Harbhajan Mann Shares Video With Wife Harman Kaur Mann: ਪੰਜਾਬੀ ਸਿੰਗਰ ਹਰਭਜਨ ਮਾਨ ਇੰਨੀਂ ਦਿਨੀਂ ਕਾਫੀ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ‘ਚ ਗਾਇਕ ਨੇ ਇੰਡਸਟਰੀ ਵਿੱਚ ਆਪਣੇ 30 ਸਾਲ ਪੂਰੇ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੀ ਐਲਬਮ ‘ਮਾਇ ਵੇਅ-ਮੈਂ ਤੇ ਮੇਰੇ ਗੀਤ’ ਵੀ ਰਿਲੀਜ਼ ਕੀਤੀ ਹੈ, ਜਿਸ ਨੂੰ ਦਰਸ਼ਕਾਂ ਤੇ ਸਰੋਤਿਆਂ ਦਾ ਖੂਬ ਪਿਆਰ ਮਿਲ ਰਿਹਾ ਹੈ।


ਹਰਭਜਨ ਮਾਨ ਨੇ ਆਪਣੀ ਪਤਨੀ ਹਰਮਨ ਕੌਰ ਮਾਨ ਨੇ ਇੱਕ ਪਿਆਰੀ ਜਿਹੀ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਇਸ ਜੋੜੇ ਦਾ ਰੋਮਾਂਟਿਕ ਅੰਦਾਜ਼ ਦੇਖਣ ਨੂੰ ਮਿਲ ਰਿਹਾ ਹੈ। ਇਸ ਵੀਡੀਓ ‘ਚ ਹਰਭਜਨ ਮਾਨ ਪਤਨੀ ‘ਤੇ ਪਿਆਰ ਲੁਟਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਮਾਨ ਨੇ ਕੈਪਸ਼ਨ ‘ਚ ਲਿਖਿਆ, “ਜ਼ਿੰਦਗੀ ‘ਚ ਹੱਸਣਾ ਸਿੱਖੋ। ਦੁੱਖ, ਸੁੱਖ, ਖੁਸ਼ੀ, ਗਮੀ, ਕਾਮਯਾਬੀ, ਨਾਕਾਮਯਾਬੀ ਹਰ ਇਨਸਾਨ ਦੀ ਜ਼ਿੰਦਗੀ ਦਾ ਹਿੱਸਾ ਹਨ। ਮੈਂ ਖੁਸ਼ਕਿਸਮਤਾ ਹਾ ਕਿ ਮੈਨੂੰ ਹਰਮਨ ਵਰਗਾ ਜੀਵਨ ਸਾਥੀ ਮਿਲਿਆ, ਜੋ ਹਮੇਸ਼ਾ ਮੇਰੇ ਨਾਲ ਚੱਟਾਨ ਵਾਂਗ ਖੜੀ। ਹਰਮਨ ਨੇ ਮੈਨੂੰ ਜ਼ਿੰਦਗੀ ਦੇ ਉਤਰਾਅ-ਚੜ੍ਹਾਅ ਨੂੰ ਵਾਹਿਗੁਰੂ ਦੀ ਰਜ਼ਾ ‘ਚ ਰਹਿੰਦਿਆਂ ਸਵੀਕਾਰਨ ਤੇ ਹਮੇਸ਼ਾ ਚੰਗਾ ਕਰਨ ਦੀ ਕੋਸ਼ਿਸ਼ ਨਾਲ ਅੱਗੇ ਵਧਣ ਲਈ ਪ੍ਰੇਰਿਆ।” ਉਨ੍ਹਾਂ ਦੀ ਇਸ ਵੀਡੀਓ ਨੂੰ ਸੋਸ਼ਲ ਮੀਡੀਆ ;ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ। 









ਦਸ ਦਈਏ ਕਿ ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਹਰਮਨ ਮਾਨ ਹਮੇਸ਼ਾ ਹੀ ਸੋਸ਼ਲ ਮੀਡੀਆ ‘ਤੇ ਛਾਏ ਰਹਿੰਦੇ ਹਨ। ਹਰਮਨ ਕੌਰ ਦੀ ਗੱਲ ਕਰੀਏ ਤਾਂ ਉਹ ਬੇਹੱਦ ਖੂਬਸੂਰਤ ਹੈ। ਉਹ ਪੰਜਾਬੀ ਇੰਡਸਟਰੀ ਤੋਂ ਨਹੀਂ ਹੈ। ਉਹ ਦਰਅਸਲ, ਫੈਸ਼ਨ ਡਿਜ਼ਾਇਨਰ ਹੈ। ਉਨ੍ਹਾਂ ਦੇ ਡਿਜ਼ਾਇਨ ਕੀਤੇ ਹੋਏ ਕੱਪੜਿਆਂ ਨੂੰ ਬੇਹੱਦ ਪਸੰਦ ਕੀਤਾ ਜਾਂਦਾ ਹੈ। ਉਹ ਜ਼ਿਆਦਾਤਰ ਰਵਾਇਤੀ ਪੰਜਾਬੀ ਪਹਿਰਾਵੇ ਨੂੰ ਸਟਾਇਲਿਸ਼ ਢੰਗ ਨਾਲ ਡਿਜ਼ਾਇਨ ਕਰਨ ਲਈ ਜਾਣੀ ਜਾਂਦੀ ਹੈ। ਇਸ ਦੇ ਨਾਲ ਹੀ ਹਰਮਨ ਮਾਨ ਤੇ ਹਰਭਜਨ ਮਾਨ ਦੋਵੇਂ ਹੀ ਸੋਸ਼ਲ ਮੀਡੀਆ ;’ਤੇ ਕਾਫੀ ਐਕਟਿਵ ਰਹਿੰਦੇ ਹਨ। ਉਹ ਆਪਣੇ ਫੈਨਜ਼ ਨੂੰ ਆਪਣੇ ਨਾਲ ਜੁੜੀ ਹਰ ਅਪਡੇਟ ਦਿੰਦੇ ਰਹਿੰਦੇ ਹਨ।