Afsana Khan: ਗਾਇਕਾ ਅਫਸਾਨਾ ਖਾਨ ਦੀ ਨਵੀਂ ਵੀਡੀਓ ਚਰਚਾ 'ਚ, ਸੋਨੇ ਦੇ ਗਹਿਣਿਆਂ ਨਾਲ ਲੱਦੀ ਆਈ ਨਜ਼ਰ
Afsana Khan Video: ਅਫਸਾਨਾ ਖਾਨ ਨੇ ਇੱਕ ਵੀਡੀਓ ਹਾਲ ਹੀ 'ਚ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਸਜੀ ਬਣੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਉਹ ਗੋਲਡਨ ਰੰਗ ਦੇ ਲਹਿੰਗੇ 'ਚ ਨਜ਼ਰ ਆ ਰਹੀ ਹੈ।
ਅਮੈਲੀਆ ਪੰਜਾਬੀ ਦੀ ਰਿਪੋਰਟ
Afsana Khan Video: ਪੰਜਾਬੀ ਗਾਇਕਾ ਅਫਸਾਨਾ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਅਫਸਾਨਾ ਖਾਨ ਆਪਣੀ ਪ੍ਰੋਫੈਸ਼ਨਲ ਤੇ ਪਰਸਨਲ ਲਾਈਫ ਨੂੰ ਲੈਕੇ ਅਕਸਰ ਹੀ ਸੁਰਖੀਆਂ 'ਚ ਬਣੀ ਰਹਿੰਦੀ ਹੈ। ਇਸ ਤੋਂ ਵੀ ਜ਼ਿਆਦਾ ਗਾਇਕਾ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਕਰਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਅਫਸਾਨਾ ਖਾਨ ਦੀ ਨਵੀਂ ਸੋਸ਼ਲ ਮੀਡੀਆ ਪੋਸਟ ਸਾਹਮਣੇ ਆਈ ਹੈ, ਜੋ ਕਿ ਚਰਚਾ ਦਾ ਵਿਸ਼ਾ ਬਣ ਰਹੀ ਹੈ।
ਅਫਸਾਨਾ ਖਾਨ ਨੇ ਇੱਕ ਵੀਡੀਓ ਹਾਲ ਹੀ 'ਚ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਸਜੀ ਬਣੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਉਹ ਗੋਲਡਨ ਰੰਗ ਦੇ ਲਹਿੰਗੇ 'ਚ ਨਜ਼ਰ ਆ ਰਹੀ ਹੈ। ਉਸ ਨੇ ਆਪਣੇ ਲੁੱਕ ਨੂੰ ਹੈਵੀ ਮੇਕਅੱਪ ਤੇ ਕਾਫੀ ਜ਼ਿਆਂਦਾ ਗਹਿਣੇ ਪਹਿਨ ਕੇ ਅਤੇ ਖੁੱਲ੍ਹੇ ਵਾਲਾਂ ਦੇ ਨਾਲ ਪੂਰਾ ਕੀਤਾ ਹੈ। ਇਸ ਦਰਮਿਆਨ ਸਭ ਤੋਂ ਜ਼ਿਆਦਾ ਚਰਚਾ ਅਫਸਾਨਾ ਦੇ ਗਹਿਿਣਿਆਂ ਦੀ ਹੋ ਰਹੀ ਹੈ। ਵੀਡੀਓ 'ਚ ਅਫਸਾਨਾ ਖਾਨ ਸੋਨੇ ਦੇ ਗਹਿਿਣਿਆਂ ਦੇ ਨਾਲ ਲੱਦੀ ਹੋਈ ਨਜ਼ਰ ਆ ਰਹੀ ਹੈ। ਉਸ ਨੇ ਸੋਨੇ ਦਾ ਮਾਂਗ ਟਿੱਕਾ, ਸੋਨੇ ਦਾ ਹਾਰ, ਸੋਨੇ ਦੀ ਨੱਥ, ਸੋਨੇ ਦੇ ਝੁਮਕੇ, ਸੋਨੇ ਦੀ ਅੰਗੂਠੀ ਤੇ ਸੋਨੇ ਦੀਆਂ ਚੂੜੀਆਂ ਪਹਿਨੀਆਂ ਹੋਈਆਂ ਹਨ। ਦੇਖੋ ਇਹ ਵੀਡੀਓ:
View this post on Instagram
ਕਾਬਿਲੇਗ਼ੌਰ ਹੈ ਕਿ ਅਫਸਾਨਾ ਖਾਨ ਪੰਜਾਬੀ ਇੰਡਸਟਰੀ ਦੀਆਂ ਟੌਪ ਫੀਮੇਲ ਗਾਇਕਾਵਾਂ ਵਿੱਚੋਂ ਇੱਕ ਹੈ। ਉਸ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਉਹ ਮਰਹੂਮ ਰੈਪਰ ਤੇ ਗਾਇਕ ਸਿੱਧੂ ਮੂਸੇਵਾਲਾ ਨੂੰ ਆਪਣਾ ਮੂੰਹਬੋਲਾ ਭਰਾ ਮੰਨਦੀ ਸੀ। ਉਹ ਅਕਸਰ ਹੀ ਮੂਸੇਵਾਲਾ ਨੂੰ ਸੋਸ਼ਲ ਮੀਡੀਆ 'ਤੇ ਸ਼ਰਧਾਂਜਲੀ ਦਿੰਦੀ ਰਹਿੰਦੀ ਹੈ।