ਪੜਚੋਲ ਕਰੋ
Advertisement
ਪੰਜਾਬੀ ਗਾਇਕ ਗੁਰਨਾਮ ਭੁੱਲਰ ਪੁਲਿਸ ਹਿਰਾਸਤ 'ਚ, ਆਪਦਾ ਪ੍ਰਬੰਧਨ ਐਕਟ ਤਹਿਤ ਮਾਮਲਾ ਦਰਜ
ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਹਿਰਾਸਤ 'ਚ ਲੈ ਲਿਆ ਹੈ।
ਪਟਿਆਲਾ: ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਪੰਜਾਬੀ ਗਾਇਕ ਗੁਰਨਾਮ ਭੁੱਲਰ ਨੂੰ ਹਿਰਾਸਤ 'ਚ ਲੈ ਲਿਆ ਹੈ।ਉਸ ਦੇ ਖਿਲਾਫ ਸਮਾਜਿਕ ਦੂਰੀ ਦੀ ਉਲੰਘਣਾ ਕਰਨ, ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਅਤੇ ਬਿਨ੍ਹਾਂ ਆਗਿਆ ਸ਼ੂਟ ਕਰਨ ਲਈ ਮਾਮਲਾ ਦਰਜ ਹੋਇਆ ਹੈ।ਗਾਇਕ ਸ਼ਨੀਵਾਰ ਨੂੰ ਜ਼ਿਲੇ ਦੇ ਰਾਜਪੁਰਾ ਕਸਬੇ ਦੇ ਇੱਕ ਮਾਲ ਵਿੱਚ ਸ਼ੂਟਿੰਗ ਕਰ ਰਿਹਾ ਸੀ।
ਇਸ ਸਬੰਧੀ ਏਬੀਪੀ ਸਾਂਝਾ ਨੂੰ ਜਾਣਕਾਰੀ ਦਿੰਦੇ ਆਈਜੀ ਪਟਿਆਲਾ ਰੇਂਜ ਜਤਿੰਦਰ ਸਿੰਘ ਔਲੱਖ ਨੇ ਕਿਹਾ,
ਜਾਣਕਾਰੀ ਮੁਤਾਬਿਕ ਸ਼ੂਟ ਦੇ ਪੂਰੇ ਅਮਲੇ ਵਿਚੋਂ ਕਿਸੇ ਨੇ ਵੀ ਮਾਸਕ ਨਹੀਂ ਪਹਿਨਿਆ ਹੋਇਆ ਸੀ।ਗਾਇਕ ਦੇ ਨਾਲ ਨਾਲ ਵੀਡੀਓ ਨਿਰਦੇਸ਼ਕ ਅਤੇ ਮਾਲ ਦੇ ਮਾਲਕ ਦੇ ਖਿਲਾਫ ਭਾਰਤੀ ਦੰਡਾਵਲੀ ਦੀ ਧਾਰਾ 188, ਆਪਦਾ ਪ੍ਰਬੰਧਨ ਐਕਟ ਦੀ ਧਾਰਾ 51 ਅਤੇ ਮਹਾਮਾਰੀ ਐਕਟ, 1897 ਦੀ ਧਾਰਾ 3 ਤਹਿਤ ਕੇਸ ਦਰਜ ਕੀਤਾ ਗਿਆ ਹੈ।
" ਗਾਇਕ ਗੁਰਨਾਮ ਭੁੱਲਰ ਦੇ ਨਾਲ ਵੀਡੀਓ ਡਾਇਰੈਕਟਰ ਖੁਸ਼ਪਾਲ ਸਿੰਘ ਅਤੇ ਲਗਭਗ 40 ਹੋਰ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਉਹ ਪ੍ਰਾਇਮ ਮਾਲ, ਰਾਜਪੁਰਾ ਵਿਖੇ ਇੱਕ ਗਾਣੇ ਦੀ ਸ਼ੂਟਿੰਗ ਕਰ ਰਹੇ ਸਨ। ਉਨ੍ਹਾਂ ਕੋਵਿਡ ਗਾਈਡਲਾਈਨਜ ਦੀ ਉਲੰਘਣਾ ਕਰ ਰਹੇ ਸਨ ਅਤੇ ਉਨ੍ਹਾਂ ਕੋਲ ਸ਼ੂਟਿੰਗ ਸਬੰਧੀ ਕੋਈ ਜਾਇਜ਼ ਆਗਿਆ ਵੀ ਨਹੀਂ ਸੀ। "
-
Follow ਮਨੋਰੰਜਨ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕਾਰੋਬਾਰ
ਪੰਜਾਬ
ਪੰਜਾਬ
ਪੰਜਾਬ
Advertisement