ਪੜਚੋਲ ਕਰੋ

Harbhajan Mann: ਪੰਜਾਬੀ ਗਾਇਕ ਹਰਭਜਨ ਮਾਨ ਨੇ ਇੰਡਸਟਰੀ 'ਚ ਪੂਰੇ ਕੀਤੇ 30 ਸਾਲ, ਭਾਵੁਕ ਨੋਟ ਲਿਖ ਫ਼ੈਨਜ਼ ਦਾ ਕੀਤਾ ਧੰਨਵਾਦ

Harbhajan Mann Completes 30 Years In Punjabi Industry: ਹਰਭਜਨ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਲੰਬਾ ਚੌੜਾ ਭਾਵੁਕ ਨੋਟ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਫ਼ੈਨਜ਼ ਨੂੰ ਲਗਾਤਾਰ 30 ਸਾਲ ਉਨ੍ਹਾਂ ਨੂੰ ਪਿਆਰ ਦੇਣ ਲਈ ਧੰਨਵਾਦ ਕੀਤਾ ਹੈ

ਅਮੈਲੀਆ ਪੰਜਾਬੀ ਦੀ ਰਿਪੋਰਟ

Punjabi Singer Harbhajan Mann Completes 30 Years In Punjabi Industry: ਪੰਜਾਬੀ ਗਾਇਕ ਹਰਭਜਨ ਮਾਨ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਇਸ ਦੇ ਨਾਲ ਨਾਲ ਉਨ੍ਹਾਂ ਦੀ ਗਿਣਤੀ ਉਨ੍ਹਾਂ ਕਲਾਕਾਰਾਂ ਵਿੱਚ ਹੁੰਦੀ ਹੈ, ਜਿਨ੍ਹਾਂ ਨੇ ਸਾਫ਼ ਸੁਥਰੀ ਤੇ ਸੱਭਿਆਚਾਰਕ ਗਾਇਕੀ ‘ਚ ਆਪਣਾ ਨਾਂ ਚਮਕਾਇਆ ਹੈ। ਹਰਭਜਨ ਮਾਨ ਨੇ ਪੰਜਾਬੀ ਇੰਡਸਟਰੀ ‘ਚ 30 ਸਾਲ ਪੂਰੇ ਕਰ ਲਏ ਹਨ। ਇਸ ਮੌਕੇ ਉਹ ਕਾਫ਼ੀ ਭਾਵੁਕ ਵੀ ਮਹਿਸੂਸ ਕਰ ਰਹੇ ਹਨ। 

ਹਰਭਜਨ ਮਾਨ ਨੇ ਸੋਸ਼ਲ ਮੀਡੀਆ ਤੇ ਇੱਕ ਲੰਬਾ ਚੌੜਾ ਭਾਵੁਕ ਨੋਟ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੇ ਫ਼ੈਨਜ਼ ਨੂੰ ਲਗਾਤਾਰ 30 ਸਾਲ ਉਨ੍ਹਾਂ ਨੂੰ ਪਿਆਰ ਦੇਣ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਲਿਖਿਆ, “ਹਾਲੇ ਮੈਂ ਆਪਣੀ ਉਮਰ ਦਾ ਕਰੀਬ ਇੱਕ ਦਹਾਕਾ ਹੀ ਟੱਪਿਆ ਸੀ, ਜਦੋਂ ਮੇਰੇ ਸੰਗੀਤਕ ਸਫ਼ਰ ਦੀ ਸ਼ੁਰੂਆਤ ਮੇਰੇ ਪਿੰਡ ਖੇਮੂਆਣਾ, ਪੰਜਾਬ ਤੋਂ ਹੋਈ। ਛੋਟੀ ਉਮਰੇ ਜਦੋਂ ਮੈਂ ਤੇ ਮੇਰਾ ਨਿੱਕਾ ਵੀਰ ਗੁਰਸੇਵਕ ਮਾਨ ਇਕੱਠੇ ਗਾਉਣ ਲੱਗੇ ਤਾਂ ਮੈਨੂੰ ਅਹਿਸਾਸ ਹੋਇਆ ਕਿ ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਜਨੂੰਨ ਗਾਉਣਾ ਹੈ। ਗਾਇਕੀ ਦਾ ਇਹ ਜਨੂੰਨ ਮੇਰੀ ਸ਼ੁਰੂਆਤੀ ਜ਼ਿੰਦਗੀ ਦੇ ਹਰ ਪੜ੍ਹਾਅ ‘ਤੇ ਕਾਇਮ ਰਿਹਾ ਅਤੇ ਇਹੀ ਜਨੂੰਨ ਮੇਰੇ ਕਰੀਅਰ ਦੇ ਖਵਾਬ ਵਿੱਚ ਬਦਲ ਗਿਆ। ਮੇਰਾ ਇਹ ਖਵਾਬ ਸਾਲ 1992 ‘ਚ ਉਦੋਂ ਪੂਰਾ ਹੋਇਆ ਜਦੋਂ ਮੇਰੀ ਐਲਵਮ ‘ਚਿੱੱਠੀਏ ਨੀ ਚਿੱਠੀਏ’ ਨੂੰ ਪਿਆਰੇ ਸਰੋਤਿਆਂ ਨੇ ਬੇਹੱਦ ਪਿਆਰ ਦਿੱਤਾ। ਉਦੋਂ ਤੋਂ ਲੈਕੇ ਅੱਜ ਤੱਕ ਮੇਰੇ ਕਲਾਤਮਕ ਸਫ਼ਰ ਦੌਰਾਨ ਮੇਰੇ ਸੰਗੀਤ ਤੇ ਫ਼ਿਲਮਾਂ ਨੂੰ ਮੇਰੇ ਚਹੇਤਿਆਂ ਨੇ ਜੋ ਪਿਆਰ ਦਿੱਤਾ ਹੈ, ਉਸ ਲਈ ਮੈਂ ਬਹੁਤ ਸ਼ੁਕਰਗੁਜ਼ਾਰ ਹਾਂ।”

ਉਨ੍ਹਾਂ ਨੇ ਅੱਗੇ ਲਿਖਿਆ, “ਹੁਣ ਇਸ ਸਾਲ ਮੈਂ ਤੁਹਾਡੇ ਸਾਰਿਆਂ ਨਾਲ ਆਪਣੇ ਸੰਗੀਤਕ ਸਫ਼ਰ ਦੇ 30 ਸਾਲ ਪੂਰੇ ਕਰ ਰਿਹਾ ਹਾਂ। ਇਸ ਖੂਬਸੂਰਤ ਪਲ ਨੂੰ ਇੱਕ ਯਾਦਗਾਰ ਬਣਾਉਂਦੇ ਹੋਏ ਮੈਂ ਆਪਣੀ ਨਵੀਂ ਐਲਬਮ, ‘ਮਾਈ ਵੇਅ- ਮੈਂ ਤੇ ਮੇਰੇ ਗੀਤ’ ਤੁਹਾਡੇ ਸਭ ਨਾਲ ਰਿਲੀਜ਼ ਕਰਨ ਦਾ ਐਲਾਨ ਕਰਦੇ ਹੋਏ ਬੇਹੱਦ ਖੁਸ਼ੀ ਮਹਿਸੂਸ ਕਰ ਰਿਹਾ ਹਾਂ। ਇਸ ਐਲਬਮ ‘ਚ ਸ਼ਾਮਲ ਵੱਖ ਵੱਖ ਰੰਗਾਂ ਦੇ ਅੱਠ ਗੀਤ ਬਾਬੂ ਸਿੰਘ ਮਾਨ ਜੀ ਦੀ ਕਲਮ ਵਿੱਚੋਂ ਨਿਕਲੇ ਨੇ, ਜਿਸ ਨੂੰ ਲਾਡੀ ਗਿੱਲ ਨੇ ਆਪਣੀਆਂ ਸੰਗੀਤਕ ਧੁਨਾਂ ਨਾਲ ਸੰਗੀਤਬੱਧ ਕੀਤਾ ਹੈ। ਇਨ੍ਹਾਂ ਗੀਤਾਂ ਦਾ ਫਿਲਮਾਂਕਣ ਪੰਜਾਬ, ਹਿਮਾਚਲ ਪ੍ਰਦੇਸ਼, ਆਸਟਰੇਲੀਆ ਤੇ ਨਿਊ ਜ਼ੀਲੈਂਡ ਦੀਆਂ ਬਹੁਤ ਦਿਲਕਸ਼ ਥਾਵਾਂ ‘ਤੇ ਕੀਤਾ ਗਿਆ ਹੈ। ਇਸ ਐਲਬਮ ਦੇ ਗੀਤਾਂ ਨੂੰ ਦੋ ਹਿੱਸਿਆਂ ‘ਚ ਰਿਲੀਜ਼ ਕੀਤਾ ਜਾਵੇਗਾ। ਇਸ ਦੇ ਚਾਰ ਗੀਤ ਨਵੰਬਰ, 2022 ‘ਚ ਰਿਲੀਜ਼ ਹੋਣਗੇ, ਜਦਕਿ ਬਾਕੀ ਦੇ 4 ਗੀਤ ਜਨਵਰੀ 2023 ਵਿੱਚ ਰਿਲੀਜ਼ ਕੀਤੇ ਜਾਣਗੇ।”

ਮਾਨ ਨੇ ਅੱਗੇ ਲਿਖਿਆ, “ਮੇਰੀ ਜ਼ਿੰਦਗੀ ਵਿੱਚ ਮੇਰੇ ਪਰਿਵਾਰ ਤੇ ਕਲਾਤਮਕ ਦੁਨੀਆ ਲਈ ਮੇਰੇ ਚਹੇਤਿਆਂ ਦਾ ਪਿਆਰ ਮੇਰੀ ਸਭ ਤੋਂ ਵੱਡੀ ਤਾਕਤ ਰਿਹਾ ਹੈ। ਮੈਨੂੰ ਆਸ ਹੈ ਕਿ ਜਿਵੇਂ ਮੇਰੇ ਪਿਛਲੇ 30 ਸਾਲਾਂ ਦੇ ਸੰਗੀਤਕ ਸਫ਼ਰ ਦੇ ਹਰ ਦਿਨ ਨੂੰ ਤੁਸੀਂ ਆਪਣੀ ਮੁਹੱਬਤ ਦੇ ਰੰਗ ਨਾਲ ਭਰਿਆ ਹੈ। ਉਵੇਂ ਹੀ ਆਉਣ ਵਾਲੇ ਦਿਨਾਂ, ਸਾਲਾਂ, ਮਹੀਨਿਆਂ ਤੇ ਪਲਾਂ ਨੂੰ ਤੁਸੀਂ ਮੇਰਾ ਤੇ ਮੇਰੇ ਕਲਾਤਮਕ ਦੁਨੀਆ ਦਾ ਅਟੁੱਟ ਹਿੱਸਾ ਬਣ ਕੇ ਇਸ ਨੂੰ ਯਾਦਗਾਰ ਬਣਾਉਂਦੇ ਰਹੋਗੇ। ਤੁਹਾਡਾ ਆਪਣਾ- ਹਰਭਜਨ ਮਾਨ।”

ਦੱਸ ਦਈਏ ਕਿ ਹਰਭਜਨ ਮਾਨ ਨੇ ਸਾਲ 1992 ‘ਚ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਪਹਿਲੀ ਹੀ ਐਲਬਮ ਨੇ ਉਨ੍ਹਾਂ ਨੂੰ ਸਟਾਰ ਬਣਾ ਦਿੱਤਾ ਸੀ। ਇਸ ਤੋਂ ਬਾਅਦ ਮਾਨ ਨੇ ਇੰਡਸਟਰੀ ਨੂੰ ਲਗਾਤਾਰ ਸੁਪਰਹਿੱਟ ਗੀਤ ਦਿੰਦੇ ਰਹੇ। ਉਨ੍ਹਾਂ ਦੇ ਗਾਣੇ ਅੱਜ ਵੀ ਹਰ ਕੋਈ ਸੁਣਨਾ ਪਸੰਦ ਕਰਦਾ ਹੈ। ਹਰਭਜਨ ਮਾਨ ਨੇ ਕਦੇ ਵੀ ਆਪਣੀ ਗਾਇਕੀ ਨਾਲ ਗੰਨ ਕਲਚਰ ਜਾਂ ਨਸ਼ਿਆਂ ਜਾਂ ਸ਼ਰਾਬ ਨੂੰ ਪ੍ਰਮੋਟ ਨਹੀਂ ਕੀਤਾ। ਉਨ੍ਹਾਂ ਨੇ ਸਾਫ਼ ਸੁਥਰੀ ਵਿਰਸੇ ਨਾਲ ਜੁੜੀ ਗਾਇਕੀ ਕੀਤੀ ਹੈ। 

Harbhajan Mann: ਪੰਜਾਬੀ ਗਾਇਕ ਹਰਭਜਨ ਮਾਨ ਨੇ ਇੰਡਸਟਰੀ 'ਚ ਪੂਰੇ ਕੀਤੇ 30 ਸਾਲ, ਭਾਵੁਕ ਨੋਟ ਲਿਖ ਫ਼ੈਨਜ਼ ਦਾ ਕੀਤਾ ਧੰਨਵਾਦ

ਹਾਲ ਹੀ ‘ਚ ਰਚਿਆ ਸੀ ਇਤਿਹਾਸ
ਦਸ ਦਈਏ ਕਿ ਹਰਭਜਨ ਮਾਨ ਨੇ ਹਾਲ ਹੀ ‘ਚ ਆਸਟਰੇਲੀਆ ਤੇ ਨਿਊ ਜ਼ੀਲੈਂਡ ‘ਚ ਲਾਈਵ ਕੰਸਰਟ ਕੀਤੇ ਸੀ, ਜੋ ਕਿ ਹਾਊਸਫੁੱਲ ਰਹੇ ਸੀ। ਉਨ੍ਹਾਂ ਨੇ ਇਨ੍ਹਾਂ ਦੇਸ਼ਾਂ ਵਿੱਚ ਕੁੱਲ 16 ਸ਼ੋਅਜ਼ ਲਗਾਏ, ਜਿਨ੍ਹਾਂ ਨੂੰ ਭਰਵਾਂ ਹੁੰਗਾਰਾ ਮਿਲਿਆ। ਸਾਰੇ ਹੀ ਸ਼ੋਅਜ਼ ਹਾਊਸਫੁੱਲ ਰਹੇ ਸੀ। ਹਰਭਜਨ ਮਾਨ ਅਜਿਹਾ ਰਿਕਾਰਡ ਬਣਾਉਣ ਵਾਲੇ ਪਹਿਲੇ ਏਸ਼ੀਅਨ ਕਲਾਕਾਰ ਸਨ। 

View this post on Instagram
 
A post shared by Harbhajan Mann (@harbhajanmannofficial)

30 ਸਾਲ ਪੂਰੇ ਹੋਣ ‘ਤੇ ਫ਼ੈਨਜ਼ ਨੂੰ ਦਿੱਤਾ ਤੋਹਫਾ
ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਦੀ ਐਲਬਮ ‘ਮਾਈ ਵੇਅ- ਮੈਂ ਤੇ ਮੇਰੇ ਗੀਤ’ ਦਾ ਪਹਿਲਾ ਗਾਣਾ ‘ਤੇਰਾ ਘੱਗਰਾ ਸੋਹਣੀਏ’ ਅੱਜ ਯਾਨਿ 9 ਨਵੰਬਰ ਨੂੰ ਰਿਲੀਜ਼ ਹੋ ਰਿਹਾ ਹੈ। ਇਹ ਉਹੀ ਸਪੈਸ਼ਲ ਸਰਪ੍ਰਾਈਜ਼ ਹੈ, ਜੋ ਮਾਨ ਨੇ 2 ਦਿਨ ਪਹਿਲਾਂ ਆਪਣੇ ਫ਼ੈਨਜ਼ ਨੂੰ ਦੇਣ ਦੀ ਗੱਲ ਕਹੀ ਸੀ। ਆਪਣੀ ਗਾਇਕੀ ਦੇ 30 ਸਾਲ ਪੂਰੇ ਹੋਣ ਦੀ ਖੁਸ਼ੀ ‘ਚ ਮਾਨ ਇਹ ਐਲਬਮ ਰਿਲੀਜ਼ ਕਰ ਰਹੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
Embed widget