ਅਮੈਲੀਆ ਪੰਜਾਬੀ ਦੀ ਰਿਪੋਰਟ


Harbhajan Mann At Takht Sri kesgarh sahib: ਪੰਜਾਬੀ ਸਿੰਗਰ ਤੇ ਐਕਟਰ ਹਰਭਜਨ ਮਾਨ ਦਾ ਪੰਜਾਬੀ ਇੰਡਸਟਰੀ ਵਿੱਚ ਖਾਸ ਸਥਾਨ ਹੈ। ਉਨ੍ਹਾਂ ਨੂੰ ਪੰਜਾਬੀ ਸੰਗੀਤ ਜਗਤ ਵਿੱਚ ਲੈਜੇਂਡ ਹੋਣ ਦਾ ਰੁਤਬਾ ਹਾਸਲ ਹੈ। ਇਸ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੀ ਸਾਥ ਸੁਥਰੀ, ਅਰਥ ਭਰਪੂਰ ਤੇ ਵਿਰਸੇ ਨਾਲ ਜੁੜੀ ਗਾਇਕੀ ਦੇ ਲਈ ਜਾਣਿਆ ਜਾਂਦਾ ਹੈ। ਇਸ ਦੇ ਨਾਲ ਨਾਲ ਮਾਨ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। 


ਇਹ ਵੀ ਪੜ੍ਹੋ: ਪਾਰਟੀ 'ਚ ਸਲਮਾਨ ਖਾਨ ਨੇ ਐਸ਼ਵਰਿਆ ਰਾਏ ਦੇ ਪਤੀ ਅਭਿਸ਼ੇਕ ਨੂੰ ਲਾਇਆ ਗਲੇ, ਵੀਡੀਓ ਅੱਗ ਵਾਂਗ ਹੋ ਰਿਹਾ ਵਾਇਰਲ


ਹੁਣ ਪੰਜਾਬੀ ਗਾਇਕ ਹਰਭਜਨ ਮਾਨ ਨਾਲ ਜੁੜੀ ਇੱਕ ਹੋਰ ਅਪਡੇਟ ਸਾਹਮਣੇ ਆ ਰਹੀ ਹੈ। ਉਹ ਇਹ ਹੈ ਕਿ ਗਾਇਕ ਇੰਨੀਂ ਦਿਨੀਂ ਪੰਜਾਬ ਆਏ ਹੋਏ ਹਨ। ਇੱਥੇ ਉਹ ਆਪਣੀ ਪਤਨੀ ਹਰਮਨ ਕੌਰ ਮਾਨ ਦੇ ਨਾਲ ਅਨੰਦਪੁਰ ਸਾਹਿਬ ਦੇ ਤਖਤ ਸ੍ਰੀ ਕੇਸਗੜ੍ਹ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੀ ਤਸਵੀਰ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਫੈਨਜ਼ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫੈਨਜ਼ ਇਸ ਤਸਵੀਰ 'ਤੇ ਕਮੈਂਟ ਕਰ ਜੋੜੇ 'ਤੇ ਖੂਬ ਪਿਆਰ ਬਰਸਾ ਰਹੇ ਹਨ। ਹਰਭਜਨ ਮਾਨ ਨੇ ਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਕੈਪਸ਼ਨ ਲਿਖੀ, '੬ ਪੋਹ, ਅੱਜ ਦੇ ਦਿਨ, ਬਾਦਸ਼ਾਹ ਦਰਵੇਸ਼, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣੇ ਸਾਰੇ ਪਰਿਵਾਰ ਸਮੇਤ ਅਨੰਦਗੜ੍ਹ ਦਾ ਕਿਲ੍ਹਾ ਛੱਡਿਆ ਤੇ ਸਫ਼ਰ-ਏ-ਸ਼ਹਾਦਤ ਸ਼ੁਰੂ ਹੋਇਆ।
ਸਫ਼ਰ-ਏ-ਸ਼ਹਾਦਤ ਦੇ ਰਾਹ ਤੇ ਤੁਰਨ ਵਾਲੇ ਮਹਾਨ ਸ਼ਹੀਦਾਂ ਨੂੰ ਕੋਟਾਨਿ-ਕੋਟਿ ਪ੍ਰਣਾਮ..
ਅੱਜ ਤਖਤ ਸ੍ਰੀ ਕੇਸਗੜ੍ਵ ਸਾਹਿਬ ਵਿਖੇ ਗੁਰੂ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ'









ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਆਪਣੇ ਸਮੇਂ 'ਚ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਅੱਜ ਵੀ ਉਹ ਸੰਗੀਤ ਜਗਤ 'ਚ ਐਕਟਿਵ ਹਨ। ਪਿਛਲੇ ਸਾਲ ਹਰਭਜਨ ਮਾਨ ਨੇ ਇੰਡਸਟਰੀ 'ਚ ਆਪਣੇ ਕਰੀਅਰ ਦੇ 30 ਸਾਲ ਪੂਰੇ ਕੀਤੇ ਸੀ। ਇਸ ਖਾਸ ਮੌਕੇ 'ਤੇ ਉਨ੍ਹਾਂ ਨੇ ਆਪਣੀ ਐਲਬਮ 'ਮਾਈ ਵੇਅ ਮੈਂ ਤੇ ਮੇਰੇ ਗੀਤ' ਰਿਲੀਜ਼ ਕੀਤੀ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ।  


ਇਹ ਵੀ ਪੜ੍ਹੋ: ਸ਼ਾਹਰੁਖ ਖਾਨ ਦੀ 'ਡੰਕੀ' ਨੇ ਪਹਿਲੇ ਦਿਨ ਕਰ ਲਈ ਜ਼ਬਰਦਸਤ ਕਮਾਈ, ਜਾਣੋ ਫਿਲਮ ਦਾ ਪਹਿਲੇ ਦਿਨ ਦਾ ਕਲੈਕਸ਼ਨ