Jasbir Jassi: ਜਸਬੀਰ ਜੱਸੀ ਨੇ ਕਪਿਲ ਸ਼ਰਮਾ ਤੇ ਗਿੰਨੀ ਚਤਰਥ ਨਾਲ ਸ਼ੇਅਰ ਕੀਤੀ ਤਸਵੀਰ, ਕਿਹਾ- ਤੁਹਾਡੇ ਪਿਆਰ ਲਈ ਸ਼ੁਕਰੀਆ
Jasbir Jassi Kapil Sharma: ਜਸਬੀਰ ਜੱਸੀ ਨੇ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਦੇ ਨਾਲ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਕਪਿਲ ਤੇ ਗਿੰਨੀ ਦਾ ਬਿਲਕੁਲ ਵੱਖਰਾ ਸਟਾਇਲ ਦੇਖਣ ਨੂੰ ਮਿਲ ਰਿਹਾ ਹੈ।

Jasbir Jassi With Kapil Sharma: ਪੰਜਾਬੀ ਸਿੰਗਰ ਜਸਬੀਰ ਜੱਸੀ ਇੰਨੀਂ ਦਿਨੀਂ ਖੂਬ ਲਾਈਮਲਾਈਟ 'ਚ ਹਨ। ਉਹ ਹਾਲ ਹੀ 'ਚ ਕਪਿਲ ਸ਼ਰਮਾ ਦੇ 'ਦ ਕਪਿਲ ਸ਼ਰਮਾ ਸ਼ੋਅ' 'ਚ ਮਹਿਮਾਨ ਬਣ ਕੇ ਨਜ਼ਰ ਆਏ ਸੀ। ਇੱਥੇ ਜੱਸੀ ਨੇ ਕਪਿਲ ਦੇ ਨਾਲ ਖੂਬ ਮਸਤੀ ਕੀਤੀ, ਜਿਸ ਦੀਆਂ ਤਸਵੀਰਾਂ ਤੇ ਵੀਡੀਓਜ਼ ਲਗਾਤਾਰ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੇ ਜਾ ਰਹੇ ਹਨ।
ਹਾਲ ਹੀ 'ਚ ਜਸਬੀਰ ਜੱਸੀ ਨੇ ਕਪਿਲ ਸ਼ਰਮਾ ਤੇ ਉਨ੍ਹਾਂ ਦੀ ਪਤਨੀ ਗਿੰਨੀ ਚਤਰਥ ਦੇ ਨਾਲ ਸੋਸ਼ਲ ਮੀਡੀਆ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ, ਜਿਸ ਵਿੱਚ ਕਪਿਲ ਤੇ ਗਿੰਨੀ ਦਾ ਬਿਲਕੁਲ ਵੱਖਰਾ ਸਟਾਇਲ ਦੇਖਣ ਨੂੰ ਮਿਲ ਰਿਹਾ ਹੈ। ਜਸਬੀਰ ਜੱਸੀ ਦੀ ਇਸ ਪੋਸਟ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਇਸ ਤਸਵੀਰ ਤੇ ਹਜ਼ਾਰਾਂ ਲਾਈਕਸ ਤੇ ਕਮੈਂਟਸ ਆ ਚੁੱਕੇ ਹਨ।
View this post on Instagram
ਦੱਸ ਦਈਏ ਕਿ ਹਾਲ ਹੀ 'ਚ ਜੱਸੀ ਕਪਿਲ ਸ਼ਰਮਾ ਦੇ ਸ਼ੋਅ ਦਾ ਹਿੱਸਾ ਬਣੇ, ਜਿੱਥੇ ਉਨ੍ਹਾਂ ਨੇ ਕਪਿਲ ਸ਼ਰਮਾ ਦੇ ਨਾਲ ਖੂਬ ਮਸਤੀ ਕੀਤੀ ਸੀ।
View this post on Instagram
ਵਰਕਫਰੰਟ ਦੀ ਗੱਲ ਕਰੀਏ ਤਾਂ ਜੱਸੀ ਦਾ ਹਾਲ ਹੀ 'ਚ 'ਲਹਿੰਗਾ' ਗੀਤ ਰਿਲੀਜ਼ ਹੋਇਆ ਹੈ।






















