Jasbir Jassi: ਗਾਇਕ ਜਸਬੀਰ ਜੱਸੀ ਨੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਟੇਕਿਆ ਮੱਥਾ, ਸੋਸ਼ਲ ਮੀਡੀਆ 'ਤੇ ਤਸਵੀਰਾਂ ਕੀਤੀਆਂ ਸ਼ੇਅਰ
Jasbir Jassi At Baba Bakala Sahib: ਜਸਬੀਰ ਜੱਸੀ ਨੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਜੱਸੀ ਗੁਰਦੁਆਰਾ ਸਾਹਿਬ ਨਤਮਸਤਕ ਹੁੰਦੇ ਨਜ਼ਰ ਆ ਰਹੇ ਹਨ।
Jasbir Jassi At Gurudwara Baba Bakala Sahib: ਪੰਜਾਬੀ ਸਿੰਗਰ ਜਸਬੀਰ ਜੱਸੀ ਆਪਣੇ ਸਮੇਂ 'ਚ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਇੰਨੀਂ ਦਿਨੀਂ ਗਾਇਕ ਭਾਵੇਂ ਪੰਜਾਬੀ ਇੰਡਸਟਰੀ 'ਚ ਘੱਟ ਐਕਟਿਵ ਹੈ, ਪਰ ਉਹ ਸੋਸ਼ਲ ਮੀਡੀਆ ;ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੇ ਹਨ। ਜੱਸੀ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ।
ਇਹ ਵੀ ਪੜ੍ਹੋ: ਮੁਕੇਸ਼ ਤੇ ਨੀਤਾ ਅੰਬਾਨੀ ਦੂਜੀ ਵਾਰ ਬਣੇ ਦਾਦਾ ਦਾਦੀ, ਨੂੰਹ ਸ਼ਲੋਕਾ ਮਹਿਤਾ ਨੇ ਧੀ ਨੂੰ ਦਿੱਤਾ ਜਨਮ
ਹਾਲ ਹੀ 'ਚ ਜਸਬੀਰ ਜੱਸੀ ਨੇ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਜੱਸੀ ਗੁਰਦੁਆਰਾ ਸਾਹਿਬ ਨਤਮਸਤਕ ਹੁੰਦੇ ਨਜ਼ਰ ਆ ਰਹੇ ਹਨ। ਦੱਸ ਦਈਏ ਕਿ ਪਿਛਲੇ ਦਿਨੀਂ ਗਾਇਕ ਬਾਬਾ ਬਕਾਲਾ ਵਿੱਚ ਸੀ। ਇੱਥੇ ਉਨ੍ਹਾਂ ਨੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਮੱਥਾ ਟੇਕਿਆ। ਇਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਗਾਇਕ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ 'ਤੇ ਸ਼ੇਅਰ ਕੀਤੀਆਂ।
View this post on Instagram
ਕਾਬਿਲੇਗ਼ੌਰ ਹੈ ਕਿ ਜਸਬੀਰ ਜੱਸੀ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਕਰੀਅਰ ਦੌਰਾਨ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਗਾਣੇ ਦਿੱਤੇ ਹਨ। ਇਸ ਦੇ ਨਾਲ ਨਾਲ ਉਹ ਸੋਸ਼ਲ ਮੀਡੀਆ 'ਤੇ ਵੀ ਕਾਫੀ ਜ਼ਿਆਦਾ ਐਕਟਿਵ ਰਹਿੰਦੇ ਹਨ।
View this post on Instagram
ਉਹ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ 'ਚ ਜਸਬੀਰ ਜੱਸੀ ਨੇ ਸਲਮਾਨ ਖਾਨ ਨਾਲ ਮੁਲਾਕਾਤ ਕੀਤੀ ਸੀ, ਜਿਸ ਦੀ ਇੱਕ ਵੀਡੀਓ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤੀ ਸੀ।
ਇਹ ਵੀ ਪੜ੍ਹੋ: ਆਮਿਰ ਖਾਨ ਦੇ ਘਰ ਹੋਈ ਪਾਰਟੀ, ਪਤਨੀ ਗਿੰਨੀ ਨਾਲ ਪਹੁੰਚੇ ਕਪਿਲ ਸ਼ਰਮਾ, ਤਸਵੀਰਾਂ ਹੋ ਰਹੀਆਂ ਵਾਇਰਲ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।