ਅਮੈਲੀਆ ਪੰਜਾਬੀ ਦੀ ਰਿਪੋਰਟ
Diljit Dosanjh Creates History: ਪੰਜਾਬੀ ਸਿੰਗਰ ਤੇ ਐਕਟਰ ਦਿਲਜੀਤ ਦੋਸਾਂਝ ਕਿਸੇ ਪਛਾਣ ਦਾ ਮੋਹਤਾਜ ਨਹੀਂ ਹੈ। ਉਹ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਗਲੋਬਲ ਆਈਕਨ ਬਣ ਗਏ ਹਨ। ਇਸ ਤੋਂ ਬਾਅਦ ਹੀ ਦਿਲਜੀਤ ਲਗਾਤਾਰ ਰਿਕਾਰਡ ਤੇ ਰਿਕਾਰਡ ਬਣਾ ਰਹੇ ਹਨ। ਹਾਲ ਹੀ 'ਚ ਦਿਲਜੀਤ ਆਪਣੀ ਨਵੀਂ ਐਲਬਮ 'ਗੋਸਟ' ਕਰਕੇ ਖੂਬ ਸੁਰਖੀਆਂ 'ਚ ਰਹੇ ਅਤੇ ਨਾਲ ਹੀ ਉਨ੍ਹਾਂ ਦਾ ਆਸਟਰੇਲੀਅਨ ਗਾਇਕਾ ਸੀਆ ਨਾਲ ਨਵਾਂ ਗਾਣਾ 'ਹੱਸ ਹੱਸ' ਟਰੈਂਡਿੰਗ 'ਚ ਚੱਲ ਰਿਹਾ ਹੈ। ਹੁਣ ਦਿਲਜੀਤ ਦੋਸਾਂਝ ਨੂੰ ਲੈਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ।
ਇਹ ਵੀ ਪੜ੍ਹੋ: ਗਾਇਕਾ ਅਫਸਾਨਾ ਖਾਨ ਦੀ ਨਵੀਂ ਵੀਡੀਓ ਚਰਚਾ 'ਚ, ਸੋਨੇ ਦੇ ਗਹਿਣਿਆਂ ਨਾਲ ਲੱਦੀ ਆਈ ਨਜ਼ਰ
ਦਿਲਜੀਤ ਦੋਸਾਂਝ ਦੇ ਨਾਮ ਇੱਕ ਹੋਰ ਰਿਕਾਰਡ ਜੁੜ ਗਿਆ ਹੈ। ਦਿਲਜੀਤ ਦੋਸਾਂਝ ਕੈਨੇਡਾ ਦੇ ਵੈਨਕੂਵਰ 'ਚ ਜਲਦ ਹੀ ਲਾਈਵ ਸ਼ੋਅ ਕਰਨ ਵਾਲੇ ਹਨ। ਦਿਲਜੀਤ ਦਾ ਇਹ ਸ਼ੋਅ ਪਹਿਲਾਂ ਤੋਂ ਹੀ ਚਰਚਾ ਦਾ ਵਿਸ਼ਾ ਬਣ ਗਿਆ ਹੈ। ਦਿਲਜੀਤ ਨੇ ਸ਼ੋਅ ਤੋਂ ਪਹਿਲਾਂ ਹੀ ਇਤਿਹਾਸ ਰਚ ਦਿੱਤਾ ਹੈ। ਦਿਲਜੀਤ ਦੇ ਸ਼ੋਅ ਦੀਆਂ 28 ਹਜ਼ਾਰ ਤੋਂ ਵੀ ਜ਼ਿਆਦਾ ਟਿਕਟਾਂ ਮਹਿਜ਼ 12 ਘੰਟਿਆਂ 'ਚ ਵਿਕੀਆਂ ਹਨ। ਇਹ ਆਪਣੇ ਆਪ 'ਚ ਬਹੁਤ ਵੱਡਾ ਰਿਕਾਰਡ ਹੈ। ਕੈਨੇਡਾ ਬਿਲਬੋਰਡ ਨੇ ਆਪਣੇ ਸੋਸ਼ਲ ਮੀਡੀਆ 'ਤੇ ਇਸ ਬਾਰੇ ਪੋਸਟ ਸ਼ੇਅਰ ਕਰਕੇ ਜਾਣਕਾਰੀ ਦਿੱਤੀ ਹੈ। ਦੇਖੋ ਇਹ ਪੋਸਟ:
ਕਾਬਿਲੇਗ਼ੋਰ ਹੈ ਕਿ ਦਿਲਜੀਤ ਦੋਸਾਂਝ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਨ੍ਹਾਂ ਨੇ ਆਪਣਾ ਕਰੀਅਰ ਗਾਇਕ ਵਜੋਂ ਸ਼ੁਰੂ ਕੀਤਾ ਸੀ। ਉਨ੍ਹਾਂ ਨੇ ਗਾਇਕ ਬਣ ਖੂਬ ਨਾਮ ਕਮਾਇਆ ਅਤੇ ਐਕਟਰ ਬਣ ਕੇ ਵੀ ਸਭ ਦਾ ਦਿਲ ਜਿੱਤਿਆ ਹੈ। ਹਾਲ ਹੀ 'ਚ ਦਿਲਜੀਤ ਦੀ ਐਲਬਮ 'ਗੋਸਟ' ਰਿਲੀਜ਼ ਹੋਈ ਸੀ, ਜਿਸ ਨੂੰ ਭਰਵਾਂ ਹੁੰਗਾਰਾ ਮਿਿਲਿਆ। ਇਸ ਦੇ ਨਾਲ ਨਾਲ ਦਿਲਜੀਤ ਦਾ ਸੀਆ ਨਾਲ ਨਵਾਂ ਗਾਣਾ ਪੂਰੇ ਦੇਸ਼ ਭਰ 'ਚ ਲੋਕਾਂ ਦੀ ਪਹਿਲੀ ਪਸੰਦ ਬਣਿਆ ਹੋਇਆ ਹੈ।