Afsana Khan: ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਮਾਂ ਨਾਲ ਸ਼ੇਅਰ ਕੀਤੀ ਪਿਆਰੀ ਵੀਡੀਓ, ਮਾਂ ਲਈ ਕਹਿ ਦਿੱਤੀ ਇਹ ਗੱਲ
Afsana Khan Family: ਅਫਸਾਨਾ ਖਾਨ ਨੇ ਆਪਣੀ ਮਾਂ ਆਸ਼ਾ ਬੇਗ਼ਮ ਤੇ ਭੈਣ ਰਜ਼ੀਆ ਸੁਲਤਾਨ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਸੋਸ਼ਲ ਮੀਡੀਆ ‘ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
Afsana Khan Video With Her Mom: ਪੰਜਾਬੀ ਗਾਇਕਾ ਅਫਸਾਨਾ ਖਾਨ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ ‘ਚ ਬਣੀ ਰਹਿੰਦੀ ਹੈ। ਉਹ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਸੁਰਖੀਆਂ ਬਟੋਰਦੀ ਰਹਿੰਦੀ ਹੈ। ਜਦੋਂ ਵੀ ਅਫਸਾਨਾ ਸੋਸ਼ਲ ਮੀਡੀਆ ‘ਤੇ ਕੋਈ ਪੋਸਟ ਸ਼ੇਅਰ ਕਰਦੀ ਹੈ ਤਾਂ ਉਹ ਤੁਰੰਤ ਵਾਇਰਲ ਹੋ ਜਾਂਦੀ ਹੈ। ਹਾਲ ਹੀ ‘ਚ ਅਫਸਾਨਾ ਖਾਨ ਨੇ ਆਪਣੀ ਮਾਂ ਆਸ਼ਾ ਬੇਗ਼ਮ ਤੇ ਭੈਣ ਰਜ਼ੀਆ ਸੁਲਤਾਨ ਨਾਲ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਨੂੰ ਸੋਸ਼ਲ ਮੀਡੀਆ ‘ਤੇ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।
ਵੀਡੀਓ ‘ਚ ਅਫਸਾਨਾ ਖਾਨ ਆਪਣੀ ਮਾਂ ਆਸ਼ਾ ਬੇਗ਼ਮ ‘ਤੇ ਪਿਆਰ ਲੁਟਾਉਂਦੀ ਨਜ਼ਰ ਆ ਰਹੀ ਹੈ। ਜਦਕਿ ਉਸ ਦੀ ਭੈਣ ਰਜ਼ੀਆ ਖਾਣਾ ਖਾਂਦੀ ਹੋਈ ਦਿਖਾਈ ਦੇ ਰਹੀ ਹੈ। ਵੀਡੀਓ ਨੂੰ ਸ਼ੇਅਰ ਕਰਦਿਆਂ ਅਫਸਾਨਾ ਨੇ ਕੈਪਸ਼ਨ ‘ਚ ਲਿਖਿਆ, “ਆਈ ਲਵ ਯੂ ਮੰਮਾ ਤੇ ਮੇਰੀ ਭੈਣ।” ਕੈਪਸ਼ਨ ਦੇ ਨਾਲ ਨਾਲ ਅਫਸਾਨਾ ਨੇ ਦਿਲ ਵਾਲੀ ਪਿਆਰੀ ਇਮੋਜੀਆਂ ਵੀ ਬਣਾਈਆਂ ਹਨ। ਦੇਖੋ ਵੀਡੀਓ:
View this post on Instagram
ਦਸ ਦਈਏ ਕਿ ਅਫਸਾਨਾ ਖਾਨ ਪਿਛਲੇ ਕਈ ਦਿਨਾਂ ਤੋਂ ਸੁਰਖੀਆਂ ‘ਚ ਹੈ। ਹਾਲ ਹੀ ‘ਚ ਅਫਸਾਨਾ ਖਾਨ ਕੋਲੋਂ ਸਿੱਧੂ ਮੂਸੇਵਾਲਾ ਕਤਲ ਕਾਂਡ ਸਬੰਧੀ ਪੁੱਛਗਿੱਛ ਕੀਤੀ ਗਈ ਸੀ। ਇਸ ਦੇ ਨਾਲ ਨਾਲ ਅਫਸਾਨਾ ਨੇ ਹਾਲ ਹੀ ‘ਚ ਦਿੱਲੀ ‘ਚ ਲਾਈਵ ਸ਼ੋਅ ਕੀਤਾ ਸੀ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ‘ਚ ਦਿੱਲੀ ਵਾਸੀ ਸ਼ਾਮਲ ਹੋਏ ਸੀ। ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਅਫਸਾਨਾ ਖਾਨ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਉਸ ਦੀਆਂ ਸੋਸ਼ਲ ਮੀਡੀਆ ਪੋਸਟਾਂ ਇੰਟਰਨੈੱਟ ‘ਤੇ ਛਾਈਆਂ ਰਹਿੰਦੀਆਂ ਹਨ।