Jasbir Jassi: ਪੰਜਾਬੀ ਗਾਇਕ ਜਸਬੀਰ ਜੱਸੀ ਦਰਬਾਰ ਸਾਹਿਬ ਹੋਏ ਨਤਮਸਤਕ, ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ
Jasbir Jassi Pics: ਜਸਬੀਰ ਜੱਸੀ ਨੇ ਆਪਣੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਨਜ਼ਰ ਆ ਰਹੇ ਹਨ।
Jasbir Jassi Darbar Sahib Pics: ਜਸਬੀਰ ਜੱਸੀ ਆਪਣੇ ਸਮੇਂ 'ਚ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਕਈ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਇੰਨੀਂ ਦਿਨੀਂ ਜੱਸੀ ਪੰਜਾਬੀ ਇੰਡਸਟਰੀ 'ਚ ਘੱਟ ਐਕਟਿਵ ਹਨ, ਪਰ ਉਹ ਸੋਸ਼ਲ ਮੀਡੀਆ 'ਤੇ ਫੈਨਜ਼ ਦਾ ਮਨੋਰੰਜਨ ਕਰਦੇ ਰਹਿੰਦੇ ਹਨ। ਜਸਬੀਰ ਜੱਸੀ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ।
ਜਸਬੀਰ ਜੱਸੀ ਨੇ ਆਪਣੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ, ਜਿਨ੍ਹਾਂ ਵਿੱਚ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੇ ਨਜ਼ਰ ਆ ਰਹੇ ਹਨ। ਜਸਬੀਰ ਜੱਸੀ ਕਾਫੀ ਜ਼ਿਆਦਾ ਧਾਰਮਿਕ ਹਨ, ਉਹ ਅਕਸਰ ਗੁਰਬਾਣੀ ਦਾ ਸ਼ਬਦ ਗਾਇਨ ਕਰਦੇ ਆਪਣੀਆਂ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਫਿਲਹਾਲ ਤੁਸੀਂ ਦੇਖੋ ਜੱਸੀ ਦੀਆਂ ਇਹ ਤਸਵੀਰਾਂ:
View this post on Instagram
ਕਾਬਿਲੇਗ਼ੌਰ ਹੈ ਕਿ ਜਸਬੀਰ ਜੱਸੀ 90 ਦੇ ਦਹਾਕਿਆਂ 'ਚ ਟੌਪ ਦੇ ਸਿੰਗਰ ਰਹੇ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਉਨ੍ਹਾਂ ਦਾ ਗਾਇਆ ਗਾਣਾ 'ਦਿਲ ਲੈ ਗਈ ਕੁੜੀ ਗੁਜਰਾਤ ਦੀ' ਅੱਜ ਵੀ ਲੋਕਾਂ ਦੀ ਜ਼ੁਬਾਨ 'ਤੇ ਹੈ। ਇਸ ਦੇ ਨਾਲ ਹੀ ਇਹ ਵੀ ਦੱਸ ਦਈਏ ਕਿ ਹਾਲ ਹੀ 'ਚ ਜਸਬੀਰ ਜੱਸੀ ਮੁੰਬਈ ਵਿੱਚ ਸਨ। ਇੱਥੇ ਉਹ ਬਾਲੀਵੁੱਡ ਸੰਗੀਤਕਾਰ ਸਲੀਮ ਮਰਚੈਂਟ ਦੇ ਸਟੂਡੀਓ 'ਚ ਨਜ਼ਰ ਆਏ ਸੀ। ਫੈਨਸ ਨੂੰ ਜਲਦ ਹੀ ਜਸਬੀਰ ਜੱਸੀ ਦਾ ਨਵਾਂ ਗਾਣਾ ਸੁਣਨ ਨੂੰ ਮਿਲ ਸਕਦਾ ਹੈ।
ਇਹ ਵੀ ਪੜ੍ਹੋ: ਕਰਨ ਔਜਲਾ ਨੇ ਕੀਤਾ ਨਵੀਂ ਐਲਬਮ 'ਮੇਕਿੰਗ ਮੈਮੋਰੀਜ਼' ਦਾ ਐਲਾਨ, ਜਾਣੋ ਕਿਸ ਦਿਨ ਹੋ ਰਹੀ ਰਿਲੀਜ਼
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।