Amrit Maan: ਅੰਮ੍ਰਿਤ ਮਾਨ ਦੇ ਪਿਤਾ 'ਤੇ ਨਕਲੀ SC ਸਰਟੀਫਿਕੇਟ ਬਣਾ ਕੇ ਸਰਕਾਰੀ ਨੌਕਰੀ ਕਰਨ ਦਾ ਇਲਜ਼ਾਮ, SC ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ
Amrit Maan Father: ਅੰਮ੍ਰਿਤ ਮਾਨ ਦੇ ਪਿਤਾ 'ਤੇ ਇਲਜ਼ਾਮ ਹੈ ਕਿ ਉਹ ਨਕਲੀ ਐਸੀਸੀ ਯਾਨਿ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਕੂਲ ਚ ਮੁੱਖ ਅਧਿਆਪਕ ਦੀ ਨੌਕਰੀ ਕਰਦਾ ਰਿਹਾ। ਪਿਛਲੇ 34 ਸਾਲਾਂ ਤੋਂ ਇਸ ਜਾਅਲੀ ਸਰਟੀਫਿਕੇਟ 'ਤੇ ਨੌਕਰੀ ਕਰ ਰਿਹਾ
Amrit Maan News: ਪੰਜਾਬੀ ਗਾਇਕ ਅੰਮ੍ਰਿਤ ਮਾਨ ਦਾ ਨਾਮ ਫਿਰ ਤੋਂ ਸੁਰਖੀਆਂ ਵਿੱਚ ਹੈ। ਇਸ ਵਾਰ ਉਹ ਆਪਣੇ ਪਿਤਾ ਦੀ ਵਜ੍ਹਾ ਕਰਕੇ ਸੁਰਖੀਆਂ 'ਚ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤ ਮਾਨ ਦੇ ਪਿਤਾ 'ਤੇ ਇਲਜ਼ਾਮ ਹੈ ਕਿ ਉਹ ਨਕਲੀ ਐਸੀਸੀ ਯਾਨਿ ਅਨੁਸੂਚਿਤ ਜਾਤੀ ਸਰਟੀਫਿਕੇਟ ਬਣਾ ਕੇ ਸਕੂਲ ਵਿੱਚ ਮੁੱਖ ਅਧਿਆਪਕ ਦੀ ਨੌਕਰੀ ਕਰਦਾ ਰਿਹਾ ਹੈ। ਉਹ ਪਿਛਲੇ 34 ਸਾਲਾਂ ਤੋਂ ਇਸ ਜਾਅਲੀ ਸਰਟੀਫਿਕੇਟ 'ਤੇ ਨੌਕਰੀ ਕਰ ਰਿਹਾ ਹੈ। ਹੁਣ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਐਸਸੀ ਕਮਿਸ਼ਨ ਨੇ ਇਸ ਗੱਲ ਦਾ ਨੋਟਿਸ ਲਿਆ ਹੈ। ਇਸ ਬਾਰੇ ਕਾਰਵਾਰੀ ਲਈ ਪੰਜਾਬ ਸਰਕਾਰ ਨੂੰ ਨੋਟਿਸ ਵੀ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਨਾਲ ਮੋਹਾਲੀ ਦੇ ਸੈਕੰਡਰੀ ਸਕੂਲ ਐਜੂਕੇਸ਼ਨ ਦੇ ਡਾਇਰੈਕਟਰ ਨੂੰ ਵੀ ਇੱਕ ਸ਼ਿਕਾਇਤ ਭੇਜੀ ਗਈ ਹੈ। ਦੇਖੋ ਨੋਟਿਸ ਦੀ ਕਾਪੀ:
