Gippy Grewal With His Mom: ਪੰਜਾਬੀ ਸਿੰਗਰ ਤੇ ਐਕਟਰ ਗਿੱਪੀ ਗਰੇਵਾਲ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਉਨ੍ਹਾਂ ਦੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ' ਰਿਲੀਜ਼ ਲਈ ਤਿਆਰ ਹੈ। ਇਹ ਫਿਲਮ 15 ਮਾਰਚ ਨੂੰ ਸਿਨੇਮਾਘਰਾਂ 'ਚ ਦਸਤਕ ਦੇਣ ਜਾ ਰਹੀ ਹੈ। ਇਸ ਦੇ ਲਈ ਫਿਲਮ ਦੀ ਪੂਰੀ ਸਟਾਰਕਾਸਟ ਰੱਜ ਕੇ ਫਿਲਮ ਦਾ ਪ੍ਰਮੋਸ਼ਨ ਕਰ ਰਹੀ ਹੈ।


ਇਹ ਵੀ ਪੜ੍ਹੋ: ਪੰਜਾਬ ਦੇ ਬੱਚੇ ਕਿਉਂ ਨਹੀਂ ਬਣ ਪਾਉਂਦੇ IAS ਤੇ IPS, ਅਨਮੋਲ ਕਵਾਤਰਾ ਦੇ ਪੌਡਕਾਸਟ 'ਚ IAS ਕੋਚ ਨੇ ਕਿਹਾ- 'ਇਹ ਬੱਸ ਬਾਹਰ ਜਾਣ ਜੋਗੇ ਨੇ...'


ਇਸ ਤੋਂ ਪਹਿਲਾਂ ਗਿੱਪੀ ਗਰੇਵਾਲ ਦੀ ਇੱਕ ਹੋਰ ਸੋਸ਼ਲ ਮੀਡੀਆ ਪੋਸਟ ਚਰਚਾ ਦਾ ਵਿਸ਼ਾ ਬਣ ਰਹੀ ਹੈ। ਦਰਅਸਲ, ਗਿੱਪੀ ਗਰੇਵਾਲ ਨੇ ਆਪਣੀ ਮੰਮੀ ਦੇ ਨਾਲ ਇੱਕ ਪਿਆਰੀ ਤਸਵੀਰ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣੀ ਮੰਮੀ ਨੂੰ ਪਿਆਰ ਭਰੇ ਅੰਦਾਜ਼ ਜਨਮਦਿਨ ਦੀ ਵਧਾਈ ਦਿੱਤੀ ਹੈ। ਇਸ ਤਸਵੀਰ ਨੂੰ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਇਸ ਤਸਵੀਰ ਨੂੰ ਭਾਵੇਂ ਗਿੱਪੀ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਤੇ ਪੋਸਟ ਕੀਤਾ ਹੈ, ਪਰ ਉਨ੍ਹਾਂ ਦੇ ਫੈਨ ਪੇਜਾਂ 'ਤੇ ਇਸ ਤਸਵੀਰ ਨੂੰ ਨਾ ਸਿਰਫ ਸ਼ੇਅਰ ਕੀਤਾ ਜਾ ਰਿਹਾ ਹੈ, ਬਲਕਿ ਇਸ ਨੂੰ ਕਾਫੀ ਲਾਈਕਸ ਵੀ ਮਿਲ ਚੁੱਕੇ ਹਨ। ਦੇਖੋ ਇਹ ਤਸਵੀਰ:      




ਕਾਬਿਲੇਗ਼ੌਰ ਹੈ ਕਿ ਗਿੱਪੀ ਗਰੇਵਾਲ ਇੰਨੀਂ ਦਿਨੀਂ ਆਪਣੀ ਫਿਲਮ 'ਜੱਟ ਨੂੰ ਚੁੜੈਲ ਟੱਕਰੀ ਦੇ ਪ੍ਰਮੋਸ਼ਨ 'ਚ ਬਿਜ਼ੀ ਹਨ। ਉਨ੍ਹਾਂ ਦੀ ਫਿਲਮ 15 ਮਾਰਚ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੀ ਸਟਾਰ ਕਾਸਟ ਦੀ ਗੱਲ ਕਰੀਏ ਤਾਂ ਫਿਲਮ 'ਚ ਗਿੱਪੀ ਦੇ ਨਾਲ ਨਾਲ ਸਰਗੁਣ ਮਹਿਤਾ, ਰੂਪੀ ਗਿੱਲ ਤੇ ਨਿਰਮਲ ਰਿਸ਼ੀ ਮੁੱਖ ਕਿਰਦਾਰਾਂ 'ਚ ਨਜ਼ਰ ਆ ਰਹੇ ਹਨ। ਫਿਲਮ 'ਚ ਸਰਗੁਣ ਨੇ ਚੁੜੈਲ ਦਾ ਕਿਰਦਾਰ ਨਿਭਾਇਆ ਹੈ। ਉਹ ਚੁੜੈਲ ਬਣ ਕੇ ਗਿੱਪੀ ਤੇ ਉਸ ਦੀ ਪਤਨੀ ਰੂਪੀ ਦੇ ਨੱਕ 'ਚ ਦਮ ਕਰਦੀ ਨਜ਼ਰ ਆ ਰਹੀ ਹੈ। ਹਾਲ ਹੀ 'ਚ ਫਿਲਮ ਦਾ ਟਰੇਲਰ ਵੀ ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਿਆਰ ਮਿਿਲਿਆ ਹੈ। ਇਸ ਦੇ ਨਾਲ ਨਾਲ ਫਿਲਮ ਦੇ ਗਾਣੇ ਵੀ ਇੱਕ ਤੋਂ ਬਾਅਦ ਇੱਕ ਰਿਲੀਜ਼ ਹੋ ਰਹੇ ਹਨ। ਜਿਨ੍ਹਾਂ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ।  


ਇਹ ਵੀ ਪੜ੍ਹੋ: ਅਜੇ ਦੇਵਗਨ ਦੀ 'ਸ਼ੈਤਾਨ' ਪਹਿਲੇ ਹੀ ਦਿਨ ਕਰੇਗੀ ਬੰਪਰ ਕਮਾਈ, ਰਿਲੀਜ਼ ਤੋਂ ਪਹਿਲਾਂ ਹੀ ਫਿਲਮ ਨੇ ਕਮਾਏ ਇੰਨੇ ਕਰੋੜ