Harbhajan Mann Gursewak Mann: ਹਰਭਜਨ ਮਾਨ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਹਨ। ਉਹ ਸਾਫ ਸੁਥਰੀ ਤੇ ਅਰਥ ਭਰਪੂਰ ਗਾਇਕੀ ਦੇ ਲਈ ਜਾਣੇ ਜਾਂਦੇ ਹਨ। ਉਨ੍ਹਾਂ ਨੇ ਦਰਸ਼ਕਾਂ ਤੇ ਸਰੋਤਿਆਂ ਨੂੰ ਆਪਣਿਆਂ ਗੀਤਾਂ ਰਾਹੀਂ ਪੰਜਾਬੀ ਵਿਰਸੇ ਨਾਲ ਜੁੜਨਾ ਸਿਖਾਇਆ ਹੈ।
ਹੁਣ ਹਰਭਜਨ ਮਾਨ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਆਪਣੇ ਭਰਾ ਗੁਰਸੇਵਕ ਮਾਨ ਨਾਲ ਗਾਣਾ ਗਾਉਂਦੇ ਨਜ਼ਰ ਆ ਰਹੇ ਹਨ। ਉਹ ਪ੍ਰਸਿੱਧ ਗਾਣਾ 'ਜੱਗ ਜੰਕਸ਼ਨ ਰੇਲਾਂ ਦਾ' ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਉਨ੍ਹਾਂ ਦੇ ਇਸ ਵੀਡੀਓ ਨੂੰ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।
ਫੈਨਜ਼ ਉਨ੍ਹਾਂ ਦੇ ਇਸ ਵੀਡੀਓ ਤੇ ਗਾਇਕੀ ਦੀ ਤਾਰੀਫ ਕਰਦੇ ਥੱਕ ਨਹੀਂ ਰਹੇ ਹਨ। ਇੱਕ ਫੈਨ ਨੇ ਕਮੈਂਟ ਕੀਤਾ, 'ਤੁਹਾਡੇ ਵਰਗਾ ਫਨਕਾਰ ਸ਼ਾਇਦ ਹੀ ਕਦੇ ਦੁਬਾਰਾ ਦੁਨੀਆ 'ਤੇ ਆਊਗਾ।' ਇੱਕ ਹੋਰ ਯੂਜ਼ਰ ਨੇ ਕਮੈਂਟ 'ਚ ਕਿਹਾ, 'ਸ਼ਾਨਦਾਰ ਗਾਇਕੀ'। ਦੇਖੋ ਇਹ ਵੀਡੀਓ:
ਕਾਬਿਲੇਗ਼ੌਰ ਹੈ ਕਿ ਹਾਲ ਹੀ 'ਚ ਹਰਭਜਨ ਮਾਨ ਨੇ ਪੰਜਾਬੀ ਇੰਡਸਟਰੀ 'ਚ ਆਪਣੇ ਕਰੀਅਰ ਦੇ 30 ਸਾਲ ਪੂਰੇ ਕੀਤੇ ਹਨ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ। ਇਹੀ ਨਹੀਂ ਹਰਭਜਨ ਮਾਨ ਹੀ ਉਹ ਕਲਾਕਾਰ ਹਨ, ਜਿਨ੍ਹਾਂ ਨੇ ਮਰੀ ਹੋਈ ਪੰਜਾਬੀ ਫਿਲਮ ਇੰਡਸਟਰੀ ਨੂੰ ਮੁੜ ਸੁਰਜੀਤ ਕੀਤਾ।
ਹਰਭਜਨ ਮਾਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਇੰਡਸਟਰੀ 'ਚ 30 ਸਾਲ ਪੂਰੇ ਹੋਣ ਦੀ ਖੁਸ਼ੀ 'ਚ ਨਵੀਂ ਐਲਬਮ ਵੀ ਕੱਢੀ ਸੀ। ਇਹ ਐਲਬਮ ਸੀ 'ਮਾਇ ਵੇਅ- ਮੈਂ ਤੇ ਮੇਰੇ ਗੀਤ'। ਇਸ ਐਲਬਮ ਨੂੰ ਲੋਕਾਂ ਨੇ ਖੂਬ ਪਸੰਦ ਕੀਤਾ ਹੈ। ਇਸ ਐਲਬਮ 'ਚ ਕੁੱਲ 8 ਗੀਤ ਸਨ।