ਪੰਜਾਬੀ ਗਾਇਕ ਹਰਭਜਨ ਮਾਨ ਨੇ ਪਤਨੀ ਨਾਲ ਸ਼ੇਅਰ ਕੀਤੀ ਵੀਡੀਓ, ਫ਼ੈਨਜ਼ ਲੁਟਾ ਰਹੇ ਪਿਆਰ
ਹਰਭਜਨ ਮਾਨ (Harbhajan Mann) ਇੰਨੀਂ ਦਿਨੀਂ ਆਪਣੀ ਪਤਨੀ ਨਾਲ ਆਸਟਰੇਲੀਆ `ਚ ਹਨ। ਇੱਥੇ ਉਹ ਆਪਣੀ ਵਾਈਫ਼ ਨਾਲ ਸਮਾਂ ਬਤੀਤ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਆਪਣੇ ਫ਼ੈਨਜ਼ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸ਼ੇਅਰ ਕਰ ਰਹੇ ਹਨ।
Harbhajan Mann Shares Video With Wife: ਪੰਜਾਬੀ ਸਿੰਗਰ ਤੇ ਐਕਟਰ ਹਰਭਜਨ ਮਾਨ ਦੀ ਗਿਣਤੀ ਪੰਜਾਬ ਦੇ ਲੋਕ ਗਾਇਕਾਂ `ਚ ਹੁੰਦੀ ਹੈ। ਹਰਭਜਨ ਮਾਨ ਸੋਸ਼ਲ ਮੀਡੀਆ `ਤੇ ਕਾਫ਼ੀ ਐਕਟਿਵ ਰਹਿੰਦੇ ਹਨ। ਉਹ ਇੰਡਸਟਰੀ `ਚ ਭਾਵੇਂ ਐਕਟਿਵ ਨਹੀਂ ਪਰ ਸੋਸ਼ਲ ਮੀਡੀਆ ਰਾਹੀਂ ਆਪਣੇ ਫ਼ੈਨਜ਼ ਨਾਲ ਜੁੜੇ ਰਹਿੰਦੇ ਹਨ। ਉਹ ਆਪਣੀ ਪਿਆਰੀਆਂ ਤਸਵੀਰਾਂ ਤੇ ਵੀਡੀਓਜ਼ ਨਾਲ ਫ਼ੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ।
ਹਰਭਜਨ ਮਾਨ ਇੰਨੀਂ ਦਿਨੀਂ ਆਪਣੀ ਪਤਨੀ ਨਾਲ ਆਸਟਰੇਲੀਆ `ਚ ਹਨ। ਇੱਥੇ ਉਹ ਆਪਣੀ ਵਾਈਫ਼ ਨਾਲ ਸਮਾਂ ਬਤੀਤ ਕਰ ਰਹੇ ਹਨ। ਇਸ ਦੇ ਨਾਲ ਹੀ ਉਹ ਆਪਣੇ ਫ਼ੈਨਜ਼ ਨਾਲ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਵੀ ਸ਼ੇਅਰ ਕਰ ਰਹੇ ਹਨ।
View this post on Instagram
ਉਨ੍ਹਾਂ ਨੇ ਹਾਲ ਹੀ `ਚ ਇੱਕ ਵੀਡੀਓ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ `ਤੇ ਸ਼ੇਅਰ ਕੀਤੀ ਹੈ, ਜਿਸ ਨੂੰ ਫ਼ੈਨਜ਼ ਕਾਫ਼ੀ ਪਿਆਰ ਦੇ ਰਹੇ ਹਨ। ਇਸ ਵੀਡੀਓ `ਚ ਵਿਚ ਮਾਨ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ। ਇਸ ਦੌਰਾਨ ਦੋਵਾਂ ਨੂੰ ਐਨਜੁਆਏ ਕਰਦੇ ਦੇਖਿਆ ਜਾ ਸਕਦਾ ਹੈ।
ਇਸ ਵੀਡੀਓ ਨੂੰ ਹੁਣ ਤੱਕ ਹਜ਼ਾਰਾਂ ਲਾਈਕਸ ਤੇ ਕਮੈਂਟਸ ਮਿਲ ਚੁੱਕੇ ਹਨ। ਹਰਭਜਨ ਦੇ ਵਰਕ ਫ਼ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਦਾ ਪੰਜਾਬੀ ਇੰਡਸਟਰੀ ਨੂੰ ਵੱਡਮੁੱਲਾ ਯੋਗਦਾਨ ਹੈ। ਉਨ੍ਹਾਂ ਨੇ ਇੰਡਸਟਰੀ ਨੂੰ ਅਨੇਕਾਂ ਸੁਪਰਹਿੱਟ ਗੀਤ ਦਿੱਤੇ ਹਨ। ਇੰਨੀਂ ਦਿਨੀਂ ਮਾਨ ਵਰਲਡ ਟੂਰ `ਚ ਬਿਜ਼ੀ ਹਨ, ਪਰ ਇਸ ਦਰਮਿਆਨ ਉਹ ਆਪਣੇ ਫ਼ੈਨਜ਼ ਦਾ ਮਨੋਰੰਜਨ ਕਰਨਾ ਨਹੀਂ ਭੁੱਲਦੇ।