Jasbir Jassi New Song: ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗਾਇਕਾਂ ਦੇ ਵੱਲੋਂ ਕਈ ਗੀਤ ਰਿਲੀਜ਼ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਗਾਇਕ ਜਸਬੀਰ ਜੱਸੀ ਨੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਗੀਤ ਗਾਇਆ ਹੈ। ਇਸ ਦਾ ਇੱਕ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ।
ਜਿਸ ‘ਚ ਉਹ ਆਪਣੇ ਇਸ ਧਾਰਮਿਕ ਗੀਤ ਦੇ ਨਾਲ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇ ਰਹੇ ਹਨ। ਜਸਬੀਰ ਜੱਸੀ ਨੇ ਇਸ ਤੋਂ ਇਲਾਵਾ ਇੱਕ ਹੋਰ ਵੀ ਪੋਸਟ ਸਾਂਝੀ ਕੀਤੀ ਹੈ। ਜਿਸ ‘ਚ ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਦੇਸ਼ ਅਤੇ ਕੌਮ ਦੇ ਲਈ ਕੀਤੀਆਂ ਗਈਆਂ ਕੁਰਬਾਨੀਆਂ ਨਾਲ ਸਬੰਧਤ ਤਸਵੀਰਾਂ ਅਤੇ ਪੋਸਟਾਂ ਸੋਸ਼ਲ ਮੀਡੀਆ ਅਕਾਊਂਟ ‘ਤੇ ਪਾਉਣ ਦੀ ਅਪੀਲ ਕੀਤੀ ਹੈ।
ਜਸਬੀਰ ਜੱਸੀ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਇਸ ਤੋਂ ਇਲਾਵਾ ਉਹ ਕਈ ਫ਼ਿਲਮਾਂ ‘ਚ ਵੀ ਕੰਮ ਕਰ ਚੁੱਕੇ ਹਨ। ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਜਸਬੀਰ ਜੱਸੀ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀ ਨਿੱਜੀ ਜ਼ਿੰਦਗੀ ਅਤੇ ਪ੍ਰੋਫੈਸ਼ਨਲ ਲਾਈਫ ਬਾਰੇ ਗੱਲਾਂ ਸਾਂਝੀਆਂ ਕਰਦੇ ਹਨ। ਬੀਤੇ ਦਿਨੀਂ ਉਹ ਆਪਣੇ ਮਾਸੀ ਜੀ ਦੇ ਪਿੰਡ ਪਹੁੰਚੇ ਸਨ, ਜਿੱਥੋਂ ਉਨ੍ਹਾਂ ਨੇ ਇੱਕ ਵੀਡੀਓ ਸਾਂਝਾ ਕੀਤਾ ਸੀ। ਜਿਸ ਨੂੰ ਸਾਂਝਾ ਕਰਦੇ ਹੋਏ ਉਹ ਭਾਵੁਕ ਵੀ ਹੋ ਗਏ ਸਨ।