Gurdas Maan Announces His New Song: ਗੁਰਦਾਸ ਮਾਨ ਨੂੰ ਪੰਜਾਬੀ ਇੰਡਸਟਰੀ ਦਾ ਬਾਬਾ ਬੋਹੜ ਕਿਹਾ ਜਾਂਦਾ ਹੈ। ਉਹ ਪਿਛਲੇ ਤਕਰੀਬਨ 4 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਹਾਲ ਹੀ 'ਚ ਗੁਰਦਾਸ ਮਾਨ ਦਾ ਗਾਣਾ 'ਚਿੰਤਾ ਨਾ ਕਰ ਯਾਰ' ਰਿਲੀਜ਼ ਹੋਇਆ ਸੀ। ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। 


ਇਹ ਵੀ ਪੜ੍ਹੋ: ਸ਼ਾਹਰੁਖ ਖਾਨ 57 ਦੀ ਉਮਰ 'ਚ ਕਿਵੇਂ ਹਨ ਇੰਨੇਂ ਫਿੱਟ, ਐਕਟਰ ਨੇ ਖੁਦ ਕੀਤਾ ਖੁਲਾਸਾ, ਦੇਖੋ ਇਹ ਵੀਡੀਓ









ਹੁਣ ਗੁਰਦਾਸ ਮਾਨ ਨੇ ਨਵੇਂ ਗਾਣੇ ਦਾ ਐਲਾਨ ਵੀ ਕਰ ਦਿੱਤਾ ਹੈ। ਦਰਅਸਲ, ਹਾਲ ਹੀ 'ਚ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਲਿਿਖਿਆ, 'ਇੱਕ ਨਵਾਂ ਖਿਆਲ ਸ਼ਾਇਦ ਇੱਕ ਨਵੇਂ ਗੀਤ 'ਚ ਤਬਦੀਲ ਹੋ ਜਾਵੇ।' ਫੈਨਜ਼ ਗੁਰਦਾਸ ਮਾਨ ਦੀ ਇਸ ਪੋਸਟ ਤੋਂ ਬਾਅਦ ਕਾਫੀ ਐਕਸਾਇਟਡ ਨਜ਼ਰ ਆ ਰਹੇ ਹਨ। ਦੇਖੋ ਗਾਇਕ ਦੀ ਇਹ ਪੋਸਟ:




ਕਾਬਿਲੇਗ਼ੌਰ ਹੈ ਕਿ ਗੁਰਦਾਸ ਮਾਨ ਹਾਲ ਹੀ 'ਚ ਕਾਫੀ ਜ਼ਿਆਦਾ ਸੁਰਖੀਆਂ 'ਚ ਰਹੇ ਸੀ। ਗਾਇਕ ਦੇ ਘਰ ਹਾਲ ਹੀ 'ਚ ਖੁਸ਼ੀਆਂ ਆਈਆਂ ਹਨ। ਉਨ੍ਹਾਂ ਦੇ ਬੇਟੇ ਗੁਰਿੱਕ ਮਾਨ ਦੇ ਘਰ ਪੁੱਤਰ ਦਾ ਜਨਮ ਹੋਇਆ ਹੈ। ਇਸ ਤੋਂ ਇਲਾਵਾ ਗੁਰਦਾਸ ਮਾਨ ਦਾ ਗਾਣਾ 'ਚਿੰਤਾ ਨਾ ਕਰ ਯਾਰ' ਵੀ ਇਸੇ ਸਾਲ ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। ਇਸ ਤੋਂ ਇਲਾਵਾ ਗੁਰਦਾਸ ਨੇ ਹਾਲ ਹੀ 'ਚ ਦਿਲਜੀਤ ਦੋਸਾਂਝ ਨਾਲ ਆਪਣੇ ਪੁਰਾਣੇ ਸਦਾਬਹਾਰ ਗਾਣੇ 'ਛੱਲਾ' ਨੂੰ ਰੀਕ੍ਰਿਏਟ ਕੀਤਾ ਸੀ। ਇਸ ਗਾਣੇ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ। ਦਿਲਜੀਤ ਤੇ ਗੁਰਦਾਸ ਮਾਨ ਦੀ ਜੋੜੀ ਨੇ ਇੱਕ ਫਿਰ ਤੋਂ ਕਮਾਲ ਕਰ ਦਿੱਤਾ ਹੈ।


ਇਹ ਵੀ ਪੜ੍ਹੋ: ਮਨਕੀਰਤ ਔਲਖ ਨੇ 'ਬਰਾਊਨ ਬੁਆਏਜ਼' ਦੇ ਸੈੱਟ ਤੋਂ ਸ਼ੇਅਰ ਕੀਤੀ ਤਸਵੀਰ, ਐਕਸ਼ਨ ਅਵਤਾਰ 'ਚ ਨਜ਼ਰ ਆਇਆ ਕਲਾਕਾਰ