Ninja: ਨਿੰਜਾ ਦੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਦਾ ਗਾਣਾ 'ਤੇਰੀ ਹੋਈ ਨਾ ਹੁੰਦੀ' ਹੋਇਆ ਰਿਲੀਜ਼, ਫੈਨਜ਼ ਨੂੰ ਖੂਬ ਆ ਰਿਹਾ ਪਸੰਦ
Ninja New Song: ਨਿੰਜਾ ਆਪਣੀ ਆਉਣ ਵਾਲੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਨੂੰ ਲੈਕੇ ਚਰਚਾ 'ਚ ਹੈ। ਇਹ ਫਿਲਮ 27 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫਿਲਮ ਦੇ ਗਾਣੇ ਲੋਕਾਂ ਦਾ ਦਿਲ ਜਿੱਤ ਰਹੇ ਹਨ।
Ninja New Song Teri Hoi Na Hundi Out Now: ਪੰਜਾਬੀ ਸਿੰਗਰ ਤੇ ਐਕਟਰ ਨਿੰਜਾ ਇੰਨੀਂ ਦਿਨੀਂ ਖੂਬ ਸੁਰਖੀਆਂ ਵਿੱਚ ਬਣਿਆ ਹੋਇਆ ਹੈ। ਹਾਲ ਹੀ 'ਚ ਨਿੰਜਾ ਨੇ ਆਪਣੇ ਬੇਟੇ ਨਿਸ਼ਾਨ ਦਾ ਪਹਿਲਾ ਜਨਮਦਿਨ ਮਨਾਇਆ ਸੀ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਸੀ।
ਹੁਣ ਨਿੰਜਾ ਆਪਣੀ ਆਉਣ ਵਾਲੀ ਫਿਲਮ 'ਜ਼ਿੰਦਗੀ ਜ਼ਿੰਦਾਬਾਦ' ਨੂੰ ਲੈਕੇ ਚਰਚਾ 'ਚ ਹੈ। ਇਹ ਫਿਲਮ 27 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਫਿਲਮ ਦੇ ਗਾਣੇ ਲੋਕਾਂ ਦਾ ਦਿਲ ਜਿੱਤ ਰਹੇ ਹਨ। ਫਿਲਮ ਦਾ ਗਾਣਾ 'ਤੇਰੀ ਹੋਈ ਨਾ ਹੁੰਦੀ' ਹਾਲ ਹੀ 'ਚ ਰਿਲੀਜ਼ ਹੋਇਆ ਹੈ ਅਤੇ ਲੋਕਾਂ ਦਾ ਖੂਬ ਦਿਲ ਜਿੱਤ ਰਿਹਾ ਹੈ। ਇਸ ਗੀਤ ਨੇ 24 ਘੰਟਿਆਂ ਦੇ ਅੰਦਰ ਹੀ 1 ਮਿਲੀਅਨ ਤੋਂ ਜ਼ਿਆਦਾ ਵਿਊਜ਼ ਹਾਸਲ ਕੀਤੇ ਹਨ ਅਤੇ ਨਾਲ ਹੀ ਗਾਣਾ ਯੂਟਿਊਬ 'ਤੇ ਮਿਊਜ਼ਿਕ ਲਈ ਟਰੈਂਡ ਕਰ ਰਿਹਾ ਹੈ। ਨਿੰਜਾ ਨੇ ਇਸ ਦੇ ਲਈ ਪੋਸਟ ਪਾ ਕੇ ਫੈਨਜ਼ ਦਾ ਸ਼ੁਕਰੀਆ ਵੀ ਅਦਾ ਕੀਤਾ ਹੈ। ਦੇਖੋ ਵੀਡੀਓ:
View this post on Instagram
ਇੱਥੇ ਦੇਖੋ ਪੂਰਾ ਗਾਣਾ:
ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਨਿੰਜਾ ਨੇ 'ਜ਼ਿੰਦਗੀ ਜ਼ਿੰਦਾਬਾਦ' ਦਾ ਨਵਾਂ ਪੋਸਟਰ ਰਿਲੀਜ਼ ਕਰਕੇ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕੀਤਾ ਸੀ। ਇਹ ਫਿਲਮ 27 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫੈਨਜ਼ ਨਿੰਜਾ ਦਾ ਫਿਲਮ ਨੂੰ ਲੈਕੇ ਐਕਸਾਇਟਡ ਨਜ਼ਰ ਆ ਰਹੇ ਹਨ। ਸਟਾਰ ਕਾਸਟ ਦੀ ਗੱਲ ਕਰੀਏ ਤਾਂ ਫਿਲਮ 'ਚ ਨਿੰਜਾ ਦੇ ਨਾਲ ਮੈਂਡੀ ਤੱਖੜ ਰੋਮਾਂਸ ਕਰਦੀ ਹੋਈ ਨਜ਼ਰ ਆਉਣ ਵਾਲੀ ਹੈ। ਇਹ ਫਿਲਮ 'ਚ ਨਿੰਜਾ ਗੈਂਗਸਟਰ ਦੇ ਕਿਰਦਾਰ 'ਚ ਨਜ਼ਰ ਆ ਰਿਹਾ ਹੈ।
ਇਹ ਵੀ ਪੜ੍ਹੋ: ਗੁਰਪ੍ਰੀਤ ਘੁੱਗੀ ਦੀ ਵਿਗੜੀ ਸਿਹਤ! ਹਸਪਤਾਲ ਤੋਂ ਸਾਹਮਣੇ ਆਈ ਵੀਡੀਓ, ਜਾਣੋ ਕੀ ਹੈ ਇਸ ਦੇ ਪਿੱਛੇ ਸੱਚਾਈ