Jasbir Jassi In Dubai: ਪੰਜਾਬੀ ਗਾਇਕ ਜਸਬੀਰ ਜੱਸੀ ਕਿਸੇ ਜਾਣ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਜਸਬੀਰ ਜੱਸੀ ਇੰਨੀਂ ਦਿਨੀਂ ਪੰਜਾਬੀ ਇੰਡਸਟਰੀ 'ਚ ਜ਼ਿਆਦਾ ਐਕਟਿਵ ਨਹੀਂ ਹਨ, ਪਰ ਉਹ ਸੋਸ਼ਲ ਮਡਿੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੇ ਹਨ। 


ਇਹ ਵੀ ਪੜ੍ਹੋ: 'ਦ ਕੇਰਲਾ ਸਟੋਰੀ' 'ਤੇ ਨਵਾਜ਼ੁਦੀਨ ਸਿੱਦੀਕੀ ਦਾ ਵੱਡਾ ਬਿਆਨ, ਬੋਲੇ- 'ਫਿਲਮਾਂ ਦਾ ਮਕਸਦ ਲੋਕਾਂ ਨੂੰ ਜੋੜਨਾ ਹੈ, ਤੋੜਨਾ ਨਹੀਂ'


ਜਸਬੀਰ ਜੱਸੀ ਹਾਲ ਹੀ 'ਚ ਦੁਬਈ ਪਹੁੰਚੇ ਸੀ। ਉੱਥੇ ਉਨ੍ਹਾਂ ਨੇ ਬੁਰਜ ਖਲੀਫਾ ਦੇ ਸਾਹਮਣੇ ਕਈ ਤਸਵੀਰਾਂ ਤੇ ਵੀਡੀਓਜ਼ ਸ਼ੇਅਰ ਕੀਤੀਆਂ ਹਨ। 






ਇਨ੍ਹਾਂ 'ਚੋਂ ਜੱਸੀ ਦੀ ਇੱਕ ਵੀਡੀਓ ਨੇ ਸਭ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ। ਇਸ ਵੀਡੀਓ 'ਚ ਜੱਸੀ ਬੁਰਜ ਖਲੀਫਾ ਦੇ ਸਾਹਮਣੇ ਗੁਰਬਾਣੀ ਦਾ ਸ਼ਬਦ ਗਾਇਨ ਕਰਦੇ ਨਜ਼ਰ ਆ ਰਹੇ ਹਨ। ਹਰ ਸਿੱਖ ਲਈ ਇਹ ਬੜੇ ਹੀ ਮਾਣ ਵਾਲੀ ਗੱਲ ਹੈ, ਤੁਸੀਂ ਵੀ ਦੇਖੋ ਇਹ ਵੀਡੀਓ:









ਕਾਬਿਲੇਗ਼ੌਰ ਹੈ ਕਿ ਜਸਬੀਰ ਜੱਸੀ ਆਪਣੇ ਸਮੇਂ 'ਚ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸੁਪਰਹਿੱਟ ਗਾਣੇ ਦਿਤੇ ਹਨ। ਜੱਸੀ ਪਿਛਲੇ ਤਕਰੀਬਨ 2 ਦਹਾਕਿਆਂ ਤੋਂ ਪੰਜਾਬੀ ਇੰਡਸਟਰੀ 'ਚ ਐਕਟਿਵ ਹਨ। 


ਇਹ ਵੀ ਪੜ੍ਹੋ: ਗਿੱਪੀ ਗਰੇਵਾਲ ਨੇ ਪਤਨੀ ਰਵਨੀਤ ਨਾਲ ਰੋਮਾਂਟਿਕ ਵੀਡੀਓ ਕੀਤੀ ਸ਼ੇਅਰ, ਬੋਲੇ- 'ਪਾਸੇ ਹਟ ਜਾਓ, ਜੱਟੀ ਤੁਰੀ ਆਉਂਦੀ ਐ'


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।