Afsana Khan Sidhu Moosewala: ਪੰਜਾਬੀ ਗਾਇਕਾ ਅਫਸਾਨਾ ਖਾਨ (Afsana Khan) ਵੱਲੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਨਾਲ ਖੂਬਸੂਰਤ ਪਲਾਂ ਦੀ ਵੀਡੀਓ ਸ਼ੇਅਰ ਕੀਤੀ ਗਈ ਹੈ। ਗਾਇਕਾ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਪ੍ਰਸ਼ੰਸ਼ਕਾਂ ਨਾਲ ਸਾਝੀਆਂ ਕਰਦੀ ਰਹਿੰਦੀ ਹੈ। ਜਿਨ੍ਹਾਂ ਨੂੰ ਬੇਹੱਦ ਪਸੰਦ ਕੀਤਾ ਜਾਂਦਾ ਹੈ। ਇਸ ਵਿਚਕਾਰ ਸਿੱਧੂ ਨਾਲ ਸਾਂਝੀ ਕੀਤੀ ਵੀਡੀਓ ਨੂੰ ਫੈਨਜ਼ ਪਸੰਦ ਕਰ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...









ਗਾਇਕਾ ਅਫਸਾਨਾ ਖਾਨ ਨੇ ਇਸ ਵੀਡੀਓ ਨੂੰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਸਿੱਧੂ ਮੂਸੇਵਾਲਾ ਵੱਡਾ ਬਾਈ... ਜਸਟਿਸ ਫਾੱਰ ਸਿੱਧੂ ਮੂਸੇਵਾਲਾ... ਖੂਬਸੂਰਤ ਪਲਾਂ ਨਾਲ ਭਰੀ ਇਸ ਵੀਡੀਓ ਨੂੰ ਦੇਖ ਪ੍ਰਸ਼ੰਸ਼ਕ ਵੀ ਮੂਸੇਵਾਲਾ ਨੂੰ ਯਾਦ ਕਰ ਕਮੈਂਟ ਕਰ ਰਹੇ ਹਨ। ਇਸ ਵੀਡੀਓ ਉੱਪਰ ਪ੍ਰਸ਼ੰਸ਼ਕ ਹਾਰਟ ਇਮੋਜ਼ੀ ਸ਼ੇਅਰ ਕਰ ਰਹੇ ਹਨ। ਇੱਕ ਯੂਜ਼ਰ ਨੇ ਕਮੈਂਟ ਕਰ ਕਿਹਾ ਇਹ ਬਾਈ ਨਹੀਂ ਹੀਰਾ ਸੀ ...


ਵਰਕਫਰੰਟ ਦੀ ਗੱਲ ਕਰਿਏ ਤਾਂ ਅਫਸਾਨਾ ਖਾਨ ਦਾ ਗੀਤ ਮਹਿੰਦੀ ਹਾਲ ਹੀ ਵਿੱਚ ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸ਼ਕਾਂ ਦਾ ਭਰੂਪਰ ਪਿਆਰ ਮਿਲਿਆ। ਇਸ ਗੀਤ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਅਫਸਾਨਾ ਖਾਨ ਨਾਲ ਉਨ੍ਹਾਂ ਦਾ ਪੂਰਾ ਪਰਿਵਾਰ ਦੇਖਣ ਨੂੰ ਮਿਲਿਆ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।