Jassie Gill New Movie Furteela: ਪੰਜਾਬੀ ਸਿੰਗਰ ਤੇ ਐਕਟਰ ਜੱਸੀ ਗਿੱਲ ਇੰਨੀਂ ਦਿਨੀਂ ਲਾਈਮਲਾਈਟ ‘ਚ ਬਣੇ ਹੋਏ ਹਨ। ਜੱਸੀ ਗਿੱਲ ਨੇ ਹਾਲ ਹੀ ‘ਚ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਦੇ ਸੈੱਟ ਤੋਂ ਸਲਮਾਨ ਖਾਨ ਨਾਲ ਤਸਵੀਰ ਸ਼ੇਅਰ ਕੀਤੀ ਸੀ। ਹਾਲਾਂਕਿ ਪਹਿਲਾਂ ਹੀ ਇਸ ਗੱਲ ਦੀ ਚਰਚਾ ਸੀ ਕਿ ਜੱਸੀ ਗਿੱਲ ਸਲਮਾਨ ਖਾਨ ਸਟਾਰਰ ਫ਼ਿਲਮ ‘ਚ ਨਜ਼ਰ ਆਉਣਗੇ। ਪਰ ਤਸਵੀਰ ਸਾਹਮਣੇ ਆਉਣ ਤੋਂ ਬਾਅਦ ਇਸ ਚਰਚਾ ਨੇ ਜ਼ੋਰ ਫੜ ਲਿਆ ਹੈ। ਹੁਣ ਜੱਸੀ ਗਿੱਲ ਮੁੜ ਤੋਂ ਸੁਰਖੀਆਂ ‘ਚ ਆ ਗਏ ਹਨ।









ਜੱਸੀ ਗਿੱਲ ਨੇ ਆਪਣੀ ਅਗਲੀ ਫ਼ਿਲਮ ਦਾ ਐਲਾਨ ਕਰ ਦਿੱਤਾ ਹੈ। ਇਹ ਫ਼ਿਲਮ ਹੈ ‘ਫੁਰਤੀਲਾ’। ਜੱਸੀ ਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਇੰਸਟਾਗ੍ਰਾਮ ‘ਤੇ ਸਟੋਰੀ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਫ਼ਿਲਮ ਦਾ ਟਾਈਟਲ ਦੱਸਿਆ ਹੈ। ਇਸ ਫ਼ਿਲਮ ਦੀ ਸ਼ੂਟਿੰਗ ਜਲਦ ਹੀ ਸ਼ੁਰੂ ਹੋ ਸਕਦੀ ਹੈ। ਫ਼ਿਲਹਾਲ ਐਕਟਰ ਨੇ ਫ਼ਿਲਮ ਦੀ ਰਿਲੀਜ਼ ਡੇਟ ਬਾਰੇ ਕੋਈ ਐਲਾਨ ਨਹੀਂ ਕੀਤਾ ਹੈ।




ਦੱਸ ਦਈਏ ਕਿ ਜੱਸੀ ਗਿੱਲ ਇੰਨੀਂ ਦਿਨੀਂ ਸਲਮਾਨ ਖਾਨ ਦੀ ਫ਼ਿਲਮ ‘ਕਿਸੀ ਕਾ ਭਾਈ ਕਿਸੀ ਕੀ ਜਾਨ’ ਕਰਨ ‘ਚ ਬਿਜ਼ੀ ਹਨ। ਇਸ ਫ਼ਿਲਮ ‘ਚ ਜੱਸੀ ਨਾਲ ਸ਼ਹਿਨਾਜ਼ ਗਿੱਲ ਵੀ ਨਜ਼ਰ ਆਉਣ ਵਾਲੀ ਹੈ। ਸ਼ਹਿਨਾਜ਼ ਗਿੱਲ ਦੀ ਇਹ ਪਹਿਲੀ ਬਾਲੀਵੁੱਡ ਫ਼ਿਲਮ ਹੈ। ਜੱਸੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਕੰਗਨਾ ਰਣੌਤ ਨਾਲ ‘ਪੰਗਾ’ ਫ਼ਿਲਮ ‘ਚ ਨਜ਼ਰ ਆਏ ਸੀ। ਇਸ ਦੇ ਨਾਲ ਨਾਲ ਜੱਸੀ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ‘ਚੋਂ ਇੱਕ ਹਨ। ਆਪਣੇ ਗਾਇਕੀ ਦੇ ਕਰੀਅਰ ‘ਚ ਜੱਸੀ ਨੇ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਜੱਸੀ ਦੀ ਸੋਸ਼ਲ ਮੀਡੀਆ ‘ਤੇ ਵੀ ਜ਼ਬਰਦਸਤ ਫ਼ੈਨ ਫਾਲੋਇੰਗ ਹੈ। ਉਨ੍ਹਾਂ ਦੇ ਇਲੱਕੇ ਇੰਸਟਾਗ੍ਰਾਮ ‘ਤੇ ਹੀ 8.7 ਮਿਲੀਅਨ ਯਾਨਿ 87 ਲੱਖ ਫਾਲੋਅਰਜ਼ ਹਨ।