ਚੰਡੀਗੜ੍ਹ: ਪੰਜਾਬੀ ਗਾਇਕ ਬੱਬੂ ਮਾਨ ਲੋਹੜੀ ਦੇ ਦਿਨ ਕਿਸਾਨ ਅੰਦੋਲਨ 'ਚ ਆਪਣੀ ਹਾਜ਼ਰੀ ਲਾਉਣ ਪਹੁੰਚੇ। ਦਿੱਲੀ ਦੇ ਸਿੰਘੂ ਬੋਰਡਰ ਵਿਖੇ ਕਿਸਾਨਾਂ ਨੇ ਲੋਹੜੀ ਬਾਲੀ ਤੇ ਬੱਬੂ ਮਾਨ ਇਸ ਮੌਕੇ ਉਥੇ ਸ਼ਾਮਲ ਹੋਏ। ਇਸ ਤੋਂ ਪਹਿਲਾਂ ਵੀ ਕਈ ਵਾਰ ਬੱਬੂ ਮਾਨ ਕਿਸਾਨੀ ਅੰਦੋਲਨ ਦਾ ਹਿੱਸਾ ਬਣ ਚੁੱਕੇ ਹਨ। ਬੱਬੂ ਮਾਨ ਨੇ ਕਿਹਾ ਕਿ ਉਹ ਸ਼ੁਰੂ ਤੋਂ ਕਿਸਾਨਾਂ ਦੇ ਨਾਲ ਹਨ ਤੇ ਉਨ੍ਹਾਂ ਦੀ ਆਤਮਾ ਵੀ ਇੱਥੇ ਹੀ ਹੈ।


ਇਸ ਦੌਰਾਨ ਬੱਬੂ ਮਾਨ ਨੇ ਕਿਹਾ, "ਪੰਜਾਬੀ ਆਪਣੇ ਹੱਕ ਲੈ ਕੇ ਹੀ ਮੁੜਨਗੇ।" ਉਨ੍ਹਾਂ ਕਿਹਾ ਜੱਦ ਹੱਕਾਂ ਦੀ ਗੱਲ ਆਉਂਦੀ ਹੈ ਤੱਦ ਪੰਜਾਬੀ ਕਿਸੇ ਲਈ ਵੀ ਖੜ੍ਹ ਜਾਂਦੇ ਹਨ।


ਦੱਸ ਦੇਈਏ ਕਿ ਬਹੁਤ ਸਾਰੇ ਪੰਜਾਬ ਗਾਇਕ ਤੇ ਐਕਟਰ ਇਸ ਅੰਦੋਲਨ ਦੀ ਖੁੱਲ੍ਹ ਕੇ ਹਮਾਇਤ ਕਰ ਚੁੱਕੇ ਹਨ।ਆਏ ਦਿਨ ਕੋਈ ਨਾ ਕੋਈ ਪੰਜਾਬ ਗਾਇਕ ਦਿੱਲੀ ਦੀਆਂ ਸਰਹੱਦਾਂ ਤੇ ਆਪਣੀ ਹਾਜ਼ਰੀ ਲਵਾਉਣ ਪਹੁੰਚਦੇ ਰਹਿੰਦੇ ਹਨ। ਰਣਜੀਤ ਬਾਵਾ, ਜੈਜ਼ੀ ਬੀ, ਦਿਲਜੀਤ ਦੌਸਾਂਝ ਸਮੇਤ ਹੋਰ ਕਈ ਪੰਜਾਬੀ ਕਲਾਕਾਰ ਦਿੱਲੀ ਅੰਦੋਲਨ ਦਾ ਹਿੱਸਾ ਬਣ ਚੁੱਕੇ ਹਨ।