Gippy Grewal: ਗਿੱਪੀ ਗਰੇਵਾਲ ਵੱਲੋਂ ਨਵੇਂ ਗਾਣੇ ‘ਇੱਕ ਕੁੜੀ’ ਦਾ ਐਲਾਨ, ਇਸ ਦਿਨ ਹੋਵੇਗਾ ਰਿਲੀਜ਼
Gippy Grewal New Song: ਗਿੱਪੀ ਗਰੇਵਾਲ ਨੇ ਆਪਣੇ ਨਵੇਂ ਗਾਣੇ ‘ਇੱਕ ਕੁੜੀ’ ਦਾ ਐਲਾਨ ਕਰ ਦਿੱਤਾ ਹੈ। ਗੀਤ ਦਾ ਪੋਸਟਰ ਸ਼ੇਅਰ ਕਰਦਿਆਂ ਗਾਇਕ ਨੇ ਲਿਖਿਆ, “ਨਵਾਂ ਨਵਾਂ ਨਵਾਂ ਨਵਾਂ ਗਾਣਾ ਇੱਕ ਕੁੜੀ। ਜਲਦ ਆ ਰਿਹਾ ਹੈ।”
Grewal Announces His New Song: ਪੰਜਾਬੀ ਗਾਇਕ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਲਾਈਮਲਾਈਟ ‘ਚ ਹੈ। ਗਾਇਕ ਦੀਆਂ ਹਾਲ ਹੀ ‘ਚ 2 ਫਿਲਮਾਂ ਰਿਲੀਜ਼ ਹੋਈਆਂ ਸੀ ‘ਯਾਰ ਮੇਰਾ ਤਿਤਲੀਆਂ ਵਰਗਾ’ ਤੇ ‘ਹਨੀਮੂਨ’। ਇਹ ਦੋਵੇਂ ਹੀ ਫਿਲਮਾਂ ਨੂੰ ਜਨਤਾ ਨੇ ਭਰਵਾਂ ਹੁੰਗਾਰਾ ਦਿੱਤਾ ਸੀ। ਹੁਣ ਦੀ ਗੱਲ ਕਰੀਏ ਤਾਂ ਗਿੱਪੀ ਗਰੇਵਾਲ ਆਪਣੀਆਂ ਆਉਣ ਵਾਲੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ‘ਚ ਬਿਜ਼ੀ ਹੈ। ਇਸ ਦਰਮਿਆਨ ਗਿੱਪੀ ਨੇ ਆਪਣੇ ਫੈਨਜ਼ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ।
ਗਿੱਪੀ ਗਰੇਵਾਲ ਨੇ ਆਪਣੇ ਨਵੇਂ ਗਾਣੇ ‘ਇੱਕ ਕੁੜੀ’ ਦਾ ਐਲਾਨ ਕਰ ਦਿੱਤਾ ਹੈ। ਗੀਤ ਦਾ ਪੋਸਟਰ ਸ਼ੇਅਰ ਕਰਦਿਆਂ ਗਾਇਕ ਨੇ ਲਿਖਿਆ, “ਨਵਾਂ ਨਵਾਂ ਨਵਾਂ ਨਵਾਂ ਗਾਣਾ ਇੱਕ ਕੁੜੀ। ਜਲਦ ਆ ਰਿਹਾ ਹੈ।” ਦੱਸ ਦਈਏ ਕਿ ਇਸ ਗਾਣੇ ਨੂੰ ਗਿੱਪੀ ਗਰੇਵਾਲ ਨੇ ਗਾਇਆ ਹੈ, ਜਦਕਿ ਗੀਤ ਦੇ ਬੋਲ ਹੈਪੀ ਰਾਇਕੋਟੀ ਨੇ ਲਿਖੇ ਹਨ। ਇਸ ਦੇ ਨਾਲ ਹੀ ਗੀਤ ਨੂੰ ਮਿਊਜ਼ਿਕ ਐਵੀ ਸਰਾ ਨੇ ਦਿੱਤਾ ਹੈ। ਇਸ ਗਾਣੇ ਨੂੰ ਹੰਬਲ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾਵੇਗਾ। ਫਿਲਹਾਲ ਗਾਣੇ ਦੀ ਰਿਲੀਜ਼ ਡੇਟ ਦਾ ਐਲਾਨ ਨਹੀਂ ਕੀਤਾ ਗਿਆ ਹੈ।
View this post on Instagram
ਗਿੱਪੀ ਗਰੇਵਾਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕ ਦੀਆਂ ‘ਮੌਜਾਂ ਹੀ ਮੌਜਾਂ’ ਤੇ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਫਿਲਮਾਂ ਪਾਈਪਲਾਈਨ ਵਿੱਚ ਹਨ। ਇਨ੍ਹਾਂ ਵਿੱਚੋਂ ਗਿੱਪੀ ਇਸ ਸਮੇਂ ‘ਮੌਜਾਂ ਹੀ ਮੌਜਾਂ’ ਫਿਲਮ ਦੀ ਸ਼ੂਟਿੰਗ ਕਰ ਰਹੇ ਹਨ। ਇਸ ਦੇ ਨਾਲ ਹੀ ਦਸ ਦਈਏ ਕਿ ਗਿੱਪੀ ਨੇ ਹਾਲ ਹੀ ‘ਚ ‘ਕੈਰੀ ਆਨ ਜੱਟਾ 3’ ਦੀ ਸ਼ੂਟਿੰਗ ਵੀ ਖਤਮ ਕੀਤੀ ਹੈ। ਇਹ ਫਿਲਮ 29 ਜੂਨ 2023 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।