ਇਹ ਵੀ ਪੜ੍ਹੋ: ਬੇਹੱਦ ਖਾਸ ਹੈ 'ਬਿੱਗ ਬੌਸ ਓਟੀਟੀ 2', ਜਨਤਾ ਨੂੰ ਮਿਲੇਗੀ ਇਹ ਖਾਸ ਪਾਵਰ, ਸਲਮਾਨ ਖਾਨ ਨੇ ਕੀਤਾ ਖੁਲਾਸਾ
ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਕਮਿਸ਼ਨ ਨੇ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ (ਸਕੂਲ ਸਿੱਖਿਆ ਵਿਭਾਗ) ਅਤੇ ਪ੍ਰਮੁੱਖ ਸਕੱਤਰ (ਸਮਾਜਿਕ, ਨਿਆਂ ਅਤੇ ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਵਿਭਾਗ) ਨੂੰ ਇਲਜ਼ਾਮ/ਮਾਮਲੇ ਦੀ ਜਾਂਚ ਕਰਨ ਅਤੇ ਕੀਤੀ ਗਈ ਕਾਰਵਾਈ ਬਾਰੇ ਤੱਥਾਂ ਦੇ ਆਧਾਰ 'ਤੇ ਰਿਪੋਰਟ 21 ਜੂਨ ਤੱਕ ਈਮੇਲ ਰਾਹੀਂ ਜਾਂ ਡਾਕ ਰਾਹੀਂ ਜਾਂ ਪੱਤਰ ਰਾਹੀਂ ਸੌਂਪਣ ਲਈ ਕਿਹਾ ਹੈ। ਚੇਅਰਮੈਨ ਸਾਂਪਲਾ ਨੇ ਅਧਿਕਾਰੀਆਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕਾਰਵਾਈ ਦੀ ਰਿਪੋਰਟ ਨਿਰਧਾਰਤ ਸਮੇਂ ਵਿੱਚ ਪ੍ਰਾਪਤ ਨਹੀਂ ਹੁੰਦੀ ਹੈ, ਤਾਂ ਕਮਿਸ਼ਨ ਭਾਰਤੀ ਸੰਵਿਧਾਨ ਦੀ ਧਾਰਾ 338 ਤਹਿਤ ਪ੍ਰਾਪਤ ਸਿਵਲ ਅਦਾਲਤ ਦੀਆਂ ਸ਼ਕਤੀਆਂ ਦੀ ਵਰਤੋਂ ਕਰ ਸਕਦਾ ਹੈ ਅਤੇ ਕਮਿਸ਼ਨ ਅੱਗੇ ਨਿੱਜੀ ਤੌਰ 'ਤੇ ਦਿੱਲੀ ਵਿੱਚ ਹਾਜ਼ਰ ਹੋਣ ਲਈ ਸੰਮਨ ਜਾਰੀ ਕਰ ਸਕਦਾ ਹੈ।
ਹਾਲ ਹੀ 'ਚ ਸਰਬਜੀਤ ਸਿੰਘ ਦੀ ਹੋਈ ਰਿਟਾਇਰਮੈਂਟ
ਦੱਸ ਦਈਏ ਕਿ 31 ਮਈ ਨੂੰ ਅੰਮ੍ਰਿਤ ਮਾਨ ਦੇ ਪਿਤਾ ਦੀ ਰਿਟਾਇਰਮੈਂਟ ਵੀ ਹੋਈ ਹੈ। ਐਸਸੀ ਕਮਿਸ਼ਨ ਨੇ ਆਪਣੀ ਸ਼ਿਕਾਇਤ 'ਚ ਸਰਬਜੀਤ ਸਿੰਘ ਖਿਲਾਫ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ: ਸਾਰਾ ਅਲੀ ਖਾਨ ਨੇ ਏਅਰਪੋਰਟ 'ਤੇ ਕੀਤੀ ਚੋਰੀ ਕੀਤੀ ਸੀ ਇਹ ਚੀਜ਼, ਵਿੱਕੀ ਕੌਸ਼ਲ ਨੇ ਖੋਲੀ ਅਦਾਕਾਰਾ ਦੀ ਪੋਲ