ਪੜਚੋਲ ਕਰੋ

Diljit Dosanjh: ਆਪਣਾ ਪ੍ਰਾਇਵੇਟ ਜਹਾਜ਼, ਅਮਰੀਕਾ-ਕੈਨੇਡਾ 'ਚ ਸ਼ਾਨਦਾਰ ਬੰਗਲੇ, ਕਰੋੜਾਂ ਦੀਆਂ ਗੱਡੀਆਂ, ਬੇਹੱਦ ਸ਼ਾਹੀ ਜ਼ਿੰਦਗੀ ਜਿਉਂਦੇ ਹਨ ਦਿਲਜੀਤ ਦੋਸਾਂਝ

Diljit Dosanjh Unknown Facts: ਦਿਲਜੀਤ ਦੋਸਾਂਝ ਉਨ੍ਹਾਂ ਬਹੁਤ ਘੱਟ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹਨ, ਜਿਨ੍ਹਾਂ ਕੋਲ ਆਪਣਾ ਪ੍ਰਾਈਵੇਟ ਜਹਾਜ਼ ਹੈ। ਦਿਲਜੀਤ ਦੇ ਵੀਡੀਓਜ਼ 'ਚ ਕਈ ਵਾਰ ਉਨ੍ਹਾਂ ਦੀਆਂ ਜਹਾਜ਼ ਨਾਲ ਤਸਵੀਰਾਂ ਨਜ਼ਰ ਆਈਆਂ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ

Diljit Dosanjh Net Worth: ਦਿਲਜੀਤ ਦੋਸਾਂਝ ਉਹ ਨਾਮ ਹੈ, ਜੋ ਕਿਸੇ ਜਾਣ ਪਛਾਣ ਦਾ ਮੋਹਤਾਜ ਨਹੀਂ ਹੈ। ਦਿਲਜੀਤ ਦੋਸਾਂਝ ਲਈ ਸਾਲ 2023 ਬਹੁਤ ਵਧੀਆ ਰਿਹਾ ਸੀ। ਦਿਲਜੀਤ ਅਪ੍ਰੈਲ 2023 'ਚ ਕੋਚੈਲਾ ਮਿਊਜ਼ਿਕ ਫੈਸਟੀਵਲ 'ਚ ਪਰਫਾਰਮ ਕੀਤਾ ਸੀ। ਇਸ ਤੋਂ ਬਾਅਦ ਗਾਇਕ ਗਲੋਬਲ ਸਟਾਰ ਬਣ ਕੇ ਉੱਭਰਿਆ। 6 ਜਨਵਰੀ ਨੂੰ ਦਿਲਜੀਤ ਆਪਣਾ 40ਵਾਂ ਜਨਮਦਿਨ ਮਨਾਉਣਗੇ। ਇਸ ਤੋਂ ਪਹਿਲਾਂ ਅਸੀਂ ਤੁਹਾਨੂੰ ਦੱਸਾਂਗੇ ਦਿਲਜੀਤ ਦੋਸਾਂਝ ਬਾਰੇ ਕੁੱਝ ਖਾਸ ਗੱਲਾਂ:

ਆਪਣੇ ਖੁਦ ਦੇ ਜਹਾਜ਼ ਦੇ ਮਾਲਕ ਹਨ ਦਿਲਜੀਤ
ਦਿਲਜੀਤ ਦੋਸਾਂਝ ਉਨ੍ਹਾਂ ਬਹੁਤ ਘੱਟ ਪੰਜਾਬੀ ਕਲਾਕਾਰਾਂ ਵਿੱਚੋਂ ਇੱਕ ਹਨ, ਜਿਨ੍ਹਾਂ ਕੋਲ ਆਪਣਾ ਪ੍ਰਾਈਵੇਟ ਜਹਾਜ਼ ਹੈ। ਜੀ ਹਾਂ, ਦਿਲਜੀਤ ਦੇ ਵੀਡੀਓਜ਼ ਤੇ ਤਸਵੀਰਾਂ 'ਚ ਕਈ ਵਾਰ ਉਨ੍ਹਾਂ ਦੀਆਂ ਜਹਾਜ਼ ਨਾਲ ਤਸਵੀਰਾਂ ਨਜ਼ਰ ਆਈਆਂ ਹਨ, ਇਹ ਜਹਾਜ਼ ਦਿਲਜੀਤ ਦਾ ਆਪਣਾ ਹੈ। ਬਹੁਤ ਘੱਟ ਪੰਜਾਬੀ ਕਲਾਕਾਰ ਹਨ, ਜਿਨ੍ਹਾਂ ਕੋਲ ਆਪਣਾ ਪ੍ਰਾਇਵੇਟ ਜਹਾਜ਼ ਹੈ। ਇਸ ਦੀ ਕੀਮਤ ਕਰੋੜਾਂ ਰੁਪਏ ਹੈ।

Diljit Dosanjh: ਆਪਣਾ ਪ੍ਰਾਇਵੇਟ ਜਹਾਜ਼, ਅਮਰੀਕਾ-ਕੈਨੇਡਾ 'ਚ ਸ਼ਾਨਦਾਰ ਬੰਗਲੇ, ਕਰੋੜਾਂ ਦੀਆਂ ਗੱਡੀਆਂ, ਬੇਹੱਦ ਸ਼ਾਹੀ ਜ਼ਿੰਦਗੀ ਜਿਉਂਦੇ ਹਨ ਦਿਲਜੀਤ ਦੋਸਾਂਝ

ਬਿਜ਼ਨਸ ਕਿੰਗ ਹਨ ਦਿਲਜੀਤ ਦੋਸਾਂਝ
ਦਿਲਜੀਤ ਦੋਸਾਂਝ ਨੂੰ ਬਾਲੀਵੁੱਡ ਦਾ ਸ਼ਾਹਰੁਖ ਖਾਨ ਕਹਿਣਾ ਗਲਤ ਨਹੀਂ ਹੋਵੇਗਾ। ਕਿਉਂਕਿ ਸ਼ਾਹਰੁਖ ਖਾਨ ਫਿਲਮਾਂ ਦੇ ਨਾਲ ਨਾਲ ਬਿਜ਼ਨਸ ਦੇ ਵੀ ਬਾਦਸ਼ਾਹ ਹਨ। ਇਸੇ ਤਰ੍ਹਾਂ ਦਿਲਜੀਤ ਵੀ ਗਾਇਕੀ ਤੇ ਐਕਟਿੰਗ ਖੇਤਰ ਤੋਂ ਇਲਾਵਾ ਆਪਣੇ ਕਾਰੋਬਾਰਾਂ ਤੋਂ ਵੀ ਮੋਟੀ ਕਮਾਈ ਕਰਦੇ ਹਨ। ਰਿਪੋਰਟਾਂ ਮੁਤਾਬਕ ਦਿਲਜੀਤ ਦੋਸਾਂਝ ਦਾ ਆਪਣਾ ਕੱਪੜਿਆਂ ਦਾ ਬਰਾਂਡ ਹੈ। ਇਸ ਦੇ ਨਾਲ ਨਾਲ ਦਿਲਜੀਤ ਆਪਣੀ ਮਿਊਜ਼ਿਕ ਕੰਪਨੀ ਵੀ ਚਲਾਉਂਦੇ ਹਨ। ਇੱਥੋਂ ਹੀ ਉਨ੍ਹਾਂ ਨੂੰ ਸਭ ਤੋਂ ਜ਼ਿਆਦਾ ਕਮਾਈ ਹੁੰਦੀ ਹੈ। ਇਸ ਤੋਂ ਇਲਾਵਾ ਦਿਲਜੀਤ ਦੋਸਾਂਝ ਕਈ ਰੈਸਟੋਰੈਂਟਾਂ ਦੇ ਵੀ ਮਾਲਕ ਹਨ। ਉਹ ਆਪਣੇ ਕਾਰੋਬਾਰਾਂ ਤੋਂ ਹਰ ਸਾਲ ਕਰੋੜਾਂ ਦੀ ਕਮਾਈ ਕਰਦੇ ਹਨ।

ਇੱਕ ਸੋਸ਼ਲ ਮੀਡੀਆ ਪੋਸਟ ਦੇ ਲੈਂਦੇ ਹਨ ਲੱਖਾਂ
ਇੱਕ ਰਿਪੋਰਟ ਮੁਤਾਬਕ ਦਿਲਜੀਤ ਦੋਸਾਂਝ ਸੋਸ਼ਲ ਮੀਡੀਆ 'ਤੇ ਕਿਸੇ ਬਰਾਂਡ ਦੀ ਮਸ਼ਹੂਰੀ ਕਰਨ ਲਈ 2.5 ਲੱਖ ਰੁਪਏ ਚਾਰਜ ਕਰਦੇ ਹਨ। ਜੇ ਉਹ ਕਿਸੇ ਬਰਾਂਡ ਦੀ ਵੀਡੀਓ ਸ਼ੇਅਰ ਕਰਨਗੇ ਤਾਂ ਉਹ ਇਸ ਦਾ 10 ਲੱਖ ਰੁਪਏ ਚਾਰਜ ਕਰਨਗੇ। ਇਸ ਤੋਂ ਇਲਾਵਾ ਦਿਲਜੀਤ ਕਈ ਮਸ਼ਹੂਰ ਕੰਪਨੀਆਂ ਜਿਵੇਂ ਕੋਕਾ ਕੋਲਾ, ਫਲਿਪਕਾਰਟ, ਸਟਾਰ ਸਪੋਰਟਸ ਪ੍ਰੋ ਕਬੱਡੀ ਦੇ ਬਰਾਂਡ ਅੰਬੈਸਡਰ ਹਨ। ਉਹ ਕਿਸੇ ਬਰਾਂਡ ਦਾ ਚਿਹਰਾ ਬਣਨ ਲਈ ਡੇਢ ਕਰੋੜ ਰੁਪਏ ਫੀਸ ਲੈਂਦੇ ਹਨ।

172 ਕਰੋੜ ਜਾਇਦਾਦ ਦੇ ਹਨ ਮਾਲਕ
ਰਿਪੋਰਟਾਂ ਮੁਤਾਬਕ ਦਿਲਜੀਤ ਦੋਸਾਂਝ 2023 'ਚ 21 ਮਿਲੀਅਨ ਯਾਨਿ 172 ਕਰੋੜ ਜਾਇਦਾਦ ਦੇ ਮਾਲਕ ਹਨ। ਉਨ੍ਹਾਂ ਦੀ ਜਾਇਦਾਦ ਹਰ ਦਿਨ ਵਧ ਰਹੀ ਹੈ। ਕਿਉਂਕਿ ਦਿਲਜੀਤ ਦੀ ਬਰਾਂਡ ਵੈਲਿਊ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਕਈ ਗੁਣਾ ਵਧ ਗਈ ਹੈ, ਤਾਂ ਜ਼ਾਹਰ ਹੈ ਕਿ ਦਿਲਜੀਤ ਨੇ ਆਪਣੀ ਫੀਸ ਵੀ ਵਧਾਈ ਹੈ।

ਮਹਿੰਗੀਆਂ ਗੱਡੀਆਂ ਦੇ ਸ਼ੌਕੀਨ, ਕਈ ਘਰਾਂ ਦੇ ਮਾਲਕ
ਦਿਲਜੀਤ ਦੋਸਾਂਝ ਬੇਹੱਦ ਸ਼ਹੀ ਜ਼ਿੰਦਗੀ ਜਿਉਣਾ ਪਸੰਦ ਕਰਦੇ ਹਨ। ਉਨ੍ਹਾਂ ਦੀਆਂ ਸੋਸ਼ਲ ਮੀਡੀਆ ਪੋਸਟਾਂ ਨੂੰ ਦੇਖ ਕੇ ਇਸ ਦਾ ਪਤਾ ਲੱਗਦਾ ਹੈ। ਦਿਲਜੀਤ ਦਾ ਲੁਧਿਆਣਾ ਦੇ ਦੁਗਰੀ 'ਚ ਆਪਣਾ ਫਾਰਮ ਹਾਊਸ ਹੈ, ਜੋ ਕਈ ਏਕੜਾਂ 'ਚ ਫੈਲਿਆ ਹੋਇਆ ਹੈ। ਇਸ ਤੋਂ ਇਲਾਵਾ ਦਿਲਜੀਤ ਦੇ ਅਮਰੀਕਾ, ਕੈਨੇਡਾ, ਇੰਗਲੈਂਡ ਤੇ ਮੁੰਬਈ 'ਚ ਸ਼ਾਨਦਾਰ ਬੰਗਲੇ ਹਨ, ਜਿਨ੍ਹਾਂ ਦੀ ਕੀਮਤ ਕਰੋੜਾਂ 'ਚ ਹੈ।

Diljit Dosanjh: ਆਪਣਾ ਪ੍ਰਾਇਵੇਟ ਜਹਾਜ਼, ਅਮਰੀਕਾ-ਕੈਨੇਡਾ 'ਚ ਸ਼ਾਨਦਾਰ ਬੰਗਲੇ, ਕਰੋੜਾਂ ਦੀਆਂ ਗੱਡੀਆਂ, ਬੇਹੱਦ ਸ਼ਾਹੀ ਜ਼ਿੰਦਗੀ ਜਿਉਂਦੇ ਹਨ ਦਿਲਜੀਤ ਦੋਸਾਂਝ

ਇਸ ਦੇ ਨਾਲ ਨਾਲ ਦਿਲਜੀਤ ਮਹਿੰਗੀਆਂ ਕਾਰਾਂ ਦੇ ਵੀ ਸ਼ੌਕੀਨ ਹਨ। ਦਿਲਜੀਤ ਦੇ ਕਾਰ ਕਲੈਕਸ਼ਨ 'ਚ ਕਰੋੜਾਂ ਦੀਆਂ ਗੱਡੀਆਂ ਹਨ। ਦਿਲਜੀਤ ਕੋਲ ਸਾਢੇ 28 ਲੱਖ ਦੀ ਪਜੇਰੋ ਕਾਰ, ਢਾਈ ਕਰੋੜ ਦੀ ਮਰਸਡੀਜ਼ ਜੀ ਵੇਗਨ, 67 ਲੱਖ ਦੀ ਬੀਐਮਡਬਲਿਊ 520ਡੀ, 2 ਕਰੋੜ ਦੀ ਪੋਰਸ਼ ਵਰਗੀਆਂ ਕਾਰਾਂ ਹਨ। 

Diljit Dosanjh: ਆਪਣਾ ਪ੍ਰਾਇਵੇਟ ਜਹਾਜ਼, ਅਮਰੀਕਾ-ਕੈਨੇਡਾ 'ਚ ਸ਼ਾਨਦਾਰ ਬੰਗਲੇ, ਕਰੋੜਾਂ ਦੀਆਂ ਗੱਡੀਆਂ, ਬੇਹੱਦ ਸ਼ਾਹੀ ਜ਼ਿੰਦਗੀ ਜਿਉਂਦੇ ਹਨ ਦਿਲਜੀਤ ਦੋਸਾਂਝ

ਇਹ ਵੀ ਪੜ੍ਹੋ: ਪੰਜਾਬੀ ਗਾਇਕ ਹਰਭਜਨ ਮਾਨ ਤੇ ਪਤਨੀ ਹਰਮਨ ਕੌਰ ਨੇ ਕਪਿਲ ਸ਼ਰਮਾ ਨਾਲ ਕੀਤੀ ਮੁਲਾਕਾਤ, ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Embed widget