Babbu Maan Video: ਬੱਬੂ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇਸ ਦੇ ਨਾਲ ਨਾਲ ਮਾਨ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਨੂੰ ਫੈਨਜ਼ ਦੇ ਨਾਲ ਸ਼ੇਅਰ ਕਰਦੇ ਰਹਿੰਦੇ ਹਨ।
ਬੱਬੂ ਮਾਨ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਵੀਡੀਓ 'ਚ ਬੱਬੂ ਮਾਨ ਆਪਣੇ ਪਿੰਡ 'ਚ ਨਜ਼ਰ ਆ ਰਹੇ ਹਨ ਅਤੇ ਉਨ੍ਹਾਂ ਦੇ ਘਰ 'ਚ ਪਾਣੀ ਹੀ ਪਾਣੀ ਨਜ਼ਰ ਆ ਰਿਹਾ ਹੈ। ਲਗਾਤਾਰ ਤੇਜ਼ ਮੀਂਹ ਦੀ ਵਜ੍ਹਾ ਕਰਕੇ ਉਨ੍ਹਾਂ ਦੇ ਇਲਾਕੇ 'ਚ ਵੀ ਸਥਿਤੀ ਖਤਰਨਾਕ ਬਣੀ ਹੋਈ ਹੈ। ਬੱਬੂ ਮਾਨ ਨੇ ਵੀਡੀਓ ਸ਼ੇਅਰ ਕਰਕੇ ਆਪਣੇ ਘਰ ਦਾ ਨਜ਼ਾਰਾ ਦਿਖਾਇਆ ਹੈ। ਇਸ ਦਰਮਿਆਨ ਉਹ ਇਹ ਕਹਿੰਦੇ ਨਜ਼ਰ ਆ ਰਹੇ ਹਨ ਕਿ 'ਹਰ ਤਰਫ ਪਾਣੀ ਹੀ ਪਾਣੀ ਹੈ, ਰੁਕ ਜਾਏ ਤੋ ਸੈਲਾਬ ਹੈ, ਚਲ ਜਾਏ ਤੋ ਰਵਾਨੀ ਹੈ।' ਦੇਖੋ ਇਹ ਵੀਡੀਓ:
ਕਾਬਿਲੇਗ਼ੌਰ ਹੈ ਕਿ ਬੱਬੂ ਮਾਨ ਪੰਜਾਬੀ ਇੰਡਸਟਰੀ 'ਤੇ ਪਿਛਲੇ ਦਹਾਕਿਆਂ ਤੋਂ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਗਾਣਾ 'ਚਿੱਟਾ ਕੁੜਤਾ' ਰਿਲੀਜ਼ ਹੋਇਆ ਹੈ। ਇਹ ਗਾਣਾ ਲੋਕਾਂ ਨੂੰ ਖੂਬ ਪਸੰਦ ਆ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।