Jassie Gill Turban Pics: ਪੰਜਾਬੀ ਸਿੰਗਰ ਤੇ ਐਕਟਰ ਜੱਸੀ ਗਿੱਲ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਪਹਿਲਾਂ ਉਸ ਨੇ ਪੰਜਾਬੀ ਇੰਡਸਟਰੀ ;ਚ ਖੂਬ ਧਮਾਲਾਂ ਪਾਈਆਂ ਤੇ ਹੁਣ ਉਸ ਨੇ ਆਪਣੇ ਟੈਲੇਂਟ ਨਾਲ ਬਾਲੀਵੁੱਡ 'ਚ ਵੀ ਜਗ੍ਹਾ ਬਣਾਈ ਹੈ। ਦੱਸ ਦਈਏ ਕਿ ਜੱਸੀ ਗਿੱਲ ਹਾਲ ਹੀ 'ਚ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਇਆ ਸੀ।
ਹੁਣ ਜੱਸੀ ਗਿੱਲ ਫਿਰ ਤੋਂ ਸੁਰਖੀਆਂ ਵਿੱਚ ਹਨ। ਦਰਅਸਲ, ਜੱਸੀ ਗਿੱਲ ਨੇ ਸੋਸ਼ਲ ਮੀਡੀਆ 'ਤੇ ਆਪਣੀਆਂ ਬਿਲਕੱੁਲ ਤਾਜ਼ੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕਲਾਕਾਰ ਸਿਰ 'ਤੇ ਦਸਤਾਰ ਸਜਾਏ ਨਜ਼ਰ ਆ ਰਿਹਾ ਹੈ। ਉਸ ਦੀ ਇਸ ਪੋਸਟ ਨੇ ਸਭ ਦਾ ਦਿਲ ਜਿੱਤ ਲਿਆ ਹੈ। ਦੇਖੋ ਜੱਸੀ ਗਿੱਲ ਦੀਆਂ ਇਹ ਤਸਵੀਰਾਂ:
ਦੱਸ ਦਈਏ ਕਿ ਜੱਸੀ ਗਿੱਲ ਸਿਰ 'ਤੇ ਦਸਤਾਰ ਸਜਾ ਕੇ ਬੇਹੱਦ ਹੈਂਡਸਮ ਲੱਗ ਰਿਹਾ ਹੈ। ਫੈਨਜ਼ ਉਸ ਦੀਆਂ ਇਨ੍ਹਾਂ ਤਸਵੀਰਾਂ 'ਤੇ ਕਮੈਂਟ ਕਰ ਖੂਬ ਪਿਆਰ ਦੀ ਵਰਖਾ ਕਰ ਰਹੇ ਹਨ। ਇੱਕ ਫੈਨ ਨੇ ਕਮੈਂਟ ਕੀਤਾ, 'ਘੈਂਟ ਸਰਦਾਰ ਜੀ'। ਇੱਕ ਹੋਰ ਯੂਜ਼ਰ ਨੇ ਕਮੈਂਟ ਕੀਤਾ, 'ਕਿਆ ਬਾਤ ਆ ਸਰਦਾਰ ਜੀ ਤੁਹਾਡੀ'। ਜੱਸੀ ਗਿੱਲ ਦੀਆਂ ਇਨ੍ਹਾਂ ਤਸਵੀਰਾਂ ਨੇ ਖਾਸ ਕਰਕੇ ਫੀਮੇਲ ਫੈਨਜ਼ ਨੂੰ ਦੀਵਾਨਾ ਬਣਾ ਦਿੱਤਾ ਹੈ।
ਕਾਬਿਲੇਗ਼ੌਰ ਹੈ ਕਿ ਜੱਸੀ ਗਿੱਲ ਉਨ੍ਹਾ ਕਲਾਕਾਰਾਂ ਵਿੱਚੋਂ ਇੱਕ ਹੈ, ਜਿਸ ਨੇ ਪਹਿਲਾਂ ਪੰਜਾਬੀ ਇੰਡਸਟਰੀ 'ਚ ਧਮਾਲਾਂ ਪਾਈਆਂ ਤੇ ਹੁਣ ਉਸ ਨੇ ਆਪਣੇ ਟੈਲੇਂਟ ਨਾਲ ਬਾਲੀਵੁੱਡ 'ਚ ਵੀ ਨਾਮ ਚਮਕਾਇਆ ਹੈ। ਵਰਕਫਰੰਟ ਦੀ ਗੱਲ ਕਰੀਏ ਤਾਂ ਜੱਸੀ ਗਿੱਲ ਸਲਮਾਨ ਖਾਨ ਦੀ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' 'ਚ ਨਜ਼ਰ ਆਇਆ ਸੀ। ਇਸ ਫਿਲਮ 'ਚ ਜੱਸੀ ਨੇ ਸਲਮਾਨ ਦੇ ਭਰਾ ਦੀ ਭੂਮਿਕਾ ਨਿਭਾਈ ਸੀ।