Harbhajan Mann: ਪੰਜਾਬੀ ਗਾਇਕ ਹਰਭਜਨ ਮਾਨ ਤੇ ਪਤਨੀ ਹਰਮਨ ਕੌਰ ਨੇ ਕਪਿਲ ਸ਼ਰਮਾ ਨਾਲ ਕੀਤੀ ਮੁਲਾਕਾਤ, ਖੂਬਸੂਰਤ ਤਸਵੀਰਾਂ ਕੀਤੀਆਂ ਸ਼ੇਅਰ
Kapil Sharma: ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਹਰਮਨ ਕੌਰ ਨੇ ਕਾਮੇਡੀ ਕਿੰਗ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਨਾਲ ਮੁਲਾਕਾਤ ਕੀਤੀ ਹੈ। ਇਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਗਾਇਕ ਦੀ ਪਤਨੀ ਨੇ ਸ਼ੇਅਰ ਕੀਤੀਆਂ ਹਨ।

ਅਮੈਲੀਆ ਪੰਜਾਬੀ ਦੀ ਰਿਪੋਰਟ
Harbhajan Mann Meets Kapil Sharma: ਪੰਜਾਬੀ ਗਾਇਕ ਹਰਭਜਨ ਮਾਨ ਅਕਸਰ ਹੀ ਸੁਰਖੀਆਂ 'ਚ ਰਹਿੰਦੇ ਹਨ। ਉਹ ਪੰਜਾਬੀ ਇੰਡਸਟਰੀ ਦੇ ਲੈਜੇਂਡਰੀ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੂੰ ਆਪਣੀ ਸਾਫ ਸੁਥਰੀ, ਅਰਥ ਭਰਪੂਰ ਤੇ ਸੱਭਿਆਚਾਰ ਨਾਲ ਜੁੜੀ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਇਸ ਦੇ ਨਾਲ ਨਾਲ ਹਰਭਜਨ ਮਾਨ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਫੈਨਜ਼ ਦੇ ਨਾਲ ਜੁੜੇ ਰਹਿੰਦੇ ਹਨ।
ਹਾਲ ਹੀ 'ਚ ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਹਰਮਨ ਕੌਰ ਨੇ ਕਾਮੇਡੀ ਕਿੰਗ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਨਾਲ ਮੁਲਾਕਾਤ ਕੀਤੀ ਹੈ। ਇਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਗਾਇਕ ਦੀ ਪਤਨੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਹਰਮਨ ਕੌਰ ਨੇ ਕੈਪਸ਼ਨ ਲਿਖੀ, 'ਇੰਨੇ ਜ਼ਿਆਦਾ ਵਧੀਆ ਤੇ ਨਿਮਾਣੇ ਸੁਭਾਅ ਦੇ ਇਸ ਜੋੜੇ ਨੂੰ ਮਿਲ ਕੇ ਅਸੀਂ ਦੋਵੇਂ ਬਹੁਤ ਖੁਸ਼ੀ ਮਹਿਸੂਸ ਕਰ ਰਹੇ ਹਾਂ। ਬਹੁਤ ਵਧੀਆ ਗੱਲਬਾਤ ਹੋਈ, ਅਸੀਂ ਇਕੱਠੇ ਬਹੁਤ ਹੱਸੇ ਤੇ ਨਾਲ ਹੀ ਬੇਹੱਦ ਲਜ਼ੀਜ਼ ਖਾਣਾ ਦਾ ਵੀ ਅਨੰਦ ਮਾਣਿਆ। ਉਮੀਦ ਹੈ ਅੱਗੇ ਵੀ ਸਾਡਾ ਵਧੀਆ ਰਿਸ਼ਤਾ ਇਸੇ ਤਰ੍ਹਾਂ ਕਾਇਮ ਰਹੇਗਾ।'
View this post on Instagram
ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਆਪਣੇ ਪਰਿਵਾਰ ਨਾਲ ਇੰਨੀਂ ਦਿਨੀਂ ਪੰਜਾਬ 'ਚ ਹਨ। ਉਹ ਹਾਲ ਹੀ 'ਚ ਪਰਿਵਾਰ ਸਣੇ ਸ੍ਰੀ ਹਰਮੰਦਿਰ ਸਾਹਿਬ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਸੀ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤੀਆਂ ਗਈਆਂ ਸੀ। ਵਰਕਫਰੰਟ ਦੀ ਗੱਲ ਕਰੀਏ ਤਾਂ ਹਰਭਜਨ ਮਾਨ ਨੇ ਆਪਣੀ ਨਵੀਂ ਈਪੀ ਯਾਨਿ ਛੋਟੀ ਐਲਬਮ ਦਾ ਵੀ ਐਲਾਨ ਕਰ ਦਿੱਤਾ ਹੈ, ਜੋ ਕਿ ਜਲਦ ਹੀ ਰਿਲੀਜ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: ਉਰਫੀ ਜਾਵੇਦ ਦੀ ਵਿਗੜੀ ਸਿਹਤ, ਹਸਪਤਾਲ ਹੋਈ ਭਰਤੀ, ਅਦਾਕਾਰਾ ਨੇ ਤਸਵੀਰ ਸ਼ੇਅਰ ਦੱਸਿਆ ਸਿਹਤ ਦਾ ਹਾਲ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
