Gippy Grewal: ਗਿੱਪੀ ਗਰੇਵਾਲ ਨੇ ਐਲਬਮ 'ਰਾਈਡ ਵਿਦ ਮੀ' ਦੇ ਪਹਿਲੇ ਗਾਣੇ 'ਗੈਂਗ ਗੈਂਗ' ਦੀ ਨਵੀਂ ਰਿਲੀਜ਼ ਡੇਟ ਦਾ ਕੀਤਾ ਐਲਾਨ, ਕਰੋ ਚੈੱਕ
Gippy Grewal New Song: ਗਿੱਪੀ ਗਰੇਵਾਲ ਨੇ ਆਪਣੀ ਐਲਬਮ 'ਰਾਈਡ ਵਿਦ ਮੀ' ਦੇ ਪਹਿਲੇ ਗਾਣੇ 'ਗੈਂਗ ਗੈਂਗ' ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਗਾਣਾ ਪਹਿਲਾਂ 29 ਨਵੰਬਰ ਨੂੰ ਰਿਲੀਜ਼ ਹੋਣਾ ਸੀ।
ਅਮੈਲੀਆ ਪੰਜਾਬੀ ਦੀ ਰਿਪੋਰਟ
Gippy Grewal Announces New Release Date Of Song Gang Gang: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਅਕਸਰ ਹੀ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। 2 ਜਨਵਰੀ ਨੂੰ ਗਿੱਪੀ ਗਰੇਵਾਲ ਨੇ ਆਪਣਾ 41ਵਾਂ ਜਨਮਦਿਨ ਮਨਾਇਆ ਹੈ। ਇਸ ਮੌਕੇ ਗਿੱਪੀ ਨੇ ਆਪਣੇ ਫੈਨਸ ਨੂੰ ਖਾਸ ਤੋਹਫਾ ਵੀ ਦਿੱਤਾ ਸੀ। ਉਨ੍ਹਾਂ ਨੇ ਆਪਣੀ ਫਿਲਮ 'ਵਾਰਨਿੰਗ 2' ਦਾ ਰੋਮਾਂਟਿਕ ਗਾਣਾ 'ਚੰਨ' ਰਿਲੀਜ਼ ਕੀਤਾ ਸੀ, ਜਿਸ ਨੂੰ ਕਾਫੀ ਜ਼ਿਆਂਦਾ ਪਸੰਦ ਕੀਤਾ ਜਾ ਰਿਹਾ ਹੈ।
ਇਸ ਤੋਂ ਬਾਅਦ ਗਿੱਪੀ ਗਰੇਵਾਲ ਨੇ ਆਪਣੀ ਐਲਬਮ 'ਰਾਈਡ ਵਿਦ ਮੀ' ਦੇ ਪਹਿਲੇ ਗਾਣੇ 'ਗੈਂਗ ਗੈਂਗ' ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਗਾਣਾ ਪਹਿਲਾਂ 29 ਨਵੰਬਰ ਨੂੰ ਰਿਲੀਜ਼ ਹੋਣਾ ਸੀ, ਪਰ 26 ਨਵੰਬਰ ਨੂੰ ਗਿੱਪੀ ਦੇ ਕੈਨੇਡਾ ਵਾਲੇ ਘਰ 'ਤੇ ਫਾਇਿਿਰੰਗ ਹੋਈ ਸੀ, ਜਿਸ ਤੋਂ ਬਾਅਦ ਗਾਇਕ ਨੇ ਆਂਪਣੇ ਗਾਣੇ ਦੀ ਰਿਲੀਜ਼ ਡੇਟ ਨੂੰ ਮੁਲਤਵੀ ਕਰ ਦਿੱਤਾ ਸੀ। ਦੱਸ ਦਈਏ ਕਿ ਹੁਣ ਇਹ ਗਾਣਾ 10 ਜਨਵਰੀ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਗੀਤ ਦੀ ਨਵੀਂ ਰਿਲੀਜ਼ ਡੇਟ ਦਾ ਐਲਾਨ ਕੀਤਾ ਹੈ। ਦੇਖੋ ਪੋਸਟ:
View this post on Instagram
ਕਾਬਿਲੇਗ਼ੌਰ ਹੈ ਕਿ ਗਿੱਪੀ ਨੇ ਕਾਫੀ ਸਮੇਂ ਪਹਿਲਾਂ ਆਪਣੀ ਐਲਬਮ 'ਰਾਈਡ ਵਿਦ ਮੀ' ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਹੁਣ ਇਸ ਐਲਬਮ ਦਾ ਪਹਿਲਾ ਗਾਣਾ ਰਿਲੀਜ਼ ਹੋਣ ਜਾ ਰਿਹਾ ਹੈ। ਫੈਨਜ਼ ਗਿੱਪੀ ਦੇ ਨਵੇਂ ਗਾਣੇ ਦੀ ਰਿਲੀਜ਼ ਦਾ ਬੇਸਵਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫਿਲਮਾਂ ਦੀ ਗੱਲ ਕਰੀਏ ਤਾਂ ਗਿੱਪੀ ਦੀਆ ਇਸ ਸਾਲ 'ਜੱਟ ਨੂੰ ਚੁੜੈਲ ਟੱਕਰੀ', 'ਕੈਰੀ ਆਨ ਜੱਟੀਏ', ਵਾਰਨਿੰਗ 2, ਸ਼ਿੰਦਾ ਸ਼ਿੰਦਾ ਨੋ ਪਾਪਾ ਤੇ ਸ਼ੇਰਾਂ ਦੀ ਕੌਮ ਪੰਜਾਬੀ ਵਰਗੀਆਂ ਫਿਲਮਾਂ ਰਿਲੀਜ਼ ਹੋਣ ਜਾ ਰਹੀਆ ਹਨ।
ਇਹ ਵੀ ਪੜ੍ਹੋ: ਪੰਜਾਬੀ ਸਿੰਗਰ ਹਰਭਜਨ ਮਾਨ ਨੇ ਕੀਤਾ ਨਵੀਂ ਐਲਬਮ ਦਾ ਐਲਾਨ, ਜਾਣੋ ਕਿਸ ਦਿਨ ਹੋਵੇਗੀ ਰਿਲੀਜ਼