Afsana Khan Shares Photos With Gurdas Maan: ਪੰਜਾਬੀ ਗਾਇਕ ਗੁਰਦਾਸ ਮਾਨ ਇੰਨੀਂ ਦਿਨੀਂ ਖੂਬ ਸੁਰਖੀਆਂ 'ਚ ਹਨ। ਬੀਤੇ ਦਿਨ ਗਾਇਕ ਦੇ ਘਰ ਖੁਸ਼ੀਆਂ ਆਈਆਂ ਹਨ। ਉਨ੍ਹਾਂ ਦੀ ਨੂੰਹ ਸਿਮਰਨ ਕੌਰ ਮੁੰਡੀ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਇਸ ਤੋਂ ਬਾਅਦ ਗਾਇਕ ਦੀ ਖੁਸ਼ੀ ਦਾ ਕੋਈ ਟਿਕਾਣਾ ਨਹੀਂ ਹੈ। ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਗੁਰਦਾਸ ਮਾਨ ਨੂੰ ਢੇਰ ਸਾਰੀਆਂ ਵਧਾਈਆਂ ਮਿਲ ਰਹੀਆਂ ਹਨ।


ਇਹ ਵੀ ਪੜ੍ਹੋ: ਕਪਿਲ ਸ਼ਰਮਾ ਲੋਕਾਂ ਦੇ ਘਰਾਂ ਦੇ ਬਾਹਰ ਕਰਦੇ ਸੀ ਟੂਣਾ, ਮਾਂ ਨੇ ਖੋਲ੍ਹ ਦਿੱਤੀ ਕਪਿਲ ਦੀ ਪੋਲ


ਪੰਜਾਬੀ ਗਾਇਕਾ ਅਫਸਾਨਾ ਖਾਨ ਨੇ ਗੁਰਦਾਸ ਦੇ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਗੁਰਦਾਸ ਮਾਨ ਕਾਫੀ ਖੁਸ਼ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ 'ਚ ਅਫਸਾਨਾ ਖਾਨ ਤੇ ਨਾਲ ਉਸ ਦਾ ਪਤੀ ਸਾਜ਼ ਤੇ ਬਾਲੀਵੁੱਡ ਦੇ ਉੱਘੇ ਕਲਾਕਾਰ ਆਸ਼ੀਸ਼ ਵਿੱਦਿਆਰਥੀ ਵੀ ਨਾਲ ਖੜੇ ਦਿਖਾਈ ਦੇ ਰਹੇ ਹਨ। ਅਫਸਾਨਾ ਨੇ ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਕਿਹਾ, 'ਵਧਾਈਆਂ ਗੁਰਦਾਸ ਮਾਨ। ਤੁਸੀਂ ਦਾਦੂ ਬਣ ਗਏ। ਆਸ਼ੀਸ਼ ਵਿੱਦਿਆਰਥੀ ਦੀ ਬਹੁਤ ਹੀ ਨਿਮਰ ਇਨਸਾਨ।' ਦੇਖੋ ਇਹ ਤਸਵੀਰਾਂ:


ਇਹ ਵੀ ਪੜ੍ਹੋ: ਸਤਿੰਦਰ ਸਰਤਾਜ ਨੂੰ ਮਿੱਲਿਆ ਪੰਜਾਬ ਰਤਨ ਐਵਾਰਡ, ਸ਼ਿਵ ਬਟਾਲਵੀ ਤੇ ਬੁੱਲੇ ਸ਼ਾਹ ਨਾਲ ਹੋਈ ਗਾਇਕ ਦੀ ਤੁਲਨਾ









ਕਾਬਿਲੇਗ਼ੌਰ ਹੈ ਕਿ ਅਫਸਾਨਾ ਖਾਨ ਨੇ ਹਾਲ ਹੀ 'ਚ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮਨਾਈ ਹੈ। ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਕਾਫੀ ਵਾਇਰਲ ਹੋਈਆਂ ਸੀ। ਇਸ ਦੇ ਨਾਲ ਨਾਲ ਅਫਸਾਨਾ ਖਾਨ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੇ ਨਾਲ ਜੁੜੀ ਅਪਡੇਟਸ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।






ਇਹ ਵੀ ਪੜ੍ਹੋ: ਜੈਜ਼ੀ ਬੀ ਤੇ ਕੁਲਵਿੰਦਰ ਬਿੱਲਾ ਨੇ ਗਾਈ ਕੁਲਦੀਪ ਮਾਣਕ ਦੀ ਕਲੀ, ਵੀਡੀਓ ਨੇ ਜਿੱਤਿਆ ਫੈਨਜ਼ ਦਾ ਦਿਲ