Ammy Virk Shares Pictures With Ranveer Singh: ਪੰਜਾਬੀ ਸਿੰਗਰ ਐਮੀ ਵਿਰਕ ਦੇ ਦੇਸ਼ ਦੁਨੀਆ ‘ਚ ਫੈਨ ਹਨ। ਉਹ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ, ਜਿਸ ਨੇ ਬਾਲੀਵੁੱਡ ਤੱਕ ਨਾਮ ਕਮਾਇਆ ਹੈ। ਐਮੀ ਹਾਲ ਹੀ ਬਾਲੀਵੁੱਡ ਫਿਲਮ ‘83’ ‘ਚ ਨਜ਼ਰ ਆਏ ਸੀ। ਹੁਣ ਲੱਗਦਾ ਹੈ ਕਿ ਐਮੀ ਵਿਰਕ ਫਿਰ ਤੋਂ ਕਿਸ ਨਵੇਂ ਬਾਲੀਵੁੱਡ ਪ੍ਰੋਜੈਕਟ ਦੀ ਤਿਆਰੀ ਕਰ ਰਹੇ ਹਨ। ਐਮੀ ਦੀ ਹਾਲੀਆ ਸੋਸ਼ਲ ਮੀਡੀਆ ਪੋਸਟ ਤੋਂ ਤਾਂ ਇਹੀ ਬਿਆਨ ਹੋ ਰਿਹਾ ਹੈ।
ਐਮੀ ਵਿਰਕ ਨੇ ਹਾਲ ਹੀ ਬਾਲੀਵੁੱਡ ਐਕਟਰ ਰਣਵੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਜਿਸ ਦੀਆਂ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤੀਆਂ ਹਨ। ਤਸਵੀਰਾਂ ‘ਚ ਐਮੀ ਤੇ ਰਣਵੀਰ ਦੀ ਸ਼ਾਨਦਾਰ ਬੌਂਡਿੰਗ ਦੇਖਣ ਨੂੰ ਮਿਲ ਰਹੀ ਹੈ। ਦੋਵਾਂ ਨੂੰ ਇੱਕ ਦੂਜੇ ਦੇ ਗਲ ਲੱਗੇ ਹੋਏ ਦੇਖਿਆ ਜਾ ਸਕਦਾ ਹੈ। ਤਸਵੀਰਾਂ ਸ਼ੇਅਰ ਕਰਦਿਆਂ ਐਮੀ ਵਿਰਕ ਨੇ ਕੈਪਸ਼ਨ ‘ਚ ਲਿਖਿਆ, “ਰਣਵੀਰ ਸਿੰਘ ਭਾਜੀ ਆਈ ਲਵ ਯੂ।”
ਦੱਸ ਦਈਏ ਕਿ ਐਮੀ ਵਿਰਕ ਰਣਵੀਰ ਸਿੰਘ ਨਾਲ ਹਾਲ ਹੀ ਫਿਲਮ ‘83’ ‘ਚ ਨਜ਼ਰ ਆਏ ਸੀ। ਇਹ ਫਿਲਮ 1983 ਦੇ ਕ੍ਰਿਕਟ ਵਿਸ਼ਵ ਕੱਪ ‘ਤੇ ਆਧਾਰਤ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।