Waris Shah International Award: ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਵੱਕਾਰੀ ਪਾਕਿਸਤਾਨੀ ਐਵਾਰਡ, ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਨਾਲ ਹੋਣਗੇ ਸਨਮਾਨਤ
Gurdas Maan News: ਗੁਰਦਾਸ ਮਾਨ ਨੂੰ ਪਾਕਿਸਤਾਨ ਤੋਂ ਐਵਾਰਡ ਮਿਲੇਗਾ। ਇਹ ਐਵਾਰਡ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ ਵੱਲੋਂ ਦਿੱਤਾ ਜਾਏਗਾ।
Waris Shah International Award: ਪੰਜਾਬੀ ਦੇ ਪ੍ਰਸਿੱਧ ਗਾਇਕ ਗੁਰਦਾਸ ਮਾਨ ਨੂੰ ਪਾਕਿਸਤਾਨ ਤੋਂ ਐਵਾਰਡ ਮਿਲੇਗਾ। ਇਹ ਐਵਾਰਡ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ ਵੱਲੋਂ ਦਿੱਤਾ ਜਾਏਗਾ। ਪੰਜਾਬੀ ਗਾਇਕ ਗੁਰਦਾਸ ਮਾਨ ਤੋਂ ਇਲਾਵਾ ਪ੍ਰਸਿੱਧ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ ਤੇ ਪੰਜਾਬੀ ਕਵੀ ਰਵਿੰਦਰ ਰਵੀ (ਕੈਨੇਡਾ) ਨੂੰ ਵੀ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਦਿੱਤਾ ਜਾਏਗਾ।
ਇਹ ਵੀ ਪੜ੍ਹੋ: ਅਦਾਕਾਰਾ ਤਮੰਨਾ ਭਾਟੀਆ ਨੂੰ ਮਿਲਣ ਲਈ ਬੈਰੀਕੇਡ ਤੋੜ ਆ ਗਿਆ ਪਾਗਲ ਫੈਨ, ਫੜ ਲਿਆ ਹੱਥ, ਵੀਡੀਓ ਵਾਇਰਲ
ਹਾਸਲ ਜਾਣਕਾਰੀ ਮੁਤਾਬਕ ਵਾਰਿਸ ਸ਼ਾਹ ਇੰਟਰਨੈਸ਼ਨਲ ਐਵਾਰਡ ਕਮੇਟੀ ਨੇ ਸਾਲ 2022-23 ਲਈ ਪਾਕਿਸਤਾਨ ਦੇ ਚੋਟੀ ਦੇ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਚੜ੍ਹਦੇ ਪੰਜਾਬ ਦੇ ਦੋ ਲੇਖਕਾਂ ਤੇ ਇੱਕ ਪੰਜਾਬੀ ਗਾਇਕ ਦਾ ਸਨਮਾਨ ਕਰਨ ਦਾ ਐਲਾਨ ਕੀਤਾ ਹੈ। ਕਮੇਟੀ ਵੱਲੋਂ ਇਹ ਪੁਰਸਕਾਰ ਪ੍ਰਸਿੱਧ ਪੰਜਾਬੀ ਕਹਾਣੀਕਾਰ ਵਰਿਆਮ ਸਿੰਘ ਸੰਧੂ, ਪੰਜਾਬੀ ਕਵੀ ਰਵਿੰਦਰ ਰਵੀ (ਕੈਨੇਡਾ) ਤੇ ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਦਿੱਤਾ ਜਾਵੇਗਾ।
View this post on Instagram
ਇਸ ਦੇ ਨਾਲ ਹੀ ‘ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ’ ਨਾਲ ਲਹਿੰਦੇ ਪੰਜਾਬ ਦੇ ਮੁੱਖ ਪੰਜਾਬੀ ਲੇਖਕਾਂ, ਗਾਇਕਾਂ ਤੇ ਮਾਂ ਬੋਲੀ ਪੰਜਾਬੀ ਦੇ ਸੇਵਕਾਂ ਦੇ ਸਨਮਾਨ ਦਾ ਐਲਾਨ ਵੀ ਕੀਤਾ ਗਿਆ। ਹਾਸਲ ਜਾਣਕਾਰੀ ਅਨੁਸਾਰ ਇਸ ਸਬੰਧ ’ਚ ਸਮਾਗਮ 26 ਅਗਸਤ ਨੂੰ ਲਾਹੌਰ ਵਿੱਚ ਹੋਵੇਗਾ। ਵਾਰਿਸ ਸ਼ਾਹ ਅੰਤਰ-ਰਾਸ਼ਟਰੀ ਪੁਰਸਕਾਰ ਕਮੇਟੀ ਦੇ ਚੇਅਰਮੈਨ ਇਲਿਆਸ ਘੁੰਮਣ ਨੇ ਚੋਣ ਕਮੇਟੀ ਦਾ ਧੰਨਵਾਦ ਕੀਤਾ ਹੈ।
ਕਾਬਿਲੇਗ਼ੌਰ ਹੈ ਕਿ ਗੁਰਦਾਸ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਹਨ।ਉਹ ਪਿਛਲੇ ਤਕਰੀਬਨ 4 ਦਹਾਕਿਆਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ 'ਤੇ ਰਾਜ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਦਿੱਤੇ ਹਨ। ਉਨ੍ਹਾਂ ਦਾ ਨਵਾਂ ਗਾਣਾ 'ਚਿੰਤਾ ਨਾ ਕਰ ਯਾਰ' ਇਸੇ ਸਾਲ ਰਿਲੀਜ਼ ਹੋਇਆ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।