Jasbir Jassi: ਗਾਇਕ ਜਸਬੀਰ ਜੱਸੀ ਨੇ ਗੁਰਮੀਤ ਖੁੱਡੀਆਂ ਨੂੰ ਕੈਬਨਿਟ ਮੰਤਰੀ ਬਣਨ 'ਤੇ ਦਿੱਤੀ ਵਧਾਈ, ਤਸਵੀਰਾਂ ਸ਼ੇਅਰ ਕਰ ਕਹੀ ਇਹ ਗੱਲ
ਪੰਜਾਬੀ ਗਾਇਕ ਜਸਬੀਰ ਜੱਸੀ ਨੇ ਨਵੇਂ ਕੈਬਨਿਟ ਮੰਤਰੀ ਖੁੱਡੀਆਂ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਗਾਇਕ ਜੱਸੀ ਨਵੇਂ ਮੰਤਰੀ ਨਾਲ ਨਜ਼ਰ ਆ ਰਿਹਾ ਹੈ।
Jasbir Jassi With Gurmeet Khudian: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ 'ਚ ਆਪਣੇ ਕੈਬਨਿਟ ਦਾ ਤੀਜੀ ਵਾਰ ਵਿਸਥਾਰ ਕੀਤਾ ਹੈ। ਇਸ ਦੌਰਾਨ ਲੰਬੀ ਤੋਂ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਪੰਜਾਬੀ ਦੇ ਖੇਤੀਬਾੜੀ ਮੰਤਰੀ ਦੀ ਕਮਾਨ ਸੌਂਪੀ ਗਈ ਹੈ। ਦੱਸ ਦਈਏ ਕਿ 2022 ਵਿਧਾਨ ਸਭਾ ਚੋਣਾਂ 'ਚ ਗੁਰਮੀਤ ਖੁੱਡੀਆਂ ਨੇ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਨੂੰ ਕਰਾਰੀ ਮਾਤ ਦਿੱਤੀ ਸੀ।
ਇਸ ਦੋਰਾਨ ਪੰਜਾਬੀ ਗਾਇਕ ਜਸਬੀਰ ਜੱਸੀ ਨੇ ਨਵੇਂ ਕੈਬਨਿਟ ਮੰਤਰੀ ਖੁੱਡੀਆਂ ਨਾਲ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਨਜ਼ਰ ਆ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਗਾਇਕ ਜੱਸੀ ਨਵੇਂ ਮੰਤਰੀ ਨਾਲ ਨਜ਼ਰ ਆ ਰਿਹਾ ਹੈ। ਉਨ੍ਹਾਂ ਨੇ ਖੁੱਡੀਆਂ ਨੂੰ ਵਧਾਈ ਦਿੰਦਿਆਂ ਲਿਖਿਆ, ''ਜਦੋਂ ਕਿਸੇ ਕਾਬਲ, ਇਮਾਨਦਾਰ, ਸਹਿਜ, ਸੁਲਝੇ,ਠਹਿਰਾਵ ਵਾਲੇ ਵਿਅਕਤੀ ਨੂੰ ਕੋਈ ਵੱਡੇ ਅਹੁਦੇ ਤੇ ਬਿਠਾਇਆ ਜਾਂਦੈ ਤਾਂ ਦਿਲ ਖੁਸ਼ੀ ਵਿਚ ਸਰਸ਼ਾਰ ਹੋ ਜਾਂਦੈ। ਮੁਬਾਰਕਾਂ ਗੁਰਮੀਤ ਸਿੰਘ ਖੁੱਡੀਆਂ ਜੀ।'' ਦੇਖੋ ਜਸਬੀਰ ਜੱਸੀ ਦੀ ਇਹ ਪੋਸਟ:
View this post on Instagram
ਕਾਬਿਲੇਗ਼ੌਰ ਹੈ ਕਿ ਪੰਜਾਬੀ ਸਿੰਗਰ ਜਸਬੀਰ ਜੱਸੀ ਆਪਣੇ ਸਮੇਂ 'ਚ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਇੰਨੀਂ ਦਿਨੀਂ ਗਾਇਕ ਭਾਵੇਂ ਪੰਜਾਬੀ ਇੰਡਸਟਰੀ 'ਚ ਘੱਟ ਐਕਟਿਵ ਹੈ, ਪਰ ਉਹ ਸੋਸ਼ਲ ਮੀਡੀਆ ;ਤੇ ਕਾਫੀ ਜ਼ਿਆਦਾ ਐਕਟਿਵ ਰਹਿੰਦੇ ਹਨ। ਜੱਸੀ ਆਪਣੇ ਨਾਲ ਜੁੜੀ ਹਰ ਅਪਡੇਟ ਫੈਨਜ਼ ਨਾਲ ਜ਼ਰੂਰ ਸ਼ੇਅਰ ਕਰਦੇ ਹਨ। ਹਾਲ ਹੀ 'ਚ ਜਸਬੀਰ ਜੱਸੀ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਨਤਮਸਤਕ ਹੋਏ ਸੀ। ਇੱਥੋਂ ਉਨ੍ਹਾਂ ਨੇ ਬੜੀਆਂ ਹੀ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਸੀ।
View this post on Instagram
ਇਸ ਦੇ ਨਾਲ ਨਾਲ ਇਹ ਵੀ ਦੱਸ ਦਈਏ ਕਿ ਉਹ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਹਾਲ ਹੀ 'ਚ ਜਸਬੀਰ ਜੱਸੀ ਨੇ ਸਲਮਾਨ ਖਾਨ ਨਾਲ ਮੁਲਾਕਾਤ ਕੀਤੀ ਸੀ, ਜਿਸ ਦੀ ਇੱਕ ਵੀਡੀਓ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸ਼ੇਅਰ ਕੀਤੀ ਸੀ।