ਮਸ਼ਹੂਰ ਪੰਜਾਬੀ ਗਾਇਕ ਦਿਲਜਾਨ ਦੀ ਦਰਦਨਾਕ ਮੌਤ
ਦਿਲਜਾਨ ਦੇਰ ਰਾਤ ਆਪਣੀ ਕਾਰ 'ਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸਨ ਤੇ ਇਸ ਦੌਰਾਨ ਜੰਡਿਆਲਾ ਗੁਰੂ ਦੇ ਕੋਲ ਹਾਦਸਾ ਹੋ ਗਿਆ।
ਜਲੰਧਰ: ਪੰਜਾਬੀ ਗਾਇਕ ਦਿਲਜਾਨ ਦੀ ਸੜਕ ਹਾਦਸੇ 'ਚ ਮੌਤ ਦੀ ਖ਼ਬਰ ਹੈ। ਹਾਦਸਾ ਮੰਗਲਵਾਰ ਸਵੇਰ ਕਰੀਬ ਪੌਣੇ ਚਾਰ ਵਜੇ ਵਾਪਰਿਆ। ਦਿਲਜਾਨ ਦੇਰ ਰਾਤ ਆਪਣੀ ਕਾਰ 'ਚ ਅੰਮ੍ਰਿਤਸਰ ਤੋਂ ਕਰਤਾਰਪੁਰ ਆ ਰਹੇ ਸਨ ਤੇ ਇਸ ਦੌਰਾਨ ਜੰਡਿਆਲਾ ਗੁਰੂ ਦੇ ਕੋਲ ਹਾਦਸਾ ਹੋ ਗਿਆ। ਇਸ ਨਾਲ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦਿਲਜਾਨ ਕਰਤਾਰਪੁਰ ਦੇ ਰਹਿਣ ਵਾਲੇ ਸਨ। ਉਨ੍ਹਾਂ ਦੀ ਅਚਾਨਕ ਮੌਤ ਨਾਲ ਇਲਾਕੇ 'ਚ ਸੋਗ ਦੀ ਲਹਿਰ ਹੈ। ਦੱਸਿਆ ਜਾਂਦਾ ਹੈ ਕਿ ਹਾਦਸਾ ਕਾਰ ਦੇ ਡਿਵਾਇਡਰ ਨਾਲ ਟਕਰਾਉਣ ਨਾਲ ਹੋਇਆ।
ਦੱਸਿਆ ਗਿਆ ਕਿ ਪੰਜਾਬੀ ਗਾਇਕ ਦਿਲਜਾਨ ਦੀ ਕਾਰ ਅੰਮ੍ਰਿਤਸਰ-ਜਲੰਧਰ ਜੀਟੀ ਰੋਡ ਤੇ ਜੰਡਿਆਲਾ ਗੁਰੂ ਪੁਲ ਦੇ ਕੋਲ ਡਿਵਾਇਡਰ 'ਚ ਟਕਰਾ ਗਈ। ਮੌਕੇ 'ਤੇ ਹੀ ਦਿਲਜਾਨ ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਕਬਜ਼ੇ 'ਚ ਲੈ ਲਈ।
ਜਾਣਕਾਰੀ ਮੁਤਾਬਕ ਦਿਲਜਾਨ ਦੀ ਕਾਰ ਕਾਫੀ ਤੇਜ਼ ਰਫਤਾਰ ਸੀ ਜਿਸ ਕਾਰਨ ਬੇਕਾਬੂ ਹੋਕੇ ਡਿਵਾਇਡਰ ਨਾਲ ਟਕਰਾ ਗਈ ਤੇ ਪਲਟ ਗਈ। 2 ਅਪ੍ਰੈਲ ਨੂੰ ਦਿਲਜਾਨ ਦਾ ਨਵਾਂ ਗੀਤ ਰਿਲੀਜ਼ ਹੋਣਾ ਸੀ। ਇਸ ਸਬੰਧੀ ਹੀ ਉਹ ਅੰਮ੍ਰਿਤਸਰ ਗਿਆ ਸੀ ਤੇ ਵਾਪਸੀ ਤੇ ਇਹ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਬੀਜੇਪੀ ਵਿਧਾਇਕ ਨਾਲ ਕੁੱਟਮਾਰ 'ਤੇ ਬਵਾਲ, ਸੋਸ਼ਲ ਮੀਡੀਆ ਤੋਂ ਲੈ ਕੇ ਚਾਰੇ ਪਾਸੋਂ ਘਿਰੇ ਕੈਪਟਨ ਅਮਰਿੰਦਰ
ਇਹ ਵੀ ਪੜ੍ਹੋ: ਕੈਪਟਨ ਨੇ ਬੀਜੇਪੀ ਵਿਧਾਇਕ ਤੇ ਹੋਏ ਹਮਲੇ ਦੀ ਕੀਤੀ ਨਿੰਦਾ, ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਦਿੱਤੀ ਚੇਤਾਵਨੀ
ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ
ਇਹ ਵੀ ਪੜ੍ਹੋ: ਕੀ ਤੁਹਾਡਾ ਵੀ ਇਨ੍ਹਾਂ 7 ਬੈਂਕਾਂ 'ਚ ਖਾਤਾ? 1 ਅਪ੍ਰੈਲ ਤੋਂ ਪਹਿਲਾਂ ਕਰਵਾ ਲਓ ਇਹ ਕੰਮ, ਨਹੀਂ ਤਾਂ ਵੱਡੀ ਮੁਸ਼ਕਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :