Jasbir Jassi: ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ 'ਤੇ ਦਰਬਾਰ ਸਾਹਿਬ ਪਹੁੰਚੇ ਜਸਬੀਰ ਜੱਸੀ, ਬੋਲੇ- 'ਕਦੇ ਨਹੀਂ ਭੁੱਲਾਂਗੇ '84'
Jasbir Jassi Pics: ਜਸਬੀਰ ਜੱਸੀ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਪਹੁੰਚੇ ਅਤੇ ਇੱਥੇ ਉਨ੍ਹਾਂ ਨੇ ਮੱਥਾ ਟੇਕਿਆ। ਇਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤੀਆਂ ਹਨ
Jasbir Jassi At Sri Darbar Sahib: ਜੂਨ ਮਹੀਨੇ ਨੂੰ ਪੰਜਾਬ ਦੇ ਇਤਿਹਾਸ 'ਚ ਕਾਲੇ ਅੱਖਰਾਂ ਨਾਲ ਲਿਿਖਿਆ ਗਿਆ ਹੈ। ਕਿਉਂਕਿ ਇਹੀ ਉਹ ਮਹੀਨਾ ਸੀ, ਜਦੋਂ 1984 'ਚ ਅਪਰੇਸ਼ਨ ਬਲੂ ਸਟਾਰ ਨੂੰ ਅੰਜਾਮ ਦਿੱਤਾ ਗਿਆ ਸੀ। ਇਸ ਦੇ ਤਹਿਤ ਭਾਰਤ ਦੀ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਇਸ਼ਾਰੇ 'ਤੇ ਸ੍ਰੀ ਦਰਬਾਰ ਸਾਹਿਬ 'ਤੇ ਹਮਲਾ ਕੀਤਾ ਗਿਆ ਸੀ। ਇਸ ਸਾਕੇ ਨੂੰ ਪੰਜਾਬੀ ਰਹਿੰਦੀ ਦੁਨੀਆ ਤੱਕ ਵੀ ਨਹੀਂ ਭੁੱਲਣਗੇ। ਅੱਜ ਦੇ ਦਿਨ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਹੈ। ਪੂਰੀ ਦੁਨੀਆ 'ਚ ਸਿੱਖ ਭਾਈਚਾਰਾ ਅੱਜ ਦੇ ਦਿਨ ਇਸ ਕਾਲੇ ਦਿਨ ਨੂੰ ਯਾਦ ਕਰ ਰਿਹਾ ਹੈ।
ਪੰਜਾਬੀ ਇੰਡਸਟਰੀ ਦੇ ਕਲਾਕਾਰ ਵੀ ਅੱਜ ਦੇ ਦਿਨ ਨੂੰ ਯਾਦ ਕਰ ਰਹੇ ਹਨ। ਇਸੇ ਦਰਮਿਆਨ ਪੰਜਾਬੀ ਗਾਇਕ ਜਸਬੀਰ ਜੱਸੀ ਸੱਚਖੰਡ ਸ੍ਰੀ ਹਰਮੰਦਰ ਸਾਹਿਬ ਪਹੁੰਚੇ ਅਤੇ ਇੱਥੇ ਉਨ੍ਹਾਂ ਨੇ ਮੱਥਾ ਟੇਕਿਆ। ਇਸ ਦੀਆਂ ਬੇਹੱਦ ਖੂਬਸੂਰਤ ਤਸਵੀਰਾਂ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਜੱਸੀ ਨੇ ਲਿਿਖਿਆ, 'ਕਦੇ ਨਹੀਂ ਭੁੱਲਦਾ 1984'। ਦੇਖੋ ਇਹ ਤਸਵੀਰਾਂ:
View this post on Instagram
ਕਾਬਿਲੇਗ਼ੌਰ ਹੈ ਕਿ ਪੰਜਾਬੀ ਗਾਇਕ ਜਸਬੀਰ ਜੱਸੀ ਆਪਣੇ ਸਮੇਂ ਦੇ ਟੌਪ ਦੇ ਕਲਾਕਾਰ ਰਹੇ ਹਨ। ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਇੱਕ ਤੋਂ ਵਧ ਕੇ ਇੱਕ ਸ਼ਾਨਦਾਰ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਅੱਜ ਕੱਲ੍ਹ ਉਹ ਭਾਵੇਂ ਪੰਜਾਬੀ ਇੰਡਸਟਰੀ ਵਿੱਚ ਘੱਟ ਐਕਟਿਵ ਹਨ, ਪਰ ਉਹ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੇ ਹਨ। ਉਹ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਫੈਨਜ਼ ਦੇ ਨਾਲ ਜੁੜੇ ਰਹਿੰਦੇ ਹਨ । ਉਨ੍ਹਾਂ ਦੀ ਸੋਸ਼ਲ ਮੀਡੀਆ 'ਚ ਲੱਖਾਂ ਦੀ ਗਿਣਤੀ 'ਚ ਫੈਨ ਫਾਲੋਇੰਗ ਹੈ ।
ਇਹ ਵੀ ਪੜ੍ਹੋ: ਪਿਤਾ ਦੇ ਦੇਹਾਂਤ ਤੋਂ ਬਾਅਦ ਇੰਜ ਮਾਂ ਦਾ ਖਿਆਲ ਰੱਖਦੇ ਹਨ ਆਯੁਸ਼ਮਾਨ ਖੁਰਾਣਾ, ਫੈਨਜ਼ ਬੋਲੇ- 'ਆਦਰਸ਼ ਬੇਟੇ'