Harbhajan Mann Tera Ghaggra Sohniye Out Now: ਪੰਜਾਬੀ ਗਾਇਕ ਹਰਭਜਨ ਮਾਨ ਦੇ ਫ਼ੈਨਜ਼ ਦਾ ਇੰਤਜ਼ਾਰ ਖਤਮ ਹੋ ਗਿਆ ਹੈ। ਗਾਇਕ ਆਪਣੀ ਐਲਬਮ ‘ਮਾਈ ਵੇਅ- ਮੈਂ ਤੇ ਮੇਰੇ ਗੀਤ’ ਲੈਕੇ ਹਾਜ਼ਰ ਹੈ। ਉਨ੍ਹਾਂ ਨੇ ਅੱਜ ਯਾਨਿ 9 ਨਵੰਬਰ ਨੂੰ ਐਲਬਮ ਦਾ ਪਹਿਲਾ ਗਾਣਾ ‘ਤੇਰਾ ਘੱਗਰਾ ਸੋਹਣੀਏ’ ਰਿਲੀਜ਼ ਕਰ ਦਿੱਤਾ ਹੈ। ਦੱਸ ਦਈਏ ਕਿ ਇਹ ਐਲਬਮ ਹਰਭਜਨ ਮਾਨ ਆਪਣੀ ਗਾਇਕੀ ਦੇ 30 ਸਾਲ ਪੂਰੇ ਹੋਣ ਦੀ ਖੁਸ਼ੀ ‘ਚ ਲੈਕੇ ਆਏ ਹਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪੋਸਟ ਪਾ ਫ਼ੈਨਜ਼ ਨੂੰ ਜਾਣਕਾਰੀ ਦਿੱਤੀ ਸੀ ਕਿ ਉਹ ਆਪਣੇ ਚਾਹੁਣ ਵਾਲਿਆਂ ਨੂੰ ਖਾਸ ਤੋਹਫਾ ਦੇਣ ਜਾ ਰਹੇ ਹਨ। ਗਾਇਕ ਦਾ ਇਹ ਤੋਹਫਾ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ।
ਦੱਸ ਦਈਏ ਕਿ ਗਾਣੇ ਨੂੰ ਹਰਭਜਨ ਮਾਨ ਨੇ ਆਪਣੇ ਸੁਰਾਂ ਦੇ ਨਾਲ ਸਜਾਇਆ ਹੈ। ਗੀਤ ਨੂੰ ਸੰਗੀਤ ਲਾਡੀ ਗਿੱਲ ਨੇ ਦਿੱਤਾ ਹੈ, ਜਦਕਿ ਗੀਤ ਦੇ ਬੋੋਲ ਬਾਬੂ ਸਿੰਘ ਮਾਨ ਨੇ ਲਿਖੇ ਹਨ। ਇਸ ਗੀਤ ਨੂੰ ਹਰਭਜਨ ਮਾਨ ਦੀ ਹੋਮ ਪ੍ਰੋਡਕਸ਼ਨ ਕੰਪਨੀ ਐਚਐਮ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ।
ਹਰਭਜਨ ਮਾਨ ਆਪਣੀ ਐਲਬਮ ਦੇ ਪਹਿਲੇ ਹੀ ਗੀਤ ਨਾਲ ਛਾ ਗਏ ਹਨ। ‘ਤੇਰਾ ਘੱਗਰਾ ਸੋਹਣੀਏ’ ਰਿਲੀਜ਼ ਹੁੰਦੇ ਹੀ ਲੋਕਾਂ ਦਾ ਦਿਲ ਜਿੱਤ ਰਿਹਾ ਹੈ। ਹਰਭਜਨ ਮਾਨ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਗੀਤ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਤੇ ਉਨ੍ਹਾਂ ਦੇ ਫ਼ੈਨਜ਼ ਖੂਬ ਪਿਆਰ ਲੁਟਾ ਰਹੇ ਹਨ। ਮਾਨ ਨੇ ਗਾਣੇ ਦਾ ਵੀਡੀਓ ਸ਼ੇਅਰ ਕਰਦਿਆਂ ਕੈਪਸ਼ਨ ‘ਚ ਲਿਖਿਆ, “ਮਾਈ ਵੇਅ- ਮੈਂ ਤੇ ਮੇਰੇ ਗੀਤ। ਪਰਿਵਾਰਕ ਗਿੱਧੇ-ਭੰਗੜੇ ਦਾ ਗੀਤ, ਵਿਆਹਾਂ ਦਾ ਮਹੀਨਾ ਆ। ਲਓ ਜੀ ਰਲ ਮਿਲਕੇ ਰੌਣਕਾਂ ਤੇ ਧਮਾਲਾਂ ਪਾਓ।” ਹਰਭਜਨ ਮਾਨ ਦੇ ਇਸ ਪੋਸਟ ‘ਤੇ ਫ਼ੈਨਜ਼ ਖੂਬ ਕਮੈਂਟ ਕਰ ਰਹੇ ਹਨ।
ਦਸ ਦਈਏ ਕਿ ਹਰਭਜਨ ਮਾਨ ਆਪਣੀ ਸਾਫ਼ ਸੁਥਰੀ ਤੇ ਵਿਰਸੇ ਨਾਲ ਜੁੜੀ ਗਾਇਕੀ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਆਪਣੇ ਟਰੈਂਡ ਨੂੰ ਬਰਕਰਾਰ ਰੱਖਿਆ ਹੈ। ਇਹ ਗਾਣੇ ਦਾ ਵੀਡੀਓ ਲੋਕਾਂ ਦਾ ਖੂਬ ਦਿਲ ਜਿੱਤ ਰਿਹਾ ਹੈ। ਕਿਉਂਕਿ ਇਸ ਵਿੱਚ ਪਿਓਰ ਪੰਜਾਬੀ ਵਿਰਸਾ, ਸਾਫ਼ ਸੁਥਰੀ ਗਾਇਕੀ ਤੇ ਭੰਗੜੇ ਗਿੱਧੇ ਦੇ ਰੰਗ ਦਿਖਾਈ ਦੇ ਰਹੇ ਹਨ।