Afsana Khan Video: ਪੰਜਾਬੀ ਗਾਇਕਾ ਅਫਸਾਨਾ ਖਾਨ ਪਿਛਲੇ ਕੁੱਝ ਸਮੇਂ ਤੋਂ ਸੁਰਖੀਆਂ ‘ਚ ਹੈ। ਉਸ ਦੀਆਂ ਤਸਵੀਰਾਂ ਤੇ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਛਾਈਆਂ ਰਹਿੰਦੀਆਂ ਹਨ। ਉਹ ਸੋਸ਼ਲ ਮੀਡੀਆ ‘ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਨੂੰ ਫੈਨਜ਼ ਨਾਲ ਜ਼ਰੂਰ ਸ਼ੇਅਰ ਕਰਦੀ ਹੈ। ਅੱਜ ਯਾਨਿ 13 ਦਸੰਬਰ ਨੂੰ ਅਫਸਾਨਾ ਖਾਨ ਦੀ ਮਾਂ ਆਸ਼ਾ ਬੇਗ਼ਮ ਦਾ ਜਨਮਦਿਨ ਹੈ। ਆਪਣੀ ਮੰਮੀ ਦੇ ਜਨਮਦਿਨ ਮੌਕੇ ਅਫਸਾਨਾ ਨੇ ਮਾਂ ਨਾਲ ਇੱਕ ਬੇਹੱਦ ਪਿਆਰੀ ਵੀਡੀਓ ਸ਼ੇਅਰ ਕੀਤੀ ਹੈ।


ਅਫਸਾਨਾ ਖਾਨ ਨੇ ਆਪਣੀ ਮਾਂ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਉਸ ਦੇ ਫੈਨਜ਼ ਵੱਲੋਂ ਖੂਬ ਪਿਆਰ ਮਿਲ ਰਿਹਾ ਹੈ। ਇਸ ਵੀਡੀਓ ‘ਚ ਅਫਸਾਨਾ ਖਾਨ ਨੇ ਪ੍ਰਿੰਟਡ ਸੂਟ ਪਹਿਨਿਆ ਹੋਇਆ ਹੈ, ਜਿਸ ਵਿੱਚ ਗਾਇਕਾ ਬੇਹੱਦ ਖੂਬਸੂਰਤ ਲੱਗ ਰਹੀ ਹੈ। ਦੂਜੇ ਪਾਸੇ ਅਫਸਾਨਾ ਦੀ ਮਾਂ ਨੇ ਲਾਲ ਰੰਗ ਦਾ ਸੂਟ ਪਾਇਆ ਹੋਇਆ ਹੈ। ਵੀਡੀਓ ‘ਚ ਦੋਵੇਂ ਮਾਂ ਧੀ ਦੀ ਕਿਊਟ ਬੌਂਡਿੰਗ ਨਜ਼ਰ ਆ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਅਫਸਾਨਾ ਖਾਨ ਨੇ ਕੈਪਸ਼ਨ ‘ਚ ਲਿਖਿਆ, ‘ਮਾਂ ਦੇ ਲਈ ਸਭ ਨੂੰ ਛੱਡ ਦਿਓ, ਪਰ ਸਭ ਦੇ ਲਈ ਮਾਂ ਨੂੰ ਨਾ ਛੱਡਿਓ। ਉਸ ਵਾਹਿਗੁਰੂ ਦਾ ਸ਼ੁਕਰ ਕਰਾਂ ਜਿਸ ਨੇ ਦਿੱਤੇ ਜੀਣ ਲਈ ਸਾਹ ਮੈਨੂੰ। ਜਿੰਦ ਵਾਰਾਂ ਉਸ ਮਾਂ ਆਪਣੀ ਤੋਂ ਜਿਸ ਨੇ ਪਾਲਿਆ ਸੀਨੇ ਨਾਲ ਲਾ ਮੈਨੂੰ। ਜਨਮਦਿਨ ਮੁਬਾਰਕ ਮੰਮਾ। ਲਵ ਯੂ।’









ਕਾਬਿਲੇਗ਼ੌਰ ਹੈ ਕਿ ਅਫਸਾਨਾ ਖਾਨ ਦਾ ਹਾਲ ਹੀ ‘ਚ ਗਾਣਾ ਮਹਿੰਦੀ ਰਿਲੀਜ਼ ਹੋਇਆ ਹੈ। ਇਸ ਦੇ ਨਾਲ ਨਾਲ ਉਸ ਦੇ ਪਤੀ ਸਾਜ਼ ਦੀ ਪੰਜਾਬੀ ਫਿਲਮ ਇੰਡਸਟਰੀ ‘ਚ ਐਂਟਰੀ ਹੋਣ ਜਾ ਰਹੀ ਹੈ। ਦਸ ਦਈਏ ਕਿ ਅਫਸਾਨਾ ਖਾਨ ਦੀ ਸੋਸ਼ਲ ਮੀਡੀਆ ‘ਤੇ ਜ਼ਬਰਦਸਤ ਫੈਨ ਫਾਲੋਇੰਗ ਹੈ। ਉਸ ਦੇ ਇਕੱਲੇ ਇੰਸਟਾਗ੍ਰਾਮ ‘ਤੇ ਹੀ 2.2 ਮਿਲੀਅਨ ਯਾਨਿ 22 ਲੱਖ ਫਾਲੋਅਰਜ਼ ਹਨ।