Harbhajan Mann: ਹਰਭਜਨ ਮਾਨ ਦੀ ਪਤਨੀ ਹਰਮਨ ਕੌਰ ਦੀ ਧੀ ਨਾਲ ਪਿਆਰੀ ਵੀਡੀਓ ਚਰਚਾ 'ਚ, ਦੋਵੇਂ ਮਾਂ-ਧੀ ਮਸਤੀ ਕਰਦੀ ਆਈਆਂ ਨਜ਼ਰ
Harbhajan Mann Family: ਹਰਮਨ ਕੌਰ ਦਾ ਇੱਕ ਤਾਜ਼ਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਵਿੱਚ ਉਹ ਆਪਣੀ ਧੀ ਸੀਰਤ ਕੌਰ ਮਾਨ ਦੇ ਨਾਲ ਟਾਈਮ ਸਪੈਂਡ ਕਰਦੀ ਨਜ਼ਰ ਆ ਰਹੀ ਹੈ।
ਅਮੈਲੀਆ ਪੰਜਾਬੀ ਦੀ ਰਿਪੋਰਟ
Harman Kaur Mann With Her Daughter: ਪੰਜਾਬੀ ਗਾਇਕ ਹਰਭਜਨ ਮਾਨ ਕਿਸੇ ਨਾ ਕਿਸੇ ਵਜ੍ਹਾ ਕਰਕੇ ਸੁਰਖੀਆਂ 'ਚ ਬਣੇ ਰਹਿੰਦੇ ਹਨ। ਹਾਲ ਹੀ 'ਚ ਗਾਇਕ ਨੇ ਆਪਣੀ ਨਵੀਂ ਈਪੀ ਦਾ ਐਲਾਨ ਕੀਤਾ ਸੀ। ਜਿਸ ਵਿੱਚ ਉਹ ਚਾਰ ਗਾਣੇ ਰਿਲੀਜ਼ ਕਰਨਗੇ। ਦੱਸ ਦਈਏ ਕਿ ਹਰਭਜਨ ਮਾਨ ਦੇ ਨਾਲ ਨਾਲ ਉਨ੍ਹਾਂ ਦੀ ਪਤਨੀ ਹਰਮਨ ਕੌਰ ਮਾਨ ਵੀ ਸੋਸ਼ਲ ਮੀਡੀਆ 'ਤੇ ਛਾਈ ਰਹਿੰਦੀ ਹੈ।
ਹਰਮਨ ਕੌਰ ਦੀਆਂ ਸੋਸ਼ਲ ਮੀਡੀਆ ਪੋਸਟਾਂ ਅਕਸਰ ਚਰਚਾ 'ਚ ਬਣੀਆਂ ਰਹਿੰਦੀਆ ਹਨ। ਉਹ ਬੇਹੱਦ ਖੂਬਸੂਰਤ ਹੈ ਅਤੇ ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਲਗਾਤਾਰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ। ਹਰਮਨ ਕੌਰ ਦਾ ਇੱਕ ਤਾਜ਼ਾ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਇਆ ਹੈ, ਵਿੱਚ ਉਹ ਆਪਣੀ ਧੀ ਸੀਰਤ ਕੌਰ ਮਾਨ ਦੇ ਨਾਲ ਟਾਈਮ ਸਪੈਂਡ ਕਰਦੀ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਇਸ ਵੀਡੀਓ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਮਾਂ ਧੀ ਇੱਕ ਦੂਜੇ 'ਤੇ ਰੱਜ ਕੇ ਪਿਆਰ ਲੁਟਾਉਂਦੀਆਂ ਨਜ਼ਰ ਆ ਰਹੀਆਂ ਹਨ। ਤੁਸੀਂ ਵੀ ਦੇਖੋ:
View this post on Instagram
ਕਾਬਿਲੇਗ਼ੌਰ ਹੈ ਕਿ ਹਰਭਜਨ ਮਾਨ ਦੇ ਨਾਲ ਨਾਲ ਉਨ੍ਹਾਂ ਦਾ ਪਰਿਵਾਰ ਵੀ ਲਾਈਮਲਾਈਟ 'ਚ ਬਣਿਆ ਰਹਿੰਦਾ ਹੈ। ਉਨ੍ਹਾਂ ਦੀ ਪਤਨੀ ਹਰਮਨ ਮਾਨ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਦੇ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਹਰਭਜਨ ਮਾਨ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਸਾਲ 2022 'ਚ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਆਪਣੇ ਕਰੀਅਰ ਦੇ 30 ਸਾਲ ਪੂਰੇ ਕੀਤੇ ਹਨ। ਉਹ 30 ਸਾਲਾਂ ਤੋਂ ਲਗਾਤਾਰ ਪੰਜਾਬੀ ਸੰਗੀਤ ਜਗਤ 'ਤੇ ਰਾਜ ਕਰ ਰਹੇ ਹਨ ਅਤੇ ਹਾਲੇ ਤੱਕ ਐਕਟਿਵ ਹਨ। ਹਰਭਜਨ ਮਾਨ ਦੀ ਇੱਕ ਐਲਬਮ ਇਸ ਸਾਲ ਰਿਲੀਜ਼ ਹੋਣ ਜਾ ਰਹੀ ਹੈ।