੀ ਨਜ਼ਰ ਆਉਣ ਵਾਲੀ ਹੈ। ਇਸ ਫਿਲਮ ਦਾ ਅਧਿਕਾਰਤ ਪੋਸਟਰ ਹਾਲ ਹੀ 'ਚ ਰਿਲੀਜ਼ ਹੋਇਆ ਸੀ। ਇਸ ਦੇ ਨਾਲ ਨਾਲ ਫਿਲਮ ਦੇ ਗਾਣੇ ਵੀ ਲੋਕਾਂ ਨੂੰ ਖੂਬ ਪਸੰਦ ਆ ਰਹੇ ਹਨ।


ਹੁਣ ਗੁਰਨਾਮ ਭੁੱਲਰ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਕਲਾਕਾਰ ਨੇ ਆਪਣੀ ਅਗਲੀ ਫਿਲਮ ਦਾ ਐਲਾਨ ਵੀ ਕਰ ਦਿੱਤਾ ਹੈ। ਜੀ ਹਾਂ, ਗੁਰਨਾਮ ਭੁੱਲਰ 'ਸੁਪਰਸਟਾਰ' ਫਿਲਮ 'ਚ ਨਜ਼ਰ ਆਉਣ ਵਾਲੇ ਹਨ। ਉਹ ਇਸ ਫਿਲਮ 'ਚ ਪੰਜਾਬੀ ਮਾਡਲ ਤੇ ਅਦਾਕਾਰਾ ਰੂਪੀ ਗਿੱਲ ਨਾਲ ਰੋਮਾਂਸ ਕਰਦੇ ਨਜ਼ਰ ਆਉਣ ਵਾਲੇ ਹਨ। ਗੁਰਨਾਮ ਭੁੱਲਰ ਤੇ ਰੂਪੀ ਗਿੱਲ ਇਸ ਤੋਂ ਪਹਿਲਾਂ 'ਡਾਇਮੰਡ' ਗਾਣੇ 'ਚ ਨਜ਼ਰ ਆਏ ਸੀ। ਇਹ ਗਾਣਾ ਗੁਰਨਾਮ ਭੁੱਲਰ ਨੇ ਗਾਇਆ ਸੀ। ਇਹ ਗਾਣਾ ਜ਼ਬਰਦਸਤ ਹਿੱਟ ਹੋਇਆ ਸੀ। ਹੁਣ ਫਿਰ ਤੋਂ ਫੈਨਜ਼ ਨੂੰ ਰੂਪੀ ਤੇ ਗੁਰਨਾਮ ਦੀ ਸੁਪਰਹਿੱਟ ਜੋੜੀ ਦੇਖਣ ਨੂੰ ਮਿਲੇਗੀ। 


ਦੱਸ ਦਈਏ ਕਿ ਗੁਰਨਾਮ ਭੁੱਲਰ ਨੇ ਫਿਲਮ ਦਾ ਐਲਾਨ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੀਤਾ ਹੈ। ਇਸ ਫਿਲਮ ਨੂੰ ਕਸ਼ਿਿਤਜ ਚੌਧਰੀ ਡਾਇਰੈਕਟ ਕਰਨ ਜਾ ਰਹੇ ਹਨ। ਇਹ ਫਿਲਮ 14 ਜੁਲਾਈ 2023 ਨੂੰ ਰਿਲੀਜ਼ ਹੋਣ ਜਾ ਰਹੀ ਹੈ। 









ਗੁਰਨਾਮ ਭੁੱਲਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਦੀ ਫਿਲਮ 'ਨਿਗ੍ਹਾ ਮਾਰਦਾ ਆਈ ਵੇ' ਰਿਲੀਜ਼ ਹੋਣ ਲਈ ਤਿਆਰ ਹੈ। ਇਸ ਫਿਲਮ 'ਚ ਦਰਸ਼ਕਾਂ ਨੂੰ ਮੁੜ ਸਰਗੁਣ-ਗੁਰਨਾਮ ਦੀ ਜੋੜੀ ਦੇਖਣ ਨੂੰ ਮਿਲੇਗੀ। ਇਸ ਤੋਂ ਪਹਿਲਾਂ ਵੀ ਸਰਗੁਣ-ਗੁਰਨਾਮ ਦੀ ਜੋੜੀ ਵੱਡੇ ਪਰਦੇ 'ਤੇ ਰੋਮਾਂਸ ਕਰਦੀ ਨਜ਼ਰ ਆ ਚੁੱਕੀ ਹੈ। ਇਨ੍ਹਾਂ ਦੋਵਾਂ ਨੇ 'ਸੁਰਖੀ ਬਿੰਦੀ' ਤੇ 'ਘੁੰਡ ਕੱਢ ਲੈ ਨੀ ਸਹੁਰਿਆਂ ਦਾ ਪਿੰਡ ਆ ਗਿਆ' ਇਕੱਠੇ ਕੰਮ ਕੀਤਾ ਹੈ।


ਇਹ ਵੀ ਪੜ੍ਹੋ: ਬੀ ਪਰਾਕ ਦੇ ਗਾਣੇ 'ਚ ਨਜ਼ਰ ਆਵੇਗੀ ਸ਼ਹਿਨਾਜ਼ ਗਿੱਲ? 18 ਸਾਲ ਵੱਡੇ ਨਵਾਜ਼ੁਦੀਨ ਸਿੱਦੀਕੀ ਨਾਲ ਕਰੇਗੀ ਰੋਮਾਂਸ