Harbhajan Mann The Battle Of Chamkaur Garhi Song Out: ਪੰਜਾਬੀ ਸਿੰਗਰ ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਜਾਣੇ ਮਾਣੇ ਗਾਇਕ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਅਨੇਕਾਂ ਹਿੱਟ ਗੀਤ ਦਿੱਤੇ ਹਨ। ਇਸ ਦੇ ਨਾਲ ਨਾਲ ਗਾਇਕ ਹਮੇਸ਼ਾ ਲਾਈਮਲਾਈਟ ‘ਚ ਬਣਿਆ ਰਹਿੰਦਾ ਹੈ। ਹਾਲ ਹੀ ‘ਚ ਹਰਭਜਨ ਮਾਨ ਨੇ ਇੰਡਸਟਰੀ ‘ਚ 30 ਸਾਲ ਪੂਰੇ ਕੀਤੇ ਹਨ। ਇਸ ਖੁਸ਼ੀ ‘ਚ ਉਨ੍ਹਾਂ ਨੇ ਫੈਨਜ਼ ਨੂੰ ਖਾਸ ਤੋਹਫਾ ਵੀ ਦਿੱਤਾ ਸੀ। ਉਨ੍ਹਾਂ ਨੇ ਆਪਣੀ ਐਲਬਮ ‘ਮਾਇ ਵੇਅ: ਮੈਂ ਤੇ ਮੇਰੇ ਗੀਤ’ ਰਿਲੀਜ਼ ਕੀਤੀ ਸੀ।
ਹੁਣ ਹਰਭਜਨ ਮਾਨ ਦਾ ਇੱਕ ਹੋਰ ਗਾਣਾ ਰਿਲੀਜ਼ ਹੋਇਆ ਹੈ। ਜਿਸ ਨੂੰ ਸੁਣ ਹਰ ਸਿੱਖ ਵਿਅਕਤੀ ਮਾਣ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਦਾ ਗਾਣਾ ‘ਗਾਥਾ ਚਮਕੌਰ ਦੀ ਗੜ੍ਹੀ’ ਰਿਲੀਜ਼ ਹੋਇਆ ਹੈ। ਦੱਸ ਦਈਏ ਕਿ ਇਹ ਗਾਣਾ ਉਨ੍ਹਾਂ ਨੇ ਵਾਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਕੀਤਾ ਹੈ। ਇਹ ਗਾਣਾ ਹਰਭਜਨ ਮਾਨ ਦੇ ਯੂਟਿਊਬ ਚੈਨਲ ‘ਤੇ ਸੁਣਿਆ ਜਾ ਸਕਦਾ ਹੈ। ਇਸ ਦੀ ਇੱਕ ਵੀਡੀਓ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸ਼ੇਅਰ ਕੀਤੀ। ਇਸ ਨੂੰ ਸ਼ੇਅਰ ਕਰਦਿਆਂ ਮਾਨ ਨੇ ਕੈਪਸ਼ਨ ‘ਚ ਲਿਖਿਆ, 'ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ 🙏🏻
ਧੰਨ ਧੰਨ, ਸਰਬੰਸ-ਦਾਨੀ, ਬਾਦਸ਼ਾਹ ਦਰਵੇਸ਼, ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੀ ਮਹਾਨਤਾ ਨੂੰ ਦਰਸਾਉਂਦੀ, ਗੁਰੂ ਸਾਹਬ ਦੀ ਭਾਈ ਦਿਆ ਸਿੰਘ ਜੀ ਨਾਲ ਵਾਰਤਾਲਾਪ 💐🙏🏻'।
ਸੁਣੋ ਪੂਰਾ ਗੀਤ:
ਕਾਬਿਲੇਗ਼ੌਰ ਹੈ ਕਿ 20 ਤੋਂ 27 ਦਸੰਬਰ ਤੱਕ ਸ਼ਹੀਦੀ ਹਫਤਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਸਿੱਖ ਭਾਈਚਾਰੇ ਦੇ ਲੋਕ ਦਸ਼ਮ ਪਾਤਸ਼ਾਹੀ ਤੇ ਉਨ੍ਹਾਂ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰ ਰਹੇ ਹਨ। ਇਸ ਮੌਕੇ ਪੰਜਾਬੀ ਇੰਡਸਟਰੀ ਵੀ ਸਾਹਿਬਜ਼ਾਦਿਆਂ ਦੀ ਇਸ ਮਹਾਨ ਕੁਰਬਾਨੀ ਨੂੰ ਯਾਦ ਕਰ ਰਹੀ ਹੈ। ਇਸ ਮੌਕੇ ‘ਤੇ ਕਈ ਗਾਇਕਾਂ ਨੇ ਧਾਰਮਿਕ ਗਾਣੇ ਵੀ ਰਿਲੀਜ਼ ਕੀਤੇ ਹਨ।