Jazzy B Album Born Ready First Song Rude Boy Releasing On November 28: ਪੰਜਾਬੀ ਗਾਇਕ ਜੈਜ਼ੀ ਬੀ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੇ ਹਨ। ਹਾਲ ਹੀ ‘ਚ ਗਾਇਕ ਨੇ ਪੰਜਾਬੀ ਇੰਡਸਟਰੀ ‘ਚ ਆਪਣੇ 29 ਸਾਲ ਪੂਰੇ ਕੀਤੇ ਹਨ। ਇਸ ਦੇ ਨਾਲ ਨਾਲ ਉਹ ਲੰਬੇ ਸਮੇਂ ਦੇ ਬਾਅਦ ਫਿਲਮਾਂ ‘ਚ ਵੀ ਵਾਪਸੀ ਕਰਨ ਜਾ ਰਹੇ ਹਨ। ਦਸ ਦਈਏ ਕਿ ਜੈਜ਼ੀ ਬੀ ‘ਸਨੋਮੈਨ’ ਫਿਲਮ ਨਾਲ ਪੰਜਾਬੀ ਫਿਲਮਾਂ ‘ਚ ਵਾਪਸੀ ਕਰ ਰਹੇ ਹਨ। ਇਹ ਫਿਲਮ 2 ਦਸੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।


ਇਸ ਦੇ ਨਾਲ ਹੀ ਜੈਜ਼ੀ ਬੀ ਨੇ ਇੰਡਸਟਰੀ ‘ਚ 29 ਸਾਲ ਪੂਰੇ ਹੋਣ ਦੀ ਖੁਸ਼ੀ ‘ਚ ਆਪਣੀ ਐਲਬਮ ‘ਬੋਰਨ ਰੈਡੀ’ ਦਾ ਐਲਾਨ ਕੀਤਾ ਸੀ। ਹੁਣ ਜੈਜ਼ੀ ਬੀ ਨੇ ਫੈਨਜ਼ ਦਾ ਇੰਤਜ਼ਾਰ ਖਤਮ ਕਰਦੇ ਹੋਏ ਐਲਬਮ ਦੇ ਪਹਿਲੇ ਗਾਣੇ ਦਾ ਐਲਾਨ ਕਰ ਦਿੱਤਾ ਹੈ। ‘ਬੋਰਨ ਰੈਡੀ’ ਐਲਬਮ ਦਾ ਪਹਿਲਾ ਗਾਣਾ ‘ਰੂਡ ਬੁਆਏ’ 28 ਨਵੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਜੈਜ਼ੀ ਬੀ ਨੇ ਐਲਬਮ ਦੇ ਗਾਣੇ ਦਾ ਪੋਸਟਰ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ‘ਤੇ ਸ਼ੇਅਰ ਕੀਤਾ। ਇਸ ਦੇ ਨਾਲ ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ, “’ਬੋਰਨ ਰੈਡੀ ਦ ਐਲਬਮ’ ਵਿੱਚੋਂ ਪਹਿਲਾ ਗਾਣਾ ‘ਰੂਡ ਬੁਆਏ’ 28 ਨਵੰਬਰ ਨੂੰ ਭਾਰਤੀ ਸਮੇਂ ਦੇ ਮੁਤਾਬਕ ਸਵੇਰੇ 10 ਵਜੇ ਜੈਜ਼ੀ ਬੀ ਰਿਕਾਰਡਜ਼ ਦੇ ਯੂਟਿਊਬ ਚੈਨਲ ‘ਤੇ ਰਿਲੀਜ਼ ਹੋ ਰਿਹਾ ਹੈ। ਇਸ ਦਾ ਟੀਜ਼ਰ 25 ਨਵੰਬਰ ਨੂੰ ਸਵੇਰੇ 10 ਵਜੇ ਰਿਲੀਜ਼ ਹੋਵੇਗਾ। ਉਸ ਤੋਂ ਪਹਿਲਾਂ 9.45 ‘ਤੇ ਮੈਂ ਆਪ ਜੀ ਦੇ ਰੂ ਬ ਰੂ ਹੋਵਾਂਗਾ।”









ਦਸ ਦਈਏ ਕਿ ਹਾਲ ਹੀ ਜੈਜ਼ੀ ਬੀ ਨੇ ਪੰਜਾਬੀ ਇੰਡਸਟਰੀ ‘ਚ 29 ਸਾਲ ਪੂਰੇ ਕੀਤੇ ਹਨ। ਜੈਜ਼ੀ ਬੀ ਨੇ ਆਪਣੇ ਹੁਣ ਤੱਕ ਦੇ ਗਾਇਕੀ ਦੇ ਕਰੀਅਰ ‘ਚ ਇੰਡਸਟਰੀ ਨੂੰ ਜ਼ਬਰਦਸਤ ਹਿੱਟ ਗੀਤ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਬੀ ਹੈ। ਉਨ੍ਹਾਂ ਦੇ ਗਾਏ ਗਾਣੇ ਅੱਜ ਵੀ ਹਰ ਵਿਆਹ ਸ਼ਾਦੀ ਜਾਂ ਹੋਰ ਪਾਰਟੀਆਂ ‘ਚ ਚੱਲਦੇ ਸੁਣੇ ਜਾ ਸਕਦੇ ਹਨ। ਇਸ ਦੇ ਨਾਲ ਨਾਲ ਜੈਜ਼ੀ ਬੀ ਦੀ ਫਿਲਮ ‘ਸਨੋਮੈਨ’ 2 ਦਸੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ।


ਇਹ ਵੀ ਪੜ੍ਹੋ: ਕਮਲ ਖੰਗੂੜਾ ਨੇ ਡੈਬਿਊ ਫਿਲਮ ‘ਸਲੂਕ’ ਦੇ ਸੈੱਟ ਤੋਂ ਸ਼ੇਅਰ ਕੀਤੀਆਂ ਤਸਵੀਰਾਂ, ਦੇਖੋ ਅਦਾਕਾਰਾ ਦਾ ਸਟਾਇਲਿਸ਼ ਅੰਦਾਜ਼