Harbhajan Mann Avkash Mann: ਪੰਜਾਬੀ ਗਾਇਕ ਹਰਭਜਨ ਮਾਨ ਸੋਸ਼ਲ ਮੀਡੀਆ ’ਤੇ ਬੇਹੱਦ ਸਰਗਰਮ ਰਹਿੰਦੇ ਹਨ। ਆਪਣੇ ਚਾਹੁਣ ਵਾਲਿਆਂ ਨਾਲ ਉਹ ਅਕਸਰ ਆਪਣੀ ਜ਼ਿੰਦਗੀ ਨਾਲ ਜੁੜੇ ਯਾਦਗਾਰ ਪਲ ਸਾਂਝੇ ਕਰਦੇ ਰਹਿੰਦੇ ਹਨ। ਬੀਤੇ ਦਿਨੀਂ ਹਰਭਜਨ ਮਾਨ ਨੇ ਪੁੱਤਰ ਅਵਕਾਸ਼ ਮਾਨ ਨਾਲ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।


ਇਸ ਦੀ ਇਕ ਤਸਵੀਰ ਸਾਂਝੀ ਕਰਦਿਆਂ ਹਰਭਜਨ ਮਾਨ ਨੇ ਕੈਪਸ਼ਨ ’ਚ ਲਿਖਿਆ, ‘‘ਅਵਕਾਸ਼ ਤੇ ਮੈਂ ਬਹੁਤ ਸੁਭਾਗੇ ਹਾਂ ਜੀ ਅੱਜ ਧੰਨ-ਧੰਨ ਤਖਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂਘਰ ਮੱਥਾ ਟੇਕਣ ਦਾ ਸੁਭਾਗ ਪ੍ਰਾਪਤ ਹੋਇਆ। ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਕੀਤੀ।’’









ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਹੀ ਹਰਭਜਨ ਮਾਨ ਨੇ ਆਪਣੇ ‘ਦਿ ਸਤਰੰਗੀ ਪੀਂਘ ਕੈਨੇਡਾ ਟੂਰ’ ਦਾ ਪੋਸਟਰ ਸਾਂਝਾ ਕੀਤਾ ਸੀ। ਇਹ ਟੂਰ ਵੈਸਾਖੀ 2023 ਨੂੰ ਹੋਵੇਗਾ। ਦੱਸ ਦਈਏ ਕਿ ਹਰਭਜਨ ਤੇ ਉਨ੍ਹਾਂ ਦਾ ਪਰਿਵਾਰ ਹਾਲ ਹੀ `ਚ ਵਿਆਹ ਦਾ ਫ਼ੰਕਸਨ ਅਟੈਂਡ ਕਰਨ ਲਈ ਪੰਜਾਬ ਆਇਆ ਹੋਇਆ ਹੈ। ਇਸ ਦੇ ਨਾਲ ਨਾਲ ਹਰਭਜਨ ਮਾਨ ਤੇ ਉਨ੍ਹਾਂ ਦੀ ਪਤਨੀ ਹਰਮਨ ਕੌਰ ਦੀ ਸੋਸ਼ਲ ਮੀਡੀਆ ਤੇ ਜ਼ਬਰਦਸਤ ਫ਼ੈਨ ਫ਼ਾਲੋਇੰਗ ਹੈ। ਦੋਵੇਂ ਸੋਸ਼ਲ ਮੀਡੀਆ ਤੇ ਕਾਫ਼ੀ ਐਕਟਿਵ ਰਹਿੰਦੇ ਹਨ ਅਤੇ ਆਪਣੀ ਪੋਸਟਾਂ ਦੇ ਨਾਲ ਫ਼ੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ।


ਇਹ ਵੀ ਪੜ੍ਹੋ: ਅਮਰ ਚਮਕੀਲਾ ਦੀ ਜ਼ਿੰਦਗੀ `ਤੇ ਬਣ ਰਹੀ ਫ਼ਿਲਮ, ਦਿਲਜੀਤ ਦੋਸਾਂਝ ਬਣ ਰਹੇ ਚਮਕੀਲਾ, ਐਕਟਰ ਨੇ ਸ਼ੇਅਰ ਕੀਤੀ ਆਪਣੇ ਕਿਰਦਾਰ ਦੀ ਪਹਿਲੀ ਝਲਕ