Harbhajan Mann: ਹਰਭਜਨ ਮਾਨ ਮਨਾ ਰਹੇ 53ਵਾਂ ਜਨਮਦਿਨ, ਪਤਨੀ ਹਰਮਨ ਨੇ ਰੋਮਾਂਟਿਕ ਅੰਦਾਜ਼ 'ਚ ਦਿੱਤੀ ਵਧਾਈ
Harbhajan Mann Birthday: ਹਰਭਜਨ ਮਾਨ ਦੀ ਪਤਨੀ ਹਰਮਨ ਨੇ ਉਨ੍ਹਾਂ ਨੂੰ ਰੋਮਾਂਟਿਕ ਅੰਦਾਜ਼ ਚ ਜਨਮਦਿਨ ਦੀ ਵਧਾਈ ਦਿੱਤੀ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ, ਜਿਸ ਚ ਦੋਵੇਂ ਪਤੀ ਪਤਨੀ ਰੋਮਾਂਟਿਕ ਅੰਦਾਜ਼ 'ਚ ਨਜ਼ਰ ਆ ਰਹੇ ਹਨ
Happy Birthday Harbhajan Mann: ਪੰਜਾਬੀ ਗਾਇਕ ਹਰਭਜਨ ਮਾਨ ਇੰਡਸਟਰੀ ਦੇ ਟੌਪ ਸਿੰਗਰਾਂ ਦੀ ਲਿਸਟ 'ਚ ਆਉਂਦੇ ਹਨ। ਅੱਜ ਮਾਨ ਆਪਣਾ 53ਵਾਂ ਜਨਮਦਿਨ ਮਨਾ ਰਹੇ ਹਨ। ਉਨ੍ਹਾਂ ਦੇ ਜਨਮਦਿਨ ਦੇ ਮੌਕੇ 'ਤੇ ਫੈਨਜ਼ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਉਨ੍ਹਾਂ ਨੂੰ ਖੂਬ ਵਧਾਈਆਂ ਮਿਲ ਰਹੀਆ ਹਨ।
ਹਰਭਜਨ ਮਾਨ ਦੀ ਪਤਨੀ ਹਰਮਨ ਕੌਰ ਨੇ ਉਨ੍ਹਾਂ ਨੂੰ ਰੋਮਾਂਟਿਕ ਅੰਦਾਜ਼ ਵਿੱਚ ਜਨਮਦਿਨ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੇ, ਜਿਸ ਵਿੱਚ ਦੋਵੇਂ ਪਤੀ ਪਤਨੀ ਰੋਮਾਂਟਿਕ ਅੰਦਾਜ਼ 'ਚ ਨਜ਼ਰ ਆ ਰਹੇ ਹਨ। ਵੀਡੀਓ ਨੂੰ ਸ਼ੇਅਰ ਕਰਦਿਆਂ ਹਰਮਨ ਨੇ ਕੈਪਸ਼ਨ ਚ ਲਿਖਿਆ, 'ਹੈਪੀ ਹੈਪੀ ਬਰਥਡੇ ਹਬੀ ਡੀਅਰ'। ਤੁਸੀਂ ਵੀ ਦੇਖੋ ਇਹ ਵੀਡੀਓ:
View this post on Instagram
ਉੱਧਰ, ਹਰਭਜਨ ਮਾਨ ਦੇ ਭਰਾ ਗੁਰਸੇਵਕ ਮਾਨ ਨੇ ਵੀ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਗੁਰਸੇਵਕ ਨੇ ਹਰਭਜਨ ਮਾਨ ਨਾਲ ਇੱਕ ਤਸਵੀਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਅਤੇ ਨਾਲ ਹੀ ਭਰਾ ਦੇ ਨਾਂ ਪਿਆਰਾ ਸੰਦੇਸ਼ ਵੀ ਲਿਖਿਆ:
View this post on Instagram
ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਦਾ ਜਨਮ 30 ਦਸੰਬਰ 1969 ਨੂੰ ਬਠਿੰਡਾ 'ਚ ਹੋਇਆ ਸੀ। ਉਹ ਅੱਜ ਆਪਣਾ 53ਵਾਂ ਜਨਮਦਿਨ ਮਨਾ ਰਹੇ ਹਨ। ਇਸ ਦੇ ਨਾਲ ਨਾਲ ਉਨ੍ਹਾਂ ਨੇ ਹਾਲ ਹੀ 'ਚ ਪੰਜਾਬੀ ਇੰਡਸਟਰੀ 'ਚ ਆਪਣੇ ਕਰੀਅਰ ਦੇ 30 ਸਾਲ ਪੂਰੇ ਕੀਤੇ ਹਨ। ਹਰਭਜਨ ਮਾਨ ਉਹ ਗਾਇਕ ਹਨ, ਜਿਨ੍ਹਾਂ ਨੂੰ ਸਾਫ ਸੁਥਰੀ, ਅਰਥ ਭਰਪੂਰ ਤੇ ਵਿਰਸੇ ਨਾਲ ਜੁੜੀ ਗਾਇਕੀ ਲਈ ਜਾਣਿਆ ਜਾਂਦਾ ਹੈ। ਇਸ ਦੇ ਨਾਲ ਨਾਲ ਇਹ ਵੀ ਦੱਸਣਯੋਗ ਹੈ ਕਿ ਮਾਨ ਹੀ ਉਹ ਸਿੰਗਰ ਹਨ, ਜਿਨ੍ਹਾਂ ਨੇ ਮੁਰਦਾ ਹੋਈ ਪੰਜਾਬੀ ਫਿਲਮ ਇੰਡਸਟਰੀ 'ਚ ਮੁੜ ਜਾਨ ਫੂਕੀ ਸੀ। ਉਨ੍ਹਾਂ ਨੇ ਫਿਲਮ 'ਅਸਾਂ ਨੂੰ ਮਾਣ ਵਤਨਾਂ ਦਾ' ਤੇ 'ਜੀ ਆਇਆਂ ਨੂੰ' ਵਰਗੀਆਂ ਫਿਲਮਾਂ ਪੰਜਾਬੀ ਇੰਡਸਟਰੀ ਨੂੰ ਦਿੱਤੀਆਂ। ਇਨ੍ਹਾਂ ਫਿਲਮਾਂ ਨੇ ਪੰਜਾਬੀ ਇੰਡਸਰਟਰੀ 'ਚ ਮੁੜ ਜਾਨ ਪਾਈ ਸੀ।