Gippy Grewal Son Gurbaaz Grewal: ਪੰਜਾਬੀ ਸਿੰਗਰ ਐਕਟਰ ਗਿੱਪੀ ਗਰੇਵਾਲ ਤੇ ਉਨ੍ਹਾਂ ਦਾ ਪਰਿਵਾਰ ਅਕਸਰ ਹੀ ਲਾਈਮਲਾਈਟ ‘ਚ ਰਹਿੰਦਾ ਹੈ। ਜਦੋਂ ਵੀ ਗਰੇਵਾਲ ਪਰਿਵਾਰ ਦਾ ਕੋਈ ਮੈਂਬਰ ਸੋਸ਼ਲ ਮੀਡੀਆ ‘ਤੇ ਕੋਈ ਪੋਸਟ ਸ਼ੇਅਰ ਕਰਦਾ ਹੈ ਤਾਂ ਉਹ ਤੁਰੰਤ ਵਾਇਰਲ ਹੋ ਜਾਂਦੀ ਹੈ। ਖਾਸ ਕਰਕੇ ਸਭ ਤੋਂ ਛੋਟਾ ਗਰੇਵਾਲ ਯਾਨਿ ਗਿੱਪੀ ਗਰੇਵਾਲ ਦੇ ਛੋਟੇ ਨਵਾਬ ਗੁਰਬਾਜ਼ ਦੀ ਵੀਡੀਓਜ਼ ਤੇ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫ਼ੀ ਪਸੰਦ ਕੀਤਾ ਜਾਂਦਾ ਹੈ।
ਹਾਲ ਹੀ ਗਿੱਪੀ ਗਰੇਵਾਲ ਗੁਰਬਾਜ਼ ਨਾਲ ਖੂਬਸੂਰਤ ਪਲ ਬਿਤਾਉਂਦੇ ਨਜ਼ਰ ਆ ਰਹੇ ਹਨ। ਐਕਟਰ ਨੇ ਇੱਕ ਕਿਊਟ ਵੀਡੀਓ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਗੁਰਬਾਜ਼ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਗਰੇਵਾਲ ਪਰਿਵਾਰ ਦੇ ਫੈਨਜ਼ ਖੂਬ ਪਸੰਦ ਕਰ ਰਹੇ ਹਨ। ਵੀਡੀਓ ਸ਼ੇਅਰ ਕਰਦਿਆਂ ਗਿੱਪੀ ਨੇ ਕੈਪਸ਼ਨ ‘ਚ ਲਿਖਿਆ, “ਇਹ ਪਲ ਅਨਮੋਲ।” ਇਸ ਦੇ ਨਾਲ ਨਾਲ ਬੈਕਗਰਾਊਂਡ ‘ਚ ਸਤਿੰਦਰ ਸਰਤਾਜ ਦਾ ਗਾਣਾ ਇਸ ਵੀਡੀਓ ਨੂੰ ਹੋਰ ਖੂਬਸੂਰਤ ਬਣਾ ਰਿਹਾ ਹੈ। ਦੇਖੋ ਵੀਡੀਓ;
ਗਿੱਪੀ ਗਰੇਵਾਲ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਗਾਇਕ ਹਾਲ ਹੀ ‘ਚ ਫਿਲਮ ‘ਹਨੀਮੂਨ’ ‘ਚ ਨਜ਼ਰ ਆਇਆ ਸੀ। ਇਸ ਫਿਲਮ ਨੂੰ ਦਰਸ਼ਕਾਂ ਨੇ ਖੂਬ ਪਸੰਦ ਕੀਤਾ ਹੈ। ਖਾਸ ਕਰਕੇ ਫਿਲਮ ਦਾ ਰੋਮਾਂਟਿਕ ਗਾਣਾ ‘ਝਾਂਜਰ’ ਦਰਸ਼ਕਾਂ ਦੀ ਪਸੰਦ ਬਣਿਆ ਹੋਇਆ ਹੈ। ਇਸ ਦੇ ਨਾਲ ਨਾਲ ਗਰੇਵਾਲ ਨੇ ਹਾਲ ਹੀ ਆਪਣੀ ਅਗਲੀ ਫਿਲਮ ‘ਮੌਜਾਂ ਹੀ ਮੌਜਾਂ’ ਦੀ ਸ਼ੂਟਿੰਗ ਵੀ ਸ਼ੁਰੂ ਕੀਤੀ ਹੈ।