Gippy Grewal: ਗਿੱਪੀ ਗਰੇਵਾਲ ਦੀ ਫ਼ਿਲਮ `ਹਨੀਮੂਨ` ਦਾ ਗਾਣਾ `ਆ ਚੱਲੀਏ` ਰਿਲੀਜ਼, ਦੇਖੋ ਵੀਡੀਓ
Honeymoon Movie New Song: ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਫ਼ਿਲਮ ਦਾ ਇੱਕ ਹੋਰ ਗੀਤ `ਆ ਚੱਲੀਏ` ਰਿਲੀਜ਼ ਕਰ ਦਿੱਤਾ ਹੈ
Honeymoon Movie New Song Out Now: ਗਿੱਪੀ ਗਰੇਵਾਲ ਇੰਨੀਂ ਦਿਨੀਂ ਲਾਈਮਲਾਈਟ `ਚ ਬਣੇ ਹੋਏ ਹਨ। ਇੱਕ ਤੋਂ ਬਾਅਦ ਇੱਕ ਉਨ੍ਹਾਂ ਦੀਆਂ ਕਈ ਫ਼ਿਲਮਾਂ ਰਿਲੀਜ਼ ਹੋਈਆਂ। ਹਾਲ ਹੀ `ਚ ਗਰੇਵਾਲ ਦੀ ਫ਼ਿਲਮ `ਯਾਰ ਮੇਰਾ ਤਿਤਲੀਆਂ ਵਰਗਾ` ਰਿਲੀਜ਼ ਹੋਈ ਸੀ, ਜਿਸ ਨੂੰ ਪੰਜਾਬ ਦੀ ਜਨਤਾ ਨੇ ਭਰਵਾਂ ਹੁੰਗਾਰਾ ਦਿੱਤਾ। ਹੁਣ ਗਿੱਪੀ ਗਰੇਵਾਲ ਦੀ ਫ਼ਿਲਮ `ਹਨੀਮੂਨ` ਵੀ ਰਿਲੀਜ਼ ਲਈ ਤਿਆਰ ਹੈ। ਦਸ ਦਈਏ ਕਿ ਇਹ ਫ਼ਿਲਮ 25 ਅਕਤੂਬਰ ਨੂੰ ਸਿਨੇਮਾਘਰਾਂ `ਚ ਰਿਲੀਜ਼ ਹੋਣ ਜਾ ਰਹੀ ਹੈ।
ਹਾਲ ਹੀ `ਚ ਫ਼ਿਲਮ ਦਾ ਟਰੇਲਰ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵੱਲੋਂ ਕਾਫ਼ੀ ਪਸੰਦ ਕੀਤਾ ਗਿਆ। ਇਸ ਦੇ ਨਾਲ ਨਾਲ ਇੱਕ ਇੱਕ ਕਰਕੇ ਫ਼ਿਲਮ ਦੇ ਗਾਣੇ ਵੀ ਰਿਲੀਜ਼ ਹੋ ਰਹੇ ਹਨ। ਪਿਛਲੇ ਦਿਨੀਂ ਫ਼ਿਲਮ ਦਾ ਗਾਣਾ `ਝਾਂਜਰ` ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਤੇ ਸਰੋਤਿਆਂ ਵੱਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਗਿੱਪੀ ਗਰੇਵਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੇ ਫ਼ਿਲਮ ਦਾ ਇੱਕ ਹੋਰ ਗੀਤ `ਆ ਚੱਲੀਏ` ਰਿਲੀਜ਼ ਕਰ ਦਿੱਤਾ ਹੈ। ਇਸ ਗੀਤ ਨੂੰ ਅਵਾਜ਼ ਤੇ ਸੰਗੀਤ ਬੀ ਪਰਾਕ ਨੇ ਦਿੱਤਾ ਹੈ, ਜਦਕਿ ਗਾਣੇ ਦੇ ਬੋਲ ਜਾਨੀ ਨੇ ਲਿਖੇ ਹਨ।
View this post on Instagram
ਦੱਸ ਦਈਏ ਕਿ ਫ਼ਿਲਮ ਦਾ ਇੱਕ ਵੀ ਗੀਤ ਹਾਲੇ ਤੱਕ ਗਿੱਪੀ ਗਰੇਵਾਲ ਦੀ ਅਵਾਜ਼ `ਚ ਰਿਲੀਜ਼ ਨਹੀਂ ਹੋਇਆ ਹੈ। ਹਾਲੇ ਤੱਕ ਫ਼ਿਲਮ ਦੇ 2 ਗਾਣੇ ਰਿਲੀਜ਼ ਹੋਏ ਹਨ ਤੇ ਦੋਵੇਂ ਹੀ ਗਾਣਿਆਂ ਨੂੰ ਬੀ ਪਰਾਕ ਨੇ ਆਪਣੀ ਅਵਾਜ਼ ਦਿੱਤੀ ਹੈ।