Harbhajan Mann: ਪੰਜਾਬੀ ਗਾਇਕ ਹਰਭਜਨ ਮਾਨ ਬਠਿੰਡਾ ਦੀਆਂ ਸੜਕਾਂ 'ਤੇ ਘੁੰਮਦੇ ਆਏ ਨਜ਼ਰ, ਬੋਲੇ- 'ਯਾਦਾਂ ਤਾਜ਼ੀਆਂ ਹੋ ਗਈਆਂ'
Harbhajan Mann Video: ਹਰਭਜਨ ਮਾਨ ਬਠਿੰਡਾ ਪਹੁੰਚੇ ਸੀ। ਇੱਥੇ ਉਨ੍ਹਾਂ ਨੂੰ ਬਠਿੰਡਾ ਦੇ ਬਾਜ਼ਾਰਾਂ 'ਚ ਘੁੰਮਦੇ ਹੋਏ ਦੇਖਿਆ ਗਿਆ। ਇਸ ਦਾ ਵੀਡੀਓ ਖੁਦ ਹਰਭਜਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤਾ ਹੈ।
Harbhajan Mann In Bathinda: ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਉਨ੍ਹਾਂ ਨੂੰ ਆਪਣੀ ਸਾਫ ਸੁਥਰੀ, ਅਰਥ ਭਰਪੂਰ ਤੇ ਵਿਰਸੇ ਨਾਲ ਜੁੜੀ ਗਾਇਕੀ ਲਈ ਜਾਣਿਆ ਜਾਂਦਾ ਹੈ। ਇਸ ਦੇ ਨਾਲ ਨਾਲ ਗਾਇਕ ਹਮੇਸ਼ਾ ਹੀ ਕਿਸੇ ਨਾ ਕਿਸੇ ਕਾਰਨ ਕਰਕੇ ਸੁਰਖੀਆਂ 'ਚ ਰਹਿੰਦਾ ਹੈ।
ਹਾਲ ਹੀ 'ਚ ਹਰਭਜਨ ਮਾਨ ਬਠਿੰਡਾ ਪਹੁੰਚੇ ਸੀ। ਇੱਥੇ ਉਨ੍ਹਾਂ ਨੂੰ ਬਠਿੰਡਾ ਦੇ ਬਾਜ਼ਾਰਾਂ 'ਚ ਘੁੰਮਦੇ ਹੋਏ ਦੇਖਿਆ ਗਿਆ। ਇਸ ਦਾ ਵੀਡੀਓ ਖੁਦ ਹਰਭਜਨ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤਾ ਹੈ। ਵੀਡੀਓ 'ਚ ਹਰਭਜਨ ਮਾਨ ਕਾਫੀ ਜ਼ਿਆਦਾ ਖੁਸ਼ ਨਜ਼ਰ ਆ ਰਹੇ ਹਨ। ਵੀਡੀਓ 'ਚ ਗਾਇਕ ਨੂੰ ਇਹ ਕਹਿੰਦੇ ਸੁਣਿਆ ਜਾ ਸਕਦਾ ਹੈ ਕਿ ਉਹ ਬਠਿੰਡਾ ਆ ਕੇ ਹਮੇਸ਼ਾ ਹੀ ਕਾਫੀ ਖੁਸ਼ ਹੁੰਦੇ ਹਨ। ਇਸ ਦੇ ਨਾਲ ਹੀ ਹਰਭਜਨ ਮਾਨ ਨੇ ਇਹ ਵੀ ਕਿਹਾ ਕਿ ਇੱਥੇ ਆ ਕੇ ਉਨ੍ਹਾਂ ਦੇ ਬਚਪਨ ਦੀਆਂ ਯਾਦਾਂ ਤਾਜ਼ੀਆਂ ਹੋ ਗਈਆਂ ਹਨ। ਤੁਸੀਂ ਵੀ ਦੇਖੋ ਇਹ ਵੀਡੀਓ:
View this post on Instagram
ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਜਲਦ ਹੀ ਆਪਣਾ 'ਸਤਰੰਗੀ ਪੀਂਘ' ਵਰਲਡ ਟੂਰ ਕਰਨ ਜਾ ਰਹੇ ਹਨ। ਇਹ ਵਰਲਡ ਟੂਰ ਕੈਨੇਡਾ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੇ ਤਹਿਤ ਮਾਨ 6 ਮਈ 2023 ਨੂੰ ਬ੍ਰਿਿਟਿਸ਼ ਕੋਲੰਬੀਆ ਦੇ ਐਬਸਫੋਰਡ 'ਚ ਲਾਈਵ ਸ਼ੋਅ ਕਰਨਗੇ। ਇਸ ਤੋਂ ਬਾਅਦ ਉਹ ਓਨਟਾਰੀਓ 'ਚ ਵੀ ਲਾਈਵ ਕੰਸਰਟ ਕਰਨਗੇ। ਇਸ ਦੌਰਾਨ ਫੈਨਜ਼ ਨੂੰ ਪੰਜਾਬੀ ਲੋਕ ਗਾਇਕੀ ਦੇ ਰੰਗ ਦੇਖਣ ਨੂੰ ਮਿਲਣਗੇ। ਵਰਕਫਰੰਟ ਦੀ ਗੱਲ ਕਰੀਏ ਤਾਂ ਹਰਭਜਨ ਮਾਨ ਦੀ ਐਲਬਮ 'ਮਾਇ ਵੇਅ: ਮੈਂ ਤੇ ਮੇਰੇ ਗੀਤ' ਕਾਫੀ ਹਿੱਟ ਰਹੀ ਸੀ। ਇਸ ਐਲਬਮ ;ਚ ਕੁੱਲ 8 ਗਾਣੇ ਹਨ, ਜੋ ਹਾਲੇ ਤੱਕ ਲੋਕਾਂ ਦੀ ਪਸੰਦ ਬਣੇ ਹੋਏ ਹਨ।