Roshan Prince: ਪੰਜਾਬੀ ਸਿੰਗਰ ਰੌਸ਼ਨ ਪ੍ਰਿੰਸ ਮਨਾ ਰਹੇ 41ਵਾਂ ਜਨਮਦਿਨ, ਫ਼ੈਨਜ਼ ਨੇ ਸਿੰਗਰ ਨੂੰ ਦਿੱਤੀਆਂ ਵਧਾਈਆਂ
Happy Birthday Roshan Prince: ਪੰਜਾਬੀ ਸਿੰਗਰ ਤੇ ਐਕਟਰ ਰੌਸ਼ਨ ਪ੍ਰਿੰਸ ਅੱਜ ਯਾਨਿ 12 ਸਤੰਬਰ ਨੂੰ ਆਪਣਾ 41ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੇ ਜਨਮਦਿਨ ਤੇ ਉਨ੍ਹਾਂ ਦੇ ਫ਼ੈਨਜ਼ ਐਕਟਰ ਨੂੰ ਪਿਆਰ ਭਰੇ ਸੰਦੇਸ਼ ਭੇਜ ਰਹੇ ਹਨ
Rohan Prince Birthday: ਪੰਜਾਬੀ ਸਿੰਗਰ ਤੇ ਐਕਟਰ ਰੌਸ਼ਨ ਪ੍ਰਿੰਸ ਅੱਜ ਯਾਨਿ 12 ਸਤੰਬਰ ਨੂੰ ਆਪਣਾ 41ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੇ ਜਨਮਦਿਨ ਤੇ ਉਨ੍ਹਾਂ ਦੇ ਫ਼ੈਨਜ਼ ਐਕਟਰ ਨੂੰ ਪਿਆਰ ਭਰੇ ਸੰਦੇਸ਼ ਭੇਜ ਰਹੇ ਹਨ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਤੇ ਪ੍ਰਿੰਸ ਨੂੰ ਲਗਾਤਾਰ ਢੇਰ ਸਾਰੀਆਂ ਵਧਾਈਆਂ ਮਿਲ ਰਹੀਆਂ ਹਨ। ਕੀ ਤੁਹਾਨੂੰ ਪਤਾ ਹੈ ਕਿ ਰੌਸ਼ਨ ਪ੍ਰਿੰਸ ਕਿਵੇਂ ਪੰਜਾਬੀ ਇੰਡਸਟਰੀ ਦੇ ਸਟਾਰ ਬਣੇ। ਆਓ ਤੁਹਾਨੂੰ ਦੱਸਦੇ ਹਾਂ:
ਰੌਸ਼ਨ ਪ੍ਰਿੰਸ ਸ਼ੁਰੂ ‘ਚ ਗੀਤ ਲਿਖਦੇ ਹੁੰਦੇ ਸਨ ਅਤੇ ਇੱਥੋਂ ਹੀ ਉਨ੍ਹਾਂ ਨੂੰ ਗਾਉਣ ਦਾ ਸ਼ੌਂਕ ਲੱਗਿਆ ਅਤੇ ਉਨ੍ਹਾਂ ਨੇ ਇੱਕ ਰਿਆਲਟੀ ਸ਼ੋਅ ‘ਚ ਆਪਣੀ ਪਰਫਾਰਮੈਂਸ ਦਿਖਾਈ।
View this post on Instagram
ਇਸੇ ਰਿਆਲਟੀ ਸ਼ੋਅ ਚੋਂ ਉਨ੍ਹਾਂ ਨੂੰ ਪਛਾਣ ਮਿਲੀ ਅਤੇ ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਕਦਮ ਰੱਖਿਆ । ਉਨ੍ਹਾਂ ਨੇ ਗਾਇਕੀ ਦੇ ਖੇਤਰ ‘ਚ ਆਪਣੀ ਜਗ੍ਹਾ ਬਨਾਉਣ ਦੇ ਲਈ ਕਰੜੀ ਮਿਹਨਤ ਕੀਤੀ ਅਤੇ ਉਨ੍ਹਾਂ ਦੀ ਇਹੀ ਮਿਹਨਤ ਰੰਗ ਲਿਆਈ ਅਤੇ ਉਨ੍ਹਾਂ ਨੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦਿੱਤੇ।
View this post on Instagram
ਜਿਸ ਤੋਂ ਬਾਅਦ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ ‘ਚ ਵੀ ਮੱਲਾਂ ਮਾਰੀਆਂ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਫ਼ਿਲਮਾਂ ‘ਚ ਕੰਮ ਕੀਤਾ। ਰੌਸ਼ਨ ਪ੍ਰਿੰਸ ਜਲਦ ਹੀ ਹੋਰ ਵੀ ਕਈ ਫ਼ਿਲਮਾਂ ‘ਚ ਨਜ਼ਰ ਆਉਣ ਵਾਲੇ ਹਨ।