Guru Randhawa: ਗੁਰੂ ਰੰਧਾਵਾ ਨੇ ਸ਼ਹਿਨਾਜ਼ ਗਿੱਲ ਨਾਲ ਫੋਟੋ ਕੀਤੀ ਸ਼ੇਅਰ, ਦੇਖੋ ਜੋੜੇ ਦਾ ਰੋਮਾਂਟਿਕ ਅੰਦਾਜ਼
Shehnaaz Gill Guru Randhawa: ਗੁਰੂ ਰੰਧਾਵਾ ਨੇ ਸ਼ਹਿਨਾਜ਼ ਦੇ ਨਾਲ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਇਸ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਫੋਟੋ 'ਤੇ ਮਿਲੀਅਨ ਦੇ ਵਿੱਚ ਲਾਈਕਸ ਹਨ
Guru Randhawa Shehnaaz Gill: ਪੰਜਾਬੀ ਗਾਇਕ ਗੁਰੂ ਰੰਧਾਵਾ (Guru Randhawa) ਅਤੇ ਸ਼ਹਿਨਾਜ਼ ਗਿੱਲ (Shehnaaz Gill) ਆਪਣੇ ਗੀਤ ਮੂਨ ਨੂੰ ਲੈ ਸੁਰਖੀਆਂ ਵਿੱਚ ਹਨ। ਇਸ ਦੌਰਾਨ ਦੋਵਾਂ ਦੇ ਸ਼ੂਟ ਦੀਆਂ ਤਸਵੀਰਾਂ ਅਤੇ ਵੀਡੀਓ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਦੁਆਰਾ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਵਿਚਕਾਰ ਗੁਰੂ ਵੱਲੋਂ ਆਪਣੇ ਗੀਤ ਦਾ ਮੋਸ਼ਨ ਪੋਸਟਰ ਸ਼ੇਅਰ ਕੀਤਾ ਗਿਆ ਹੈ। ਜਿਸ ਵਿੱਚ ਦੋਵਾਂ ਦੀ ਰੋਮਾਂਟਿਕ ਕੇਮਿਸਟ੍ਰੀ ਫੈਨਜ਼ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਤੁਸੀ ਵੀ ਵੇਖੋ ਇਹ ਸ਼ਾਨਦਾਰ ਮੋਸ਼ਨ ਪੋਸਟਰ...
View this post on Instagram
ਗੁਰੂ ਰੰਧਾਵਾ ਨੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਉੱਪਰ ਪੋਸਟ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, 2023 ਇੱਕ ਨਵੀਂ ਕਿਸਮ ਦਾ #Moonrise ❤ ਦੇਖਣ ਜਾ ਰਿਹਾ ਹਾਂ #ManOfTheMoon ਐਲਬਮ ਤੋਂ ਇਸ ਲਈ ਮੇਰੇ ਉਤਸ਼ਾਹ ਨੂੰ ਲੁਕਾਇਆ ਨਹੀਂ ਜਾ ਸਕਦਾ। ਮੂਨ 10 ਜਨਵਰੀ 2023 ਨੂੰ ਚੜ੍ਹਨ ਜਾ ਰਿਹਾ ਹੈ। 🌕 ਮੇਰੇ ਨਾਲ ਬਣੇ ਰਹੋ।
View this post on Instagram
ਗੁਰੂ ਰੰਧਾਵਾ ਨੇ ਸ਼ੇਅਰ ਕੀਤੀ ਸ਼ਹਿਨਾਜ਼ ਨਾਲ ਤਸਵੀਰ
ਗੁਰੂ ਰੰਧਾਵਾ ਨੇ ਸ਼ਹਿਨਾਜ਼ ਦੇ ਨਾਲ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ, ਜਿਸ ਵਿੱਚ ਇਸ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਫੋਟੋ 'ਤੇ ਮਿਲੀਅਨ ਦੇ ਵਿੱਚ ਲਾਈਕਸ ਹਨ ਅਤੇ ਹੁਣ ਤੱਕ ਹਜ਼ਾਰਾਂ ਲੋਕ ਇਸ 'ਤੇ ਕਮੈਂਟ ਕਰ ਚੁੱਕੇ ਹਨ।
View this post on Instagram
ਸ਼ਹਿਨਾਜ਼ ਗਿੱਲ ਦੀਆਂ ਕਿਊਟ ਵੀਡੀਓਜ਼ ਅਕਸਰ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਫਿਲਹਾਲ ਦੋਵੇਂ ਨਵੀਂ ਐਲਬਮ ਲੈ ਹਾਜ਼ਿਰ ਹੋ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ਹਿਨਾਜ਼ ਗਿੱਲ ਅਤੇ ਗੁਰੂ ਰੰਧਾਵਾ ਦੀ ਐਲਬਮ ਮੂਨ ਰਾਈਜ਼ 10 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਤੋਂ ਪਹਿਲਾਂ ਦੋਵੇਂ ਪ੍ਰਮੋਸ਼ਨ 'ਚ ਲੱਗੇ ਹੋਏ ਹਨ। ਸ਼ਹਿਨਾਜ਼ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ ਤੋਂ ਗੁਰੂ ਨਾਲ ਫੋਟੋਸ਼ੂਟ ਦੀ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਗੁਰੂ ਬੇਹੱਦ ਸ਼ਾਨਦਾਰ ਅਤੇ ਸ਼ਹਿਨਾਜ਼ ਕਿਊਟ ਲੱਗ ਰਹੀ ਹੈ। ਫਿਲਹਾਲ ਦੋਵਾਂ ਨੂੰ ਇਕੱਠੇ ਦੇਖਣ ਲਈ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।