ਪੰਜਾਬੀ ਸਿੰਗਰ ਬਲਵਿੰਦਰ ਸਫ਼ਰੀ ਦੇ ਦੇਹਾਂਤ ਤੋਂ 28 ਦਿਨਾਂ ਬਾਅਦ ਹੋਇਆ ਅੰਤਿਮ ਸਸਕਾਰ, ਦੇਖੋ ਵੀਡੀਓ
Balwinder Safri Cremated: ਪੰਜਾਬੀ ਸਿੰਗਰ ਬਲਵਿੰਦਰ ਸਫ਼ਰੀ 28 ਜੁਲਾਈ ਨੂੰ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਸੀ, ਇਸ ਤੋਂ ਬਾਅਦ ਹੁਣ ਸਫ਼ਰੀ ਦਾ ਅੰਤਿਮ ਸਸਕਾਰ ਕਰ ਦਿਤਾ ਗਿਆ ਹੈ
Punjabi Singer Balwinder Safri Cremated: ਪੰਜਾਬੀ ਸਿੰਗਰ ਬਲਵਿੰਦਰ ਸਫ਼ਰੀ ਦਾ ਦਿਹਾਂਤ ਹੋਏ 28 ਦਿਨ ਹੋ ਗਏ ਹਨ। ਉਹ 28 ਜੁਲਾਈ ਨੂੰ ਇਸ ਸੰਸਾਰ ਨੂੰ ਅਲਵਿਦਾ ਆਖ ਗਏ ਸੀ। ਪਰ ਨਿੱਜੀ ਕਾਰਨਾਂ ਕਰਕੇ ਉਨ੍ਹਾਂ ਦਾ ਅੰਤਿਮ ਸਸਕਾਰ ਨਹੀਂ ਹੋ ਸਕਿਆ ਸੀ। ਇਸ ਤੋਂ ਬਾਅਦ ਹੁਣ ਸਫ਼ਰੀ ਦਾ ਅੰਤਿਮ ਸਸਕਾਰ ਕਰ ਦਿਤਾ ਗਿਆ ਹੈ। ਉਨ੍ਹਾਂ ਦੇ ਸਸਕਾਰ ਦੀ ਇੱਕ ਵੀਡੀਓ ਕਾਫ਼ੀ ਵਾਇਰਲ ਹੋ ਰਹੀ ਹੈ। ਜਿਸ ਵਿੱਚ ਉਨ੍ਹਾਂ ਨੂੰ ਸਨਮਾਨ ਸਹਿਤ ਰਥ ਉੱਪਰ ਆਖ਼ਰੀ ਸਫ਼ਰ (ਲਾਸਟ ਰਾਈਡ) ਲਈ ਲਿਜਾਇਆ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਦਾ ਪਰਿਵਾਰ ਕਾਫ਼ੀ ਭਾਵੁਕ ਨਜ਼ਰ ਆ ਰਿਹਾ ਹੈ।
View this post on Instagram
ਵੀਡੀਓ `ਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਬਲਵਿੰਦਰ ਸਫ਼ਰੀ ਦੀ ਮ੍ਰਿਤਕ ਦੇਹ ਨੂੰ ਅੰਤਿਮ ਸਸਕਾਰ ਲਈ ਲਿਜਾਇਆ ਜਾ ਰਿਹਾ ਹੈ । ਪੰਜਾਬੀ ਇੰਡਸਟਰੀ ਦੇ ਸਿਤਾਰੇ ਵੀ ਉਨ੍ਹਾਂ ਨੂੰ ਨਮ ਅੱਖਾਂ ਦੇ ਨਾਲ ਸ਼ਰਧਾਂਜਲੀ ਦਿੰਦੇ ਹੋਏ ਨਜ਼ਰ ਆ ਰਹੇ ਹਨ । ਬਲਵਿੰਦਰ ਸਫਰੀ ਕੁਝ ਸਮਾਂ ਪਹਿਲਾਂ ਹਸਪਤਾਲ ‘ਚ ਦਾਖਲ ਸਨ ਅਤੇ ਕੋਮਾ ‘ਚ ਚਲੇ ਗਏ ਸਨ ।
ਪਰ ਉਹ ਹੋਸ਼ ‘ਚ ਆ ਗਏ ਸਨ ਅਤੇ ਠੀਕ ਹੋਣ ਤੋਂ ਬਾਅਦ ਉਹਨਾਂ ਨੂੰ ਘਰ ਵੀ ਲਿਜਾਇਆ ਗਿਆ ਸੀ ।ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ।ਤੁਹਾਨੂੰ ਦੱਸ ਦਿੰਦੇ ਹਾਂ ਕਿ ਬਲਵਿੰਦਰ ਸਿੰਘ ਸਫਰੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗਾਣੇ ਦਿੱਤੇ ਸਨ।
‘ਅੰਬਰਾਂ ਤੋਂ ਆਈ ਹੋਈ ਹੂਰ’ ਉਹਨਾਂ ਦਾ ਸਭ ਤੋਂ ਹਿੱਟ ਗੀਤ ਹੈ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ । ਅੱਜ ਵੀ ਉਨ੍ਹਾਂ ਦੇ ਵੱਲੋਂ ਪੰਜਾਬੀ ਇੰਡਸਟਰੀ ‘ਚ ਪਾਏ ਯੋਗਦਾਨ ਨੂੰ ਯਾਦ ਕੀਤਾ ਜਾ ਰਿਹਾ ਹੈ